19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪੁਲਿਸ ਲਾਈਨ ਜਗਰਾਉਂ ਵਿਖੇ ਮੈਗਾ ਖ਼ੂਨਦਾਨ ਕੈਂਪ ਲਗਾਇਆ

ਜਗਰਾਉਂ, 18 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਮਨੁੱਖਤਾ ਦੀ ਸੇਵਾ ਅਤੇ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਦੇ ਉਦੇਸ਼ ਨਾਲ ਤੇਰਾ ਪੰਥ ਜੈਨ ਸਮਾਜ ਵਲੋਂ ਪੁਲਿਸ ਲਾਈਨ ਜਗਰਾਉਂ ਵਿਖੇ ਐੱਸ. ਐੱਸ.

Ad Position 21
No active advertisement
ਅਜੀਤ ਡੈਸਕ 19-09-2026
ਜਗਰਾਉਂ, 18 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਮਨੁੱਖਤਾ ਦੀ ਸੇਵਾ ਅਤੇ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਦੇ ਉਦੇਸ਼ ਨਾਲ ਤੇਰਾ ਪੰਥ ਜੈਨ ਸਮਾਜ ਵਲੋਂ ਪੁਲਿਸ ਲਾਈਨ ਜਗਰਾਉਂ ਵਿਖੇ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਦੀ ਅਗਵਾਈ ਹੇਠ ਵਿਸ਼ਾਲ ਮੈਗਾ ਬਲੱਡ ਡੋਨੇਸ਼ਨ ਡਰਾਈਵ ਤਹਿਤ ਖ਼ੂਨਦਾਨ ਕੈਂਪ ਲਗਾਇਆ ਗਿਆ । ਕੈਂਪ ਵਿਚ ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਆਮ ਲੋਕਾਂ ਨੇ ਵੀ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਖ਼ੂਨਦਾਨ ਕੀਤਾ। ਇਸ ਮੌਕੇ ਐੱਸ.ਪੀ. ਸਰਵਣਜੀਤ ਸਿੰਘ ਅਤੇ ਐੱਸ.ਪੀ. ਸੰਜੀਵ ਕੁਮਾਰ ਨੇ ਖੁਦ ਵੀ ਖੂਨਦਾਨ ਕਰਕੇ ਪੁਲਿਸ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਇਸ ਮਹਾਨ ਸਮਾਜਿਕ ਕਾਰਜ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੂਨਦਾਨ ਇੱਕ ਅਜਿਹੀ ਸੇਵਾ ਹੈ, ਜਿਸ ਨਾਲ ਕਿਸੇ ਲੋੜਵੰਦ ਮਰੀਜ਼ ਨੂੰ ਜੀਵਨਦਾਨ ਮਿਲ ਸਕਦਾ ਹੈ। ਹਾਦਸਿਆਂ, ਵੱਡੀਆਂ ਸਰਜਰੀਆਂ, ਜਣੇਪੇ ਅਤੇ ਵੱਖ-ਵੱਖ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਲਈ ਖੂਨ ਦੀ ਲੋੜ ਹਮੇਸ਼ਾ ਬਣੀ ਰਹਿੰਦੀ ਹੈ, ਇਸ ਲਈ ਸਮਾਜ ਦੇ ਤੰਦਰੁਸਤ ਲੋਕਾਂ ਨੂੰ ਨਿਯਮਿਤ ਤੌਰ ’ਤੇ ਖੂਨਦਾਨ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਸਿਵਲ ਹਸਪਤਾਲ ਲੁਧਿਆਣਾ ਦੀ ਟੀਮ ਵਲੋਂ ਖ਼ੂਨ ਇਕੱਤਰ ਕੀਤਾ ਗਿਆ। ਇਸ ਮੌਕੇ ਡਾਇਰੈਕਟਰ ਵਿਸ਼ਾਲ ਜੈਨ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਲੱਸਟਰ ਪੱਧਰੀ ਸਕੂਲ ਮੈਨੇਜਮੈਂਟ ਕਮੇਟੀ ਐੱਸ.ਐਮ.ਸੀ ਮੈਂਬਰਾਂ ਦੀ ਟ੍ਰੇਨਿੰਗ ਸਫਲਤਾਪੂਰਵਕ ਸੰਪੰਨ ਅਗਲੀ ਖ਼ਬਰ ਮਹਾਂਪੁਰਸ਼ਾਂ ਦੀ ਤਪੱਸਿਆ ਵਾਲੀ ਧਰਤੀ ਤੋਂ ਮਿਲਦੀ ਹੈ ਰੂਹਾਨੀ ਸ਼ਾਂਤੀ - ਗੁਰਕੀਰਤ ਸਿੰਘ
Ad Position 24