ਗੁ: ਮੰਜੀ ਸਾਹਿਬ ਕੋਟਾਂ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਿਹਾੜੇ ਮੌਕੇ 27 ਪ੍ਰਾਣੀ ਗੁਰੂ ਵਾਲੇ ਬਣੇ
ਬੀਜਾ, 16 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਪਾਵਨ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਅੱਜ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਮੇਂ ਮੈਨੇਜਰ ਇਕਬਾਲ ਸਿੰਘ ਝਬਾਲ ਨੇੇ ਦੱਸਿਆ ਕਿ ਅੱਜ ਅੱਸੂ ਮਹੀਨੇ ਦੀ ਸੰਗਰਾਂਦ ਦਾ ਮੌਕੇ ਦਿਹਾੜੇ ਤੇ ਪੰਥ ਪ੍ਰਸਿੱਧ ਢਾਡੀ ਅਤੇ ਕਵਿਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਵਿਚਾਰ ਦੇ ਰਾਹੀਂ ਨਿਹਾਲ ਕੀਤਾ ਅਤੇ ਹਲਕਾ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਮੈਂਬਰ ਦੇ ਸਪੁੱਤਰ ਨਵਤੇਜ ਸਿੰਘ ਖੱਟੜਾ ਨੇ ਦੱਸਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਨਾਮ ਜਪੋ ਵੰਡ ਛਕੋ ਕਿਰਤ ਕਰੋ ਅਤੇ ਅੰਮ੍ਰਿਤ ਛਕਣ ਦੀ ਪ੍ਰੇਰਨਾ ਕੀਤੀ ਗਈ।
ਬੀਜਾ, 16 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਪਾਵਨ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਅੱਜ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਮੇਂ ਮੈਨੇਜਰ ਇਕਬਾਲ ਸਿੰਘ ਝਬਾਲ ਨੇੇ ਦੱਸਿਆ ਕਿ ਅੱਜ ਅੱਸੂ ਮਹੀਨੇ ਦੀ ਸੰਗਰਾਂਦ ਦਾ ਮੌਕੇ ਦਿਹਾੜੇ ਤੇ ਪੰਥ ਪ੍ਰਸਿੱਧ ਢਾਡੀ ਅਤੇ ਕਵਿਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਵਿਚਾਰ ਦੇ ਰਾਹੀਂ ਨਿਹਾਲ ਕੀਤਾ ਅਤੇ ਹਲਕਾ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਮੈਂਬਰ ਦੇ ਸਪੁੱਤਰ ਨਵਤੇਜ ਸਿੰਘ ਖੱਟੜਾ ਨੇ ਦੱਸਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਨਾਮ ਜਪੋ ਵੰਡ ਛਕੋ ਕਿਰਤ ਕਰੋ ਅਤੇ ਅੰਮ੍ਰਿਤ ਛਕਣ ਦੀ ਪ੍ਰੇਰਨਾ ਕੀਤੀ ਗਈ। ਇਸ ਪਾਵਨ ਦਿਹਾੜੇ ਗੁਰੂ ਕੇ ਸਾਜੇ ਹੋਏ ਪੰਜ ਪਿਆਰਿਆਂ ਨੇ ਗੁਰੂ ਦੀ ਹਜੂਰੀ ਵਿੱਚ ਅੰਮ੍ਰਿਤ ਪਾਨ ਕਰਵਾਇਆ, ਜਿਸ ਵਿੱਚ ਕੁੱਲ 50 ਦੇ ਕਰੀਬ ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਹੁਲ ਪ੍ਰਾਪਤ ਕੀਤੀ ਅੱਸੂ ਮਹੀਨੇ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾਂ ਗ੍ਰੰਥੀ ਸਿੰਘ ਜਸਵੀਰ ਸਿੰਘ, ਪ੍ਰਚਾਰਕ ਭਾਈ ਪਰਮਜੀਤ ਸਿੰਘ ਗੁਰਦਾਸਪੁਰੀ, ਅੰਮ੍ਰਿਤਪਾਲ ਸਿੰਘ, ਦਲਭੰਜਨ ਸਿੰਘ, ਹਰਿੰਦਰ ਸਿੰਘ ਹੈਰੀ, ਗੁਰਵੀਰ ਸਿੰਘ ਜੱਲ੍ਹਾ, ਕੁਲਦੀਪ ਸਿੰਘ,ਰਣਜੀਤ ਸਿੰਘ, ਜਸਵੀਰ ਸਿੰਘ ਘੁੰਗਰਾਲੀ ਰਾਜਪੂਤਾਂ, ਨੇਤਰ ਸਿੰਘ, ਹਰਬੰਸ ਸਿੰਘ ਚੀਮਾ, ਅਜੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।