ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਲੋਕਾਂ ਲਈ ‘ਮੋਬਾਈਲ ਦਫ਼ਤਰ’ ਦਾ ਪੋਸਟਰ ਜਾਰੀ
ਕੁਹਾੜਾ 17 ਸਤੰਬਰ (ਸੰਦੀਪ ਸਿੰਘ ਕੁਹਾੜਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਅਤੇ ਮੀਡੀਆ ਇੰਚਾਰਜ ਪ੍ਰਿਤਪਾਲ ਸਿੰਘ ਬਲੀਏਵਾਲ ਵਲੋਂ ਹਲਕਾ ਸਾਹਨੇਵਾਲ ਦੇ ਲੋਕਾਂ ਦੀ ਸਹੂਲਤ ਲਈ ‘ਮੋਬਾਇਲ ਦਫ਼ਤਰ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੋਬਾਇਲ ਦਫ਼ਤਰ ਦਾ ਪੋਸਟਰ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਸਤੀਸ਼ ਪੂਨੀਆ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਭਾਜਪਾ ਪੰਜਾਬ ਦੇ ਸਹਿ-ਇੰਚਾਰਜ ਨਰਿੰਦਰ ਸਿੰਘ ਰੈਨਾ ਅਤੇ ਸੰਗਠਨ ਮੰਤਰੀ ਸ਼੍ਰੀਨਿਵਾਸਲੂ ਵਲੋਂ ਜਾਰੀ ਕੀਤਾ ਗਿਆ।
ਕੁਹਾੜਾ 17 ਸਤੰਬਰ (ਸੰਦੀਪ ਸਿੰਘ ਕੁਹਾੜਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਅਤੇ ਮੀਡੀਆ ਇੰਚਾਰਜ ਪ੍ਰਿਤਪਾਲ ਸਿੰਘ ਬਲੀਏਵਾਲ ਵਲੋਂ ਹਲਕਾ ਸਾਹਨੇਵਾਲ ਦੇ ਲੋਕਾਂ ਦੀ ਸਹੂਲਤ ਲਈ ‘ਮੋਬਾਇਲ ਦਫ਼ਤਰ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੋਬਾਇਲ ਦਫ਼ਤਰ ਦਾ ਪੋਸਟਰ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਸਤੀਸ਼ ਪੂਨੀਆ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਭਾਜਪਾ ਪੰਜਾਬ ਦੇ ਸਹਿ-ਇੰਚਾਰਜ ਨਰਿੰਦਰ ਸਿੰਘ ਰੈਨਾ ਅਤੇ ਸੰਗਠਨ ਮੰਤਰੀ ਸ਼੍ਰੀਨਿਵਾਸਲੂ ਵਲੋਂ ਜਾਰੀ ਕੀਤਾ ਗਿਆ। ਇਸ ਮੌਕੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਦੱਸਿਆ ਕਿ ਇਸ ਮੋਬਾਇਲ ਦਫ਼ਤਰ ਦਾ ਮੁੱਖ ਮਕਸਦ ਹਲਕਾ ਸਾਹਨੇਵਾਲ ਦੇ ਲੋਕਾਂ ਤੱਕ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਦੀ ਜਾਣਕਾਰੀ ਸਿੱਧੇ ਤੌਰ ‘ਤੇ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਮੋਬਾਇਲ ਦਫ਼ਤਰ ਰਾਹੀਂ ਨੌਜਵਾਨਾਂ ਨੂੰ ਮੁਫ਼ਤ ਸਕਿੱਲ ਡਿਵੈੱਲਪਮੈਂਟ ਕੋਰਸਾਂ, ਰੋਜ਼ਗਾਰ ਅਤੇ ਨੌਕਰੀਆਂ ਨਾਲ ਸਬੰਧਿਤ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਫ਼ਤ ਨਸ਼ਾ ਛੁਡਾਊ ਕੇਂਦਰਾਂ ਅਤੇ ਉਪਲਬਧ ਸਹਾਇਤਾ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕਾ ਸਾਹਨੇਵਾਲ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਮੋਬਾਇਲ ਦਫ਼ਤਰ ਰਾਹੀਂ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਲੋੜਾਂ ਨੂੰ ਸਮਝ ਕੇ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਯਤਨ ਕੀਤੇ ਜਾਣਗੇ।