17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਵਿਕਟੋਰੀਆ ਸਕੂਲ ਲਹਿਰਾ ਵਿਖੇ ਸੀ. ਬੀ. ਐੱਸ. ਈ. ਵਲੋਂ ਦੋ ਦਿਨਾਂ ਅਧਿਆਪਕ ਸਿਖਲਾਈ ਸੈਮੀਨਾਰ ਸਕੂਲ ਸੰਸਥਾ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਅਤੇ ਆਧੁਨਿਕ ਸਿੱਖਿਆ ਦੇਣ ਲਈ ਵਚਨਬੱਧ-ਚੇਅਰਮੈਨ ਡਾ. ਸੋਫਤ, ਪ੍ਰਧਾਨ ਢੰਡ

ਡੇਹਲੋਂ, 16 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ, ਲਹਿਰਾ ਵਿਖੇ ਕੇਂਦਰੀ ਮਾਧਿਮਿਕ ਸਿੱਖਿਆ ਬੋਰਡ (ਸੀ. ਬੀ.

Ad Position 21
No active advertisement
ਅਜੀਤ ਡੈਸਕ 17-09-2026
ਡੇਹਲੋਂ, 16 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ, ਲਹਿਰਾ ਵਿਖੇ ਕੇਂਦਰੀ ਮਾਧਿਮਿਕ ਸਿੱਖਿਆ ਬੋਰਡ (ਸੀ. ਬੀ. ਐੱਸ. ਈ.) ਵਲੋਂ ਅਧਿਆਪਨ ਅਤੇ ਸਿੱਖਣ ਵਿਚ ਐੱਸ. ਟੀ. ਈ. ਐੱਮ. ਸਿੱਖਿਆ ਵਿਸ਼ੇ ‘ਤੇ ਦੋ ਦਿਨਾਂ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਵਿਚ ਵਿਕਟੋਰੀਆ ਪਬਲਿਕ ਸਕੂਲ ਲਹਿਰਾ, ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਅਤੇ ਵਿਜ਼ਡਮ ਵਰਲਡ ਸਕੂਲ ਅਹਿਮਦਗੜ੍ਹ ਤੋਂ ਲਗਭਗ 60 ਅਧਿਆਪਕਾਂ ਨੇ ਹਿੱਸਾ ਲਿਆ ਅਤੇ ਸਿੱਖਿਆ ਸੰਬੰਧੀ ਆਧੁਨਿਕ ਸਿਖਲਾਈ ਪ੍ਰਾਪਤ ਕੀਤੀ। ਪ੍ਰੋਗਰਾਮ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ ਅਤੇ ਗਣਿਤ ਨੂੰ ਆਪਸ ਵਿਚ ਜੋੜ ਕੇ ਪ੍ਰਭਾਵਸ਼ਾਲੀ ਅਤੇ ਵਿਹਾਰਕ ਢੰਗ ਨਾਲ ਪੜ੍ਹਾਉਣ ਲਈ ਨਵੀਆਂ ਅਧਿਆਪਨ ਵਿਧੀਆਂ ਨਾਲ ਜਾਣੂ ਕਰਵਾਉਣਾ ਸੀ। ਸਿਖਲਾਈ ਦੌਰਾਨ ਅਧਿਆਪਕਾਂ ਨੂੰ ਇਹ ਸਮਝਾਇਆ ਗਿਆ ਕਿ ਅੱਜ ਦੇ ਵਿਦਿਆਰਥੀਆਂ ਨੂੰ ਸਿਰਫ਼ ਪਾਠ ਪੁਸਤਕਾਂ ਤੱਕ ਸੀਮਤ ਗਿਆਨ ਦੇਣ ਦੀ ਬਜਾਏ, ਉਨ੍ਹਾਂ ਵਿਚ ਵਿਗਿਆਨਕ ਸੋਚ, ਤਰਕਸ਼ੀਲਤਾ, ਰਚਨਾਤਮਿਕਤਾ, ਸਮੱਸਿਆ ਹੱਲ ਕਰਨ ਦੀ ਯੋਗਤਾ, ਖੋਜੀ ਰੁਝਾਨ ਅਤੇ ਨਵੀਂ ਸੋਚ ਪੈਦਾ ਕਰਨੀ ਸਮੇਂ ਦੀ ਮੁੱਖ ਲੋੜ ਹੈ। ਪ੍ਰੋਗਰਾਮ ਦੌਰਾਨ ਸੁਖਵਿੰਦਰ ਸਿੰਘ ਪੀ. ਜੀ. ਟੀ. ਭੌਤਿਕ ਵਿਗਿਆਨ ਅਤੇ ਸ਼ੇਖਰ ਸੈਣੀ ਨੇ ਅਧਿਆਪਕਾਂ ਨੂੰ ਐੱਸ. ਟੀ. ਈ. ਐੱਮ. ਆਧਾਰਿਤ ਅਧਿਆਪਨ ਦੀਆਂ ਵਿਹਾਰਕ ਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਕੂਲ ਪ੍ਰਿੰਸੀਪਲ ਬਿਪਨ ਸੇਠੀ ਨੇ ਕਿਹਾ ਕਿ ਐੱਸ. ਟੀ. ਈ. ਐੱਮ. ਸਿੱਖਿਆ ਸਿਰਫ਼ ਚਾਰ ਵਿਸ਼ਿਆਂ ਨੂੰ ਇਕੱਠੇ ਪੜ੍ਹਾਉਣ ਦਾ ਨਾਮ ਨਹੀਂ, ਸਗੋਂ ਇਹ ਵਿਦਿਆਰਥੀਆਂ ਵਿਚ ਸਵਾਲ ਪੁੱਛਣ, ਸੋਚਣ, ਪ੍ਰਯੋਗ ਕਰਨ, ਨਵੀਆਂ ਸੰਭਾਵਨਾਵਾਂ ਖੋਜਣ ਅਤੇ ਅਸਲ ਜੀਵਨ ਦੀਆਂ ਸਮੱਸਿਆਵਾਂ ਦੇ ਹੱਲ ਲੱਭਣ ਦੀ ਸਮਰੱਥਾ ਵਿਕਸਿਤ ਕਰਨ ਦੀ ਇੱਕ ਪ੍ਰਭਾਵਸ਼ਾਲੀ ਸਿੱਖਿਆ ਪ੍ਰਣਾਲੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਲਗਾਤਾਰ ਸਿਖਲਾਈ ਅਤੇ ਪੇਸ਼ੇਵਰ ਵਿਕਾਸ ਰਾਹੀਂ ਹੀ ਕਲਾਸ ਰੂਮ ਸਿੱਖਿਆ ਨੂੰ ਹੋਰ ਆਧੁਨਿਕ, ਰੁਚੀਕਰ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਵਿਕਟੋਰੀਆ ਪਬਲਿਕ ਸਕੂਲ ਲਹਿਰਾ ਦੇ ਚੇਅਰਮੈਨ ਡਾ. ਐੱਸ. ਪੀ. ਸਿੰਘ ਸੋਫਤ, ਪ੍ਰਧਾਨ ਐਡਵੋਕੇਟ ਸੰਜੇ ਢੰਡ ਅਤੇ ਡਾਇਰੈਕਟਰ ਸਪਨਾ ਢੰਡ ਨੇ ਸਾਂਝੇ ਤੌਰ ‘ਤੇ ਕਿਹਾ ਕਿ ਅਜੋਕੇ ਤਕਨੀਕੀ ਯੁੱਗ ਵਿਚ ਸਿੱਖਿਆ ਦਾ ਮਕਸਦ ਕੇਵਲ ਵਿਦਿਆਰਥੀਆਂ ਨੂੰ ਜਾਣਕਾਰੀ ਦੇਣਾ ਨਹੀਂ, ਸਗੋਂ ਉਨ੍ਹਾਂ ਨੂੰ ਭਵਿੱਖ ਦੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਦੇ ਸਮਰੱਥ, ਨਵੀਨਤਾਕਾਰੀ ਅਤੇ ਆਤਮਨਿਰਭਰ ਸਿੱਖਿਆਰਥੀ ਬਣਾਉਣਾ ਹੈ। ਉਨਾਂ ਨੇ ਕਿਹਾ ਕਿ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਅਧਿਆਪਕਾਂ ਦੇ ਨਿਰੰਤਰ ਪੇਸ਼ੇਵਰ ਵਿਕਾਸ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇਣ ਲਈ ਹਮੇਸ਼ਾ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਨੂੰ ਸਮਰਪਿਤ ਸੈਮੀਨ... ਅਗਲੀ ਖ਼ਬਰ ਤਹਿਸੀਲ ਪਾਇਲ ਦੇ ਪਟਵਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਸੰਬੰਧੀ ਰੋਸ ਧਰਨਾ
Ad Position 24