17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਰੂ ਰਵਿਦਾਸ ਦੇ ਜਨਮ ਦਿਵਸ਼ ਨੂੰ ਸਮਰਪਿਤ ਸਾਹਨੇਵਾਲ ਵਿਖੇ 18 ਸਤੰਬਰ ਨੂੰ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ

ਸਾਹਨੇਵਾਲ, 17 ਸਤੰਬਰ (ਹਨੀ ਚਾਠਲੀ)-ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ 18 ਸਤੰਬਰ, ਦਿਨ ਸ਼ੁੱਕਰਵਾਰ ਨੂੰ ਸ਼ਾਮ 5. 30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ), ਸਾਹਨੇਵਾਲ ਦੇ ਗਰਾਊਂਡ ਵਿਖੇ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 18-09-2026
ਸਾਹਨੇਵਾਲ, 17 ਸਤੰਬਰ (ਹਨੀ ਚਾਠਲੀ)-ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ 18 ਸਤੰਬਰ, ਦਿਨ ਸ਼ੁੱਕਰਵਾਰ ਨੂੰ ਸ਼ਾਮ 5.30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ), ਸਾਹਨੇਵਾਲ ਦੇ ਗਰਾਊਂਡ ਵਿਖੇ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਇਸ ਸ਼ੋਅ ਰਾਹੀਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਹਾਨ ਜੀਵਨ, ਬਾਣੀ, ਸੰਦੇਸ਼ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੀਆਂ ਸਿੱਖਿਆਵਾਂ ਨੂੰ ਅਸਮਾਨੀ ਰੌਸ਼ਨੀਆਂ ਰਾਹੀਂ ਦਰਸ਼ਕਾਂ ਸਾਹਮਣੇ ਪੇਸ਼ ਕੀਤਾ ਜਾਵੇਗਾ। ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਰਵਾਰ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਮਾਗਮ ਵਾਲੀ ਥਾਂ ‘ਤੇ ਸਬੰਧਿਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਮਾਗਮ ਦੇ ਪ੍ਰਬੰਧਾਂ, ਸੁਰੱਖਿਆ, ਆਵਾਜਾਈ ਅਤੇ ਸੰਗਤਾਂ ਦੀ ਸਹੂਲਤ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਮੰਤਰੀ ਮੁੰਡੀਆਂ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ, ਵਾਹਨਾਂ ਦੀ ਪਾਰਕਿੰਗ ਲਈ ਢੁਕਵੀਂ ਵਿਵਸਥਾ ਕਰਨ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਉਨ੍ਹਾਂ ਸਿਵਲ ਪ੍ਰਸ਼ਾਸਨ ਨਾਲ ਸਬੰਧਿਤ ਵਿਭਾਗਾਂ ਨੂੰ ਵੀ ਨਿਰਦੇਸ਼ ਦਿੱਤੇ ਕਿ ਸਮਾਗਮ ਵਿਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਲਈ ਪੀਣ ਵਾਲੇ ਸਾਫ਼ ਪਾਣੀ, ਲੰਗਰ, ਬੈਠਣ ਦੀ ਵਿਵਸਥਾ, ਮੈਡੀਕਲ ਟੀਮਾਂ, ਗਰਾਊਂਡ ਦੀ ਸਾਫ਼-ਸਫ਼ਾਈ ਅਤੇ ਬਿਜਲੀ ਦੀ ਨਿਰਵਿਘਨ ਸਪਲਾਈ ਸਮੇਤ ਹੋਰ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਮਾਗਮ ਵਿਚ ਆਉਣ ਵਾਲੇ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਆਧੁਨਿਕ ਤਕਨਾਲੋਜੀ ਅਤੇ ਰੌਸ਼ਨੀਆਂ ਦੇ ਇਸ ਵਿਲੱਖਣ ਪ੍ਰਦਰਸ਼ਨ ਰਾਹੀਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ ਅਤੇ ਸਮੁੱਚੀ ਮਨੁੱਖਤਾ ਲਈ ਦਿੱਤੇ ਸੰਦੇਸ਼ ਨੂੰ ਅਸਮਾਨ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਜਾਵੇਗਾ। ਇਹ ਸ਼ੋਅ ਧਾਰਮਿਕ ਆਸਥਾ, ਆਧੁਨਿਕ ਤਕਨਾਲੋਜੀ ਅਤੇ ਸਭਿਆਚਾਰ ਦਾ ਸੁੰਦਰ ਸੁਮੇਲ ਹੋਵੇਗਾ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣੀ ਬਾਣੀ ਅਤੇ ਸਿੱਖਿਆਵਾਂ ਰਾਹੀਂ ਸਮਾਜ ਵਿਚ ਬਰਾਬਰੀ, ਆਪਸੀ ਭਾਈਚਾਰੇ, ਮਾਨਵਤਾ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਂਦੀਆਂ ਹਨ। ਇਸ ਵਿਸ਼ੇਸ਼ ਡਰੋਨ ਸ਼ੋਅ ਦਾ ਉਦੇਸ਼ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਵਿਚਾਰਧਾਰਾ ਨਾਲ ਜੋੜਨਾ ਅਤੇ ਉਨ੍ਹਾਂ ਦੇ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਪ੍ਰੋਗਰਾਮ ਨੂੰ ਲੈ ਕੇ ਇਲਾਕਾ ਵਾਸੀਆਂ ਅਤੇ ਸੰਗਤਾਂ ਵਿਚ ਉਤਸ਼ਾਹ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕ ਪਰਿਵਾਰਾਂ ਸਮੇਤ ਪਹੁੰਚ ਕੇ ਇਸ ਧਾਰਮਿਕ ਅਤੇ ਸਭਿਆਚਾਰਕ ਸਮਾਗਮ ਦਾ ਹਿੱਸਾ ਬਣ ਸਕਣ। ਮੁੰਡੀਆਂ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 18 ਸਤੰਬਰ ਨੂੰ ਸ਼ਾਮ 5.30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ), ਸਾਹਨੇਵਾਲ ਦੇ ਗਰਾਊਂਡ ਵਿਖੇ ਪਹੁੰਚਣ ਅਤੇ ਇਸ ਯਾਦਗਾਰੀ ਡਰੋਨ ਸ਼ੋਅ ਵਿਚ ਸ਼ਮੂਲੀਅਤ ਕਰ ਕੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਨ।ਇਸ ਮੌਕੇ ਐੱਸ. ਡੀ. ਐੱਮ. ਜਸਲੀਨ ਕੌਰ, ਗੁਰਬਿੰਦਰ ਸਿੰਘ ਏ. ਸੀ. ਪੀ. ਟਰੈਫ਼ਿਕ-2, ਥਾਣਾ ਮੁਖੀ ਦਲਬੀਰ ਸਿੰਘ, ਨਾਇਬ ਤਹਿਸੀਲਦਾਰ ਅਰਾਧਨਾ, ਨਾਇਬ ਤਹਿਸੀਲਦਾਰ ਮਨਵੀਰ ਕੌਰ, ਕਾਰਜ ਸਾਧਕ ਅਫ਼ਸਰ ਬਲਵੀਰ ਸਿੰਘ ਗਿੱਲ, ਸੁਪਰਡੈਂਟ ਸੈਨੀਟੇਸ਼ਨ ਜਸਵੀਰ ਸਿੰਘ, ਸਕੱਤਰ ਹਰਿੰਦਰ ਸਿੰਘ ਗਿੱਲ, ਪ੍ਰਧਾਨ ਪੂਜਾ ਰਾਣੀ, ਜ਼ਿਲ੍ਹਾ ਪ੍ਰਧਾਨ ਰਾਜਦੀਪ ਭਾਟੀਆ, ਪ੍ਰਧਾਨ ਮਨਜਿੰਦਰ ਸਿੰਘ ਭੋਲਾ, ਜ਼ਿਲ੍ਹਾ ਪ੍ਰਧਾਨ ਲਾਲੀ ਹਰਾ, ਪ੍ਰਧਾਨ ਗੁਰਦੀਪ ਸਿੰਘ ਕੌਲ, ਪ੍ਰਧਾਨ ਅੰਮ੍ਰਿਤਪਾਲ ਸਿੰਘ, ਪ੍ਰਧਾਨ ਵਿਜੇ ਪੁਰੀ, ਪ੍ਰਧਾਨ ਦਵਿੰਦਰ ਸਿੰਘ ਝੱਜ, ਪ੍ਰਧਾਨ ਅਜਮੇਰ ਸਿੰਘ ਧਾਲੀਵਾਲ, ਕੌਂਸਲਰ ਕੁਲਵਿੰਦਰ ਸਿੰਘ ਕਾਲਾ, ਧਰਮਿੰਦਰ ਕੁਮਾਰ ਕਾਲੀ, ਦੀਪਕ ਦੀਨੂੰ, ਵਿਸ਼ਾਲ ਸਾਹਨੇਵਾਲ, ਬੱਬੂ ਬਿਰਦੀ, ਪੱਪੂ ਤਲਵਾੜਾ, ਜਸਵੰਤ ਸਿੰਘ, ਦਲਜੀਤ ਚੌਹਾਨ, ਸੁੰਦਰ ਚੌਹਾਨ, ਸੁਖਬੀਰ ਸਿੰਘ ਗਰੇਵਾਲ, ਲਖਵਿੰਦਰ ਸਿੰਘ, ਸੈਂਡੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਹਾਦਸੇ ’ਚ ਮੌਤ ਅਗਲੀ ਖ਼ਬਰ ਯਾਦੂ ਵਲੋਂ ਸਥਾਨਕ ਮੰਤਰੀ ਤੇ ਅਕਾਲੀ ਵਰਕਰ ਵਲੋਂ ਸਰਕਾਰ ਖਿਲਾਫ਼ ਬੋਲਣ ’ਤੇ ਕੇਸ ਦਰਜ ਕਰਵਾਉਣ ਦੇ ਦੋਸ਼
Ad Position 24