17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਨੌਜਵਾਨ ਦੀ ਹਾਦਸੇ ’ਚ ਮੌਤ

ਮਾਛੀਵਾੜਾ ਸਾਹਿਬ, 17 ਸਤੰਬਰ (ਮਨੋਜ ਕੁਮਾਰ/ਰਾਜਦੀਪ ਸਿੰਘ ਅਲਬੇਲਾ)-ਘਰੋਂ ਬੇਹੱਦ ਗਰੀਬ ਤੇ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮਿਹਨਤਕਸ਼ ਨੌਜਵਾਨ ਇੱਕ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਸ਼ੇਰਪੁਰ ਬੇਟ ਦਾ ਨੌਜਵਾਨ ਮਨਜਿੰਦਰ ਸਿੰਘ ਜਿਸ ਦੀ ਉਮਰ ਮਹਿਜ਼ 21 ਸਾਲ ਸੀ।

Ad Position 21
No active advertisement
ਮ੍ਰਿਤਕ ਮਨਜਿੰਦਰ ਸਿੰਘ ਦੀ ਫਾਇਲ ਫੋਟੋ। 18-09-2026
ਮਾਛੀਵਾੜਾ ਸਾਹਿਬ, 17 ਸਤੰਬਰ (ਮਨੋਜ ਕੁਮਾਰ/ਰਾਜਦੀਪ ਸਿੰਘ ਅਲਬੇਲਾ)-ਘਰੋਂ ਬੇਹੱਦ ਗਰੀਬ ਤੇ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮਿਹਨਤਕਸ਼ ਨੌਜਵਾਨ ਇੱਕ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਸ਼ੇਰਪੁਰ ਬੇਟ ਦਾ ਨੌਜਵਾਨ ਮਨਜਿੰਦਰ ਸਿੰਘ ਜਿਸ ਦੀ ਉਮਰ ਮਹਿਜ਼ 21 ਸਾਲ ਸੀ। ਸਵੇਰੇ ਕਰੀਬ ਪੌਣੇ 8 ਵਜੇ ਪਿੰਡ ਹੰਬੋਵਾਲ ਬੇਟ ਵਿਖੇ ਪੈਟਰੋਲ ਪੰਪ ‘ਤੇ ਰੋਜ਼ਾਨਾ ਦੀ ਤਰ੍ਹਾਂ ਕੰਮ ਕਰਨ ਜਾ ਰਿਹਾ ਸੀ। ਰਸਤੇ ਵਿਚ ਤੇਜ਼ ਰਫ਼ਤਾਰ ਬੋਲੈਰੋ ਗੱਡੀ ਨੇ ਟੱਕਰ ਮਾਰ ਦਿੱਤੀ ਅਤੇ ਮੌਕੇ ‘ਤੇ ਹੀ ਮੌਤ ਹੋ ਗਈ। ਨੌਜਵਾਨ ਦੇ ਪਿਤਾ ਦੀ ਕੁੱਝ ਸਮਾਂ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਨੌਜਵਾਨ ਦੀ ਮਾਤਾ ਵੀ ਆਪਣੇ ਪਤੀ ਦੀ ਮੌਤ ਕਾਰਨ ਦਿਮਾਗ਼ੀ ਤੌਰ ‘ਤੇ ਪਰੇਸ਼ਾਨ ਰਹਿਣ ਲੱਗ ਗਈ ਹੈ। ਇਹ ਦੂਸਰਾ ਸਦਮਾ ਲੱਗਣ ਕਾਰਨ ਮਾਂ ਦਾ ਹਾਲ ਦੇਖਿਆ ਨਹੀਂ ਜਾ ਰਿਹਾ। ਕੁੱਝ ਚਸ਼ਮਦੀਦਾਂ ਨੇ ਦੱਸਿਆ ਕਿ ਜੋ ਬੋਲੈਰੋ ਗੱਡੀ ਚਲਾ ਰਹੇ ਸਨ, ਉਹ ਦੇਖਣ ਨੂੰ ਵਿਦਿਆਰਥੀ ਲੱਗ ਰਹੇ ਸਨ। ਗੱਡੀ ਜ਼ਿਆਦਾ ਸਪੀਡ ਹੋਣ ਕਾਰਨ ਉਹਨਾਂ ਕੋਲੋਂ ਸੰਤੁਲਨ ਵਿਗੜ ਗਿਆ ਜਿਸ ਕਾਰਨ ਇਹ ਭਾਣਾ ਵਾਪਰ ਗਿਆ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਗੱਡੀ ਚਲਾਉਣ ਵਾਲੇ ਨਾਬਾਲਗ ਨਜ਼ਰ ਆ ਰਹੇ ਸਨ। ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਥਾਣਾ ਮੁਖੀ ਕਰਮਜੀਤ ਸਿੰਘ ਨੇ ਦੱਸਿਆ ਕਿ ਘਟਨਾ ਬੋਲੈਰੋ ਗੱਡੀ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਮਨਜਿੰਦਰ ਸਿੰਘ ਦੇ ਭਰਾ ਦੇ ਬਿਆਨਾਂ ‘ਤੇ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਦੋਰਾਹਾ ਦੇ ਖਿਡਾਰੀਆਂ ਨੇ ਹਾਕੀ ਟੂਰਨਾਮੈਂਟ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਗੁਰੂ ਰਵਿਦਾਸ ਦੇ ਜਨਮ ਦਿਵਸ਼ ਨੂੰ ਸਮਰਪਿਤ ਸਾਹਨੇਵਾਲ ਵਿਖੇ 18 ਸਤੰਬਰ ਨੂੰ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ
Ad Position 24