19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਕਲੱਸਟਰ ਪੱਧਰੀ ਸਕੂਲ ਮੈਨੇਜਮੈਂਟ ਕਮੇਟੀ ਐੱਸ.ਐਮ.ਸੀ ਮੈਂਬਰਾਂ ਦੀ ਟ੍ਰੇਨਿੰਗ ਸਫਲਤਾਪੂਰਵਕ ਸੰਪੰਨ

ਰਾੜਾ ਸਾਹਿਬ 18 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਗੁਰਦੁਆਰਾ ਕਰਮਸਰ ਰਾੜਾ ਸਾਹਿਬ ਸੰਪ੍ਰਦਾਇ ਦੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਬਾਬਾ ਅਮਰ ਸਿੰਘ ਜੀ ਦੀ ਸਰਪ੍ਰਸਤੀ ਹੇਠ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ, ਕਰਮਸਰ ਰਾੜਾ ਸਾਹਿਬ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀਆਂ ਹੋਣਹਾਰ ਖਿਡਾਰਨਾਂ ਨੇ 14 ਤੋਂ 16 ਸਤੰਬਰ 2026 ਤੱਕ ਰਾਏਪੁਰ, ਦੇਹਰਾਦੂਨ (ਉੱਤਰਾਖੰਡ) ਵਿਖੇ ਆਯੋਜਿਤ 37ਵੀਂ ਨਾਰਥ ਜ਼ੋਨ ਜੂਨੀਅਰ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹੋਏ 2 ਕਾਂਸੀ ਦੇ ਤਗਮੇ ਹਾਸਲ ਕੀਤੇ ਹਨ।

Ad Position 21
No active advertisement
ਅਜੀਤ ਡੈਸਕ 19-09-2026
ਰਾੜਾ ਸਾਹਿਬ 18 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਗੁਰਦੁਆਰਾ ਕਰਮਸਰ ਰਾੜਾ ਸਾਹਿਬ ਸੰਪ੍ਰਦਾਇ ਦੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਬਾਬਾ ਅਮਰ ਸਿੰਘ ਜੀ ਦੀ ਸਰਪ੍ਰਸਤੀ ਹੇਠ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ, ਕਰਮਸਰ ਰਾੜਾ ਸਾਹਿਬ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀਆਂ ਹੋਣਹਾਰ ਖਿਡਾਰਨਾਂ ਨੇ 14 ਤੋਂ 16 ਸਤੰਬਰ 2026 ਤੱਕ ਰਾਏਪੁਰ, ਦੇਹਰਾਦੂਨ (ਉੱਤਰਾਖੰਡ) ਵਿਖੇ ਆਯੋਜਿਤ 37ਵੀਂ ਨਾਰਥ ਜ਼ੋਨ ਜੂਨੀਅਰ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹੋਏ 2 ਕਾਂਸੀ ਦੇ ਤਗਮੇ ਹਾਸਲ ਕੀਤੇ ਹਨ। ਸਕੂਲ ਦੀ ਵਿਦਿਆਰਥਣ ਸਿਮਰਨ ਕੌਰ ਨੇ ਅੰਡਰ-18 ਵਰਗ ਦੀ 1000 ਮੀਟਰ ਦੌੜ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਦਾ ਤਗਮਾ ਜਿੱਤਿਆ ਜਦਕਿ ਅਦੀਬ ਕੌਰ ਨੇ ਅੰਡਰ-16 ਵਰਗ ਦੀ 600 ਮੀਟਰ ਦੌੜ ਵਿੱਚ ਆਪਣੀ ਬਿਹਤਰੀਨ ਖੇਡ ਤਕਨੀਕ ਅਤੇ ਸਮਰੱਥਾ ਦਾ ਮੁਜ਼ਾਹਰਾ ਕਰਦਿਆਂ ਕਾਂਸੀ ਦਾ ਤਗਮਾ ਜਿੱਤਿਆ। ਇਨ੍ਹਾਂ ਮਾਣਮੱਤੀਆਂ ਪ੍ਰਾਪਤੀਆਂ ਪਿੱਛੇ ਖਿਡਾਰਨਾਂ ਦੀ ਅਣਥੱਕ ਮਿਹਨਤ, ਲਗਨ ਅਤੇ ਅਨੁਸ਼ਾਸਨ ਦੇ ਨਾਲ-ਨਾਲ ਉਨ੍ਹਾਂ ਦੇ ਕੋਚ ਚਮਕੌਰ ਸਿੰਘ ਦੀ ਸਮਰਪਿਤ ਕੋਚਿੰਗ ਅਤੇ ਯੋਗ ਮਾਰਗ-ਦਰਸ਼ਨ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਸ਼ਾਨਦਾਰ ਜਿੱਤ ਤੋਂ ਬਾਅਦ ਸਕੂਲ ਪਹੁੰਚਣ ’ਤੇ ਮੈਨੇਜਮੈਂਟ ਕਮੇਟੀ ਦੇ ਮੈਂਬਰ ਗੁਰਨਾਮ ਸਿੰਘ ਅੜੈਚਾ ਨੇ ਵਿਦਿਆਰਥੀਆਂ ਅਤੇ ਕੋਚ ਚਮਕੋਚ ਸਿੰਘ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਫੁੱਲਾਂ ਦੇ ਗੁਲਦਸਤੇ ਦੇ ਕੇ ਅਤੇ ਹਾਰ ਪਾ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਸਮੇਂ ਗਰਾਊਂਡਮੈਨ ਗੁਰੀ ਨੂੰ ਵੀ ਸ਼ਾਲ ਅਤੇ ਪੱਗ ਭੇਂਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਪਰਮਾਤਮਾ ਦੇ ਸ਼ੁਕਰਾਨੇ ਵਜੋਂ ਸਕੂਲ ਦੇ ਗੁਰਦੁਆਰਾ ਸਾਹਿਬ ਵਿੱਚ ਬੱਚਿਆਂ ਦੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ ਗਈ। ਖਿਡਾਰਨ ਵਿਦਿਆਰਥਣਾਂ ਦੇ ਮਾਪਿਆਂ ਨੂੰ ਸਿਰੋਪਾਓ ਦੇਖ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਡਾ. ਧੀਰਜ ਕੁਮ ਾਰ ਥਪਲਿਆਲ ਨੇ ਜੇਤੂ ਖਿਡਾਰਨਾਂ ਸਿਮਰਨ ਕੌਰ ਅਤੇ ਅਦੀਬ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਦੇ ਹਲਕਾ ਇੰਚਾਰਜ ਡਾ. ਕੰਗ ਦੀ ਅਗਵਾਈ ਹੇਠ ਹਲਕੇ ਦੇ ਵੱਡੇ ਵਿਕਾਸ ਹੋਏ-ਬੇਅੰਤ ਸਿੰਘ ਬਾਸੀਆਂ ਅਗਲੀ ਖ਼ਬਰ ਪੁਲਿਸ ਲਾਈਨ ਜਗਰਾਉਂ ਵਿਖੇ ਮੈਗਾ ਖ਼ੂਨਦਾਨ ਕੈਂਪ ਲਗਾਇਆ
Ad Position 24