ਜੀਰੀ ਦੀ ਖ਼ਰੀਦ 20 ਸਤੰਬਰ ਤੋਂ ਸ਼ੁਰੂ ਕੀਤੀ ਜਾਵੇ-ਢੀਂਡਸਾ/ਪਾਲਮਾਜਰਾ
ਕਿਸਾਨ ਆਪਣੀ ਪੱਕੀ ਫ਼ਸਲ ਪ੍ਰਾਈਵੇਟ ਵਪਾਰੀ ਕੋਲ ਵੇਚਣ ਲਈ ਮਜਬੂਰ, 8 ਤੋਂ 10 ਹਜ਼ਾਰ ਰੁਪਏ ਪੈ ਰਿਹਾ ਪ੍ਰਤੀ ਕਿੱਲਾ ਘਾਟਾ
ਸਮਰਾਲਾ, 17 ਸਤੰਬਰ (ਕੁਲਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਾਉਣੀ ਦੀ ਫ਼ਸਲ ਦੀ ਖ਼ਰੀਦ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਜਾਣ ਦੇ ਪ੍ਰਬੰਧ ਰੋਜ਼ਾਨਾ ਆ ਰਹੇ ਹਨ। ਪ੍ਰੰਤੂ ਸਰਕਾਰ ਇਹ ਨਹੀਂ ਦੇਖ ਰਹੀ ਕਿ ਸਰਕਾਰ ਵਲੋਂ ਮਨਜ਼ੂਰਸ਼ੁਦਾ ਬੀਜ ਵਾਲੀ ਜੀਰੀ ਪੱਕ ਕੇ ਤਿਆਰ ਹੋ ਚੁੱਕੀ ਹੈ।
ਬ
ਬੀ. ਕੇ. ਯੂ. ਲੱਖੋਵਾਲ ਦੇ ਆਗੂ ਮਨਜੀਤ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਪਾਲਮਾਜਰਾ।
18-09-2026
ਸਮਰਾਲਾ, 17 ਸਤੰਬਰ (ਕੁਲਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਾਉਣੀ ਦੀ ਫ਼ਸਲ ਦੀ ਖ਼ਰੀਦ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਜਾਣ ਦੇ ਪ੍ਰਬੰਧ ਰੋਜ਼ਾਨਾ ਆ ਰਹੇ ਹਨ। ਪ੍ਰੰਤੂ ਸਰਕਾਰ ਇਹ ਨਹੀਂ ਦੇਖ ਰਹੀ ਕਿ ਸਰਕਾਰ ਵਲੋਂ ਮਨਜ਼ੂਰਸ਼ੁਦਾ ਬੀਜ ਵਾਲੀ ਜੀਰੀ ਪੱਕ ਕੇ ਤਿਆਰ ਹੋ ਚੁੱਕੀ ਹੈ। ਪ੍ਰੰਤੂ ਸਰਕਾਰੀ ਖ਼ਰੀਦ ਇੱਕ ਅਕਤੂਬਰ ਤੋਂ ਸ਼ੁਰੂ ਹੋਣੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲ ਮਾਜਰਾ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਨੇ ਸਾਂਝੇ ਰੂਪ ਵਿੱਚ ਪੈ੍ਰੱਸ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਮਨਜ਼ੂਰਸ਼ੁਦਾ ਬੀਜ ਵਾਲੀ ਜੀਰੀ ਪੱਕਣ ਕਾਰਨ ਮਜਬੂਰੀ ਵੱਸ ਕਿਸਾਨ ਜੀਰੀ ਮੰਡੀ ਵਿਚ ਸੁੱਟਣ ਲਈ ਮਜਬੂਰ ਹਨ, ਜਿੱਥੇ ਸਰਕਾਰੀ ਖ਼ਰੀਦ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਪ੍ਰਾਈਵੇਟ ਵਪਾਰੀ 400 ਤੋਂ 500 ਰੁਪਏ ਪ੍ਰਤੀ ਕੁਇੰਟਲ ਘੱਟ ਰੇਟ ‘ਤੇ ਖ਼ਰੀਦ ਰਹੇ ਹਨ, ਜਿਸ ਕਾਰਨ ਕਿਸਾਨਾਂ ਨੂੰ ਪ੍ਰਤੀ ਕਿੱਲਾ 8 ਤੋਂ 10 ਹਜ਼ਾਰ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਮਨਜੀਤ ਸਿੰਘ ਢੀਂਡਸਾ ਨੇ ਯੂਨੀਅਨ ਵਲੋਂ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਜੀਰੀ ਦੀ ਸਰਕਾਰੀ ਖ਼ਰੀਦ 20 ਸਤੰਬਰ ਤੋਂ ਸ਼ੁਰੂ ਕਰਵਾਈ ਜਾਵੇ ਤਾਂ ਜੋ ਕਿਸਾਨ ਆਪਣੀ ਫ਼ਸਲ ਸਰਕਾਰੀ ਰੇਟ ‘ਤੇ ਵੇਚ ਸਕਣ ਅਤੇ ਪ੍ਰਾਈਵੇਟ ਵਪਾਰੀ ਹੱਥੋਂ ਹੁੰਦੀ ਲੁੱਟ ਤੋਂ ਬਚ ਸਕਣ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਜੀਰੀ ਦੀ ਆਮਦ ਨੂੰ ਦੇਖਦੇ ਹੋਏ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਬਾਥਰੂਮਾਂ ਅਤੇ ਲਾਈਟਾਂ ਦਾ ਪੁਖ਼ਤਾ ਪ੍ਰਬੰਧ ਕਰੇ। ਇਸ ਤੋਂ ਇਲਾਵਾ ਖ਼ਰਾਬ ਮੌਸਮ ਦੇ ਚੱਲਦੇ ਵੱਡੀਆਂ ਤਰਪਾਲਾਂ ਦੇ ਵੀ ਪ੍ਰਬੰਧ ਕੀਤੇ ਜਾਣ।