16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪ੍ਰਿੰਸੀਪਲ ਸਕੱਤਰ ਰਾਹੁਲ ਤਿਵਾੜੀ ਵਲੋਂ ਸਰਕਾਰੀ ਕੰਨਿਆ ਸਕੂਲ ਮਾਛੀਵਾੜਾ ਦਾ ਉੱਚ-ਪੱਧਰੀ ਨਿਰੀਖਣ ਵਿਦਿਆਰਥੀਆਂ ਦੇ ਸਿੱਖਿਆ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵਚਨਬੱਧ-ਰਾਹੁਲ ਤਿਵਾੜੀ

ਮਾਛੀਵਾੜਾ ਸਾਹਿਬ, 16 ਸਤੰਬਰ (ਰਾਜਦੀਪ ਸਿੰਘ ਅਲਬੇਲਾ/ਮਨੋਜ ਕੁਮਾਰ)-ਪੰਜਾਬ ਸਰਕਾਰ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਰਾਹੁਲ ਤਿਵਾੜੀ (ਆਈ. ਏ.

Ad Position 21
No active advertisement
ਅਜੀਤ ਡੈਸਕ 17-09-2026
ਮਾਛੀਵਾੜਾ ਸਾਹਿਬ, 16 ਸਤੰਬਰ (ਰਾਜਦੀਪ ਸਿੰਘ ਅਲਬੇਲਾ/ਮਨੋਜ ਕੁਮਾਰ)-ਪੰਜਾਬ ਸਰਕਾਰ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਰਾਹੁਲ ਤਿਵਾੜੀ (ਆਈ.ਏ.ਐੱਸ.) ਵਲੋਂ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਵਿਸ਼ੇਸ਼ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨਾਲ ਐੱਸ. ਡੀ. ਐੱਮ. ਸਮਰਾਲਾ ਗੁਰਸਿਮਰਨਜੀਤ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਡਿੰਪਲ ਮਦਾਨ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਨਿਰੀਖਣ ਦੌਰਾਨ ਪ੍ਰਿੰਸੀਪਲ ਸਕੱਤਰ ਨੇ ਸਕੂਲ ਦੀ ਪੂਰੀ ਇਮਾਰਤ ਦਾ ਜਾਇਜ਼ਾ ਲਿਆ। ਉਨ੍ਹਾਂ ਵਿਦਿਆਰਥੀਆਂ ਲਈ ਪੀਣ ਵਾਲੇ ਸਾਫ਼ ਪਾਣੀ, ਪਖਾਨਿਆਂ, ਕੈਂਪਸ ਦੀ ਸਫ਼ਾਈ, ਨਵੀਂ ਬਣ ਰਹੀ ਇਮਾਰਤ ਦੀ ਉਸਾਰੀ ਅਤੇ ਮਿਡ-ਡੇ-ਮੀਲ ਦੀ ਗੁਣਵੱਤਾ ਸਮੇਤ ਹੋਰ ਪ੍ਰਬੰਧਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਪ੍ਰਿੰਸੀਪਲ ਸਕੱਤਰ ਰਾਹੁਲ ਤਿਵਾੜੀ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਤਹਿਤ ਸਕੂਲਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਦਾ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਹਰ ਲੋੜੀਂਦੀ ਸਹੂਲਤ ਸਮੇਂ ਸਿਰ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਸਕੂਲ ‘ਚ ਚੱਲ ਰਹੇ ਨਵੀਂ ਇਮਾਰਤ ਦੇ ਉਸਾਰੀ ਕਾਰਜਾਂ ‘ਤੇ ਪੂਰੀ ਤਸੱਲੀ ਪ੍ਰਗਟਾਈ। ਇਸ ਮੌਕੇ ਐੱਸ. ਡੀ. ਐੱਮ. ਗੁਰਸਿਮਰਨਜੀਤ ਕੌਰ ਨੇ ਦੱਸਿਆ ਕਿ ਸਕੂਲ ਸਟਾਫ਼ ਵਲੋਂ ਵਿਦਿਆਰਥੀਆਂ ਦੀ ਪੜ੍ਹਾਈ ਲਈ ਜ਼ਰੂਰੀ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦਾ ਮੁੱਦਾ ਧਿਆਨ ‘ਚ ਲਿਆਂਦਾ ਗਿਆ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਇਹ ਖਾਲੀ ਅਸਾਮੀਆਂ ਜਲਦ ਤੋਂ ਜਲਦ ਭਰੀਆਂ ਜਾਣਗੀਆਂ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਸੁਚਾਰੂ ਢੰਗ ਨਾਲ ਜਾਰੀ ਰਹਿ ਸਕੇ। ਦੌਰੇ ਦੇ ਅੰਤ ‘ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਸਮੂਹ ਸਟਾਫ਼ ਵਲੋਂ ਪ੍ਰਿੰਸੀਪਲ ਸਕੱਤਰ ਰਾਹੁਲ ਤਿਵਾੜੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਹਰਕੀਰਤ ਸਿੰਘ, ਰੀਗਨ ਗੁਪਤਾ, ਕਾਰਜਕਾਰੀ ਪ੍ਰਿੰਸੀਪਲ ਹਰਦੀਪ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਹਲਕਾ ਵਿਧਾਇਕ ਗਿਆਸਪੁਰਾ ਨੇ ਪਰਵਿੰਦਰ ਸਿੰਘ ਗਿੱਦੜੀ ਨੂੰ ਲੁਧਿਆਣਾ (ਐਲ. ਸੀ. ਯੂ .) ਦਾ ਮੈਂਬਰ ਬਣਨ ’ਤੇ ਕੀਤਾ ਸਨਮਾਨਿਤ...
Ad Position 24