68 ਸਾਲਾ ਅਮਰਜੀਤ ਕੌਰ ਰਹੀ ਅਥਲੈਟਿਕ ਮੁਕਾਬਲਿਆਂ ’ਚ ਮੋਹਰੀ
ਖੰਨਾ, 17 ਸਤੰਬਰ (ਹਰਜਿੰਦਰ ਸਿੰਘ ਲਾਲ)-ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਇਥੋਂ ਦੇ ਮਲੇਰਕੋਟਲਾ ਰੋਡ ਸਥਿਤ ਨਰੇਸ਼ ਚੰਦਰ ਸਟੇਡੀਅਮ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ। ਜਿਸ ਵਿਚ ਵੱਖ ਵੱਖ ਸਕੂਲਾਂ, ਕਾਲਜਾਂ ਦੀਆਂ ਟੀਮਾਂ ਨੇ ਅਥਲੈਟਿਕਸ, ਫੁੱਟਬਾਲ, ਕਬੱਡੀ ਨੈਸ਼ਨਲ, ਖੋ-ਖੋ, ਮੈਨ ਟੈਨਿਸ ਬਾਲ, ਕ੍ਰਿਕਟ, ਵਾਲੀਬਾਲ ਸ਼ੂਟਿੰਗ ਆਦਿ ਮੁਕਾਬਲਿਆਂ ਵਿਚ ਹਿੱਸਾ ਲਿਆ।
ਅ
ਅਥਲੈਟਿਕਸ ਮੁਕਾਬਲਿਆਂ ’ਚ ਪ੍ਰਾਪਤ ਸਰਟੀਫ਼ਿਕੇਟ ਦਿਖਾਉਂਦੇ ਹੋਈ ਅਮਰਜੀਤ ਕੌਰ। ਤਸਵੀਰ : ਸੋਨੀ ਗਿੱਲ
18-09-2026
ਖੰਨਾ, 17 ਸਤੰਬਰ (ਹਰਜਿੰਦਰ ਸਿੰਘ ਲਾਲ)-ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਇਥੋਂ ਦੇ ਮਲੇਰਕੋਟਲਾ ਰੋਡ ਸਥਿਤ ਨਰੇਸ਼ ਚੰਦਰ ਸਟੇਡੀਅਮ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ। ਜਿਸ ਵਿਚ ਵੱਖ ਵੱਖ ਸਕੂਲਾਂ, ਕਾਲਜਾਂ ਦੀਆਂ ਟੀਮਾਂ ਨੇ ਅਥਲੈਟਿਕਸ, ਫੁੱਟਬਾਲ, ਕਬੱਡੀ ਨੈਸ਼ਨਲ, ਖੋ-ਖੋ, ਮੈਨ ਟੈਨਿਸ ਬਾਲ, ਕ੍ਰਿਕਟ, ਵਾਲੀਬਾਲ ਸ਼ੂਟਿੰਗ ਆਦਿ ਮੁਕਾਬਲਿਆਂ ਵਿਚ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਦੌਰਾਨ ਖੰਨਾ ਦੀ ਮਸ਼ਹੂਰ ਬਜੁਰਗ ਐਥਲੀਟ ਅਮਰਜੀਤ ਕੌਰ ਨੇ 400 ਮੀਟਰ ਅਤੇ 800 ਮੀਟਰ ਦੌੜ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾਂ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਜਿਸ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕਰਦਿਆਂ ਕਨਵੀਨਰ ਸ਼ੈਲਜਾ ਨੇ ਸਨਮਾਨਿਤ ਕਰਦਿਆਂ ਕਿਹਾ ਕਿ ਅਮਰਜੀਤ ਕੌਰ ਨੌਜਵਾਨ ਲਈ ਪ੍ਰੇਰਨਾ ਸ੍ਰੋਤ ਹਨ ਕਿਉਂਕਿ ਖੇਡਾਂ ਜਿੱਥੇ ਸਰੀਰਕ ਨੂੰ ਤੰਦਰੁਸਤ ਬਣਾਉਂਦੀਆਂ ਹਨ ਉੱਥੇ ਹੀ ਮਾਨਸਿਕ ਵਿਕਾਸ ਵੀ ਹੁੰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ੇ ਤਿਆਗ ਕੇ ਖੇਡਾਂ ਵਿਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।