19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮਹਾਂਪੁਰਸ਼ਾਂ ਦੀ ਤਪੱਸਿਆ ਵਾਲੀ ਧਰਤੀ ਤੋਂ ਮਿਲਦੀ ਹੈ ਰੂਹਾਨੀ ਸ਼ਾਂਤੀ - ਗੁਰਕੀਰਤ ਸਿੰਘ

ਡੇਹਲੋਂ, 18 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਦੀ ਪ੍ਰਧਾਨਗੀ ਹੇਠ ਪਿੰਡ ਨਾਰੰਗਵਾਲ ਵਿਖੇ ਅਕਾਲੀ ਵਾਲਾ ਗੁਰਦੁਆਰਾ ਸਾਹਿਬ ਵਿਖੇ ਹੋਈ। ਇਸ ਸਮੇਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਸਰਕਾਰਾ ਵਲੋਂ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ, ਕਿਸਾਨ ਸੰਘਰਸ਼ਾਂ ਦੇ ਅਖਾੜਿਆਂ ਵਿਚ ਹਨ, ਪ੍ਰੰਤੂ ਸਰਕਾਰਾਂ ਜਾਣ ਬੁੱਝ ਕੇ ਟਾਲ਼ਾ ਵੱਟ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 19-09-2026
ਡੇਹਲੋਂ, 18 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਦੀ ਪ੍ਰਧਾਨਗੀ ਹੇਠ ਪਿੰਡ ਨਾਰੰਗਵਾਲ ਵਿਖੇ ਅਕਾਲੀ ਵਾਲਾ ਗੁਰਦੁਆਰਾ ਸਾਹਿਬ ਵਿਖੇ ਹੋਈ। ਇਸ ਸਮੇਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਸਰਕਾਰਾ ਵਲੋਂ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ, ਕਿਸਾਨ ਸੰਘਰਸ਼ਾਂ ਦੇ ਅਖਾੜਿਆਂ ਵਿਚ ਹਨ, ਪ੍ਰੰਤੂ ਸਰਕਾਰਾਂ ਜਾਣ ਬੁੱਝ ਕੇ ਟਾਲ਼ਾ ਵੱਟ ਰਹੀਆਂ ਹਨ। ਇਸ ਸਮੇਂ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ 22 ਸਤੰਬਰ ਨੂੰ ਪਿੰਡ ਸਿਆੜ ਵਿਖੇ ਕੀਤੀ ਜਾ ਰਹੀ ਹੈ, ਜਿਸ ਵਿਚ ਆਉਣ ਵਾਲੀ ਰਣਨੀਤੀ ਤਿਆਰ ਕੀਤੀ ਜਾਵੇਗੀ ਤੇ 13 ਮੰਗਾਂ ਬਾਰੇ ਵਿਆਖਿਆ ਕਰ ਕੇ ਇਸ ਨੂੰ ਲਾਗੂ ਕਰਵਾਉਣ ਦੇ ਲਈ ਰੂਪ ਰੇਖਾ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਨਾ ਮੰਨਣ ਕਾਰਨ 5 ਅਕਤੂਬਰ ਨੂੰ ਡੀ. ਸੀ. ਦਫ਼ਤਰਾਂ ਦੇ ਘਿਰਾਓ ਕੀਤੇ ਜਾਣਗੇ। ਇਸ ਸਮੇਂ ਮੁਫ਼ਤ ਵਪਾਰ ਸਮਝੌਤਾ ਰੱਦ ਕਰਨ, ਲੈਂਡ ਪੂਲ ਨੀਤੀ ਵਾਪਸ ਲੈਣ, ਆਬਾਦਕਾਰਾਂ ਨੂੰ ਜ਼ਮੀਨ ਦੀ ਮਾਲਕੀ ਹੱਕ ਦਿਵਾਉਣ, ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਉੱਪਰ ਕੀਤੇ ਜਾ ਰਹੇ ਜਬਰ ਜੁਲਮ ਬੰਦ ਕਰਨ, ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ, ਬਿਜਲੀ ਬਿਲ ਬੀਜ ਬਿੱਲ ਖ਼ਤਮ ਕੀਤੇ ਜਾਣ ਤੇ ਫ਼ਸਲਾਂ ਦੇ ਲਾਹੇਵੰਦ ਭਾਅ ਦਿੱਤੇ ਜਾਣ ਆਦਿ ਮੰਗਾਂ ਰੱਖੀਆਂ ਗਈਆਂ। ਇਸ ਸਮੇਂ ਮਨੋਹਰ ਸਿੰਘ ਕੁਲਾਹੜ, ਚਰਨਜੀਤ ਸਿੰਘ ਫੱਲੇਵਾਲ, ਜਗਮ ੀਤ ਸਿੰਘ ਕੁਲਾਹੜ, ਬਲਵੰਤ ਸਿੰਘ ਘੁਡਾਣੀ, ਨਾਜ਼ਰ ਸਿੰਘ ਸਿਆੜ, ਦਰਸ਼ਨ ਸਿੰਘ ਫੱਲੇਵਾਲ, ਹਾਕਮ ਸਿੰਘ ਜਰਗੜੀ, ਮਨਜੀਤ ਸਿੰਘ ਬੁਢੇਲ, ਗੁਰਦੇਵ ਸਿੰਘ ਨਾਰੰਗਵਾਲ, ਪਾਲ ਸਿੰਘ ਸਮੇਤ ਹੋਰ ਕਿਸਾਨ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਲਾਈਨ ਜਗਰਾਉਂ ਵਿਖੇ ਮੈਗਾ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਪਿੰਡ ਜੰਡਾਲੀ ਦੇ ਤਿੰਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ
Ad Position 24