ਕੱਲ੍ਹ ਨੂੰ ਮੁਲਾਜ਼ਮ ਤੇ ਪੈਨਸ਼ਨਰ ਪਾਇਲ ਹਲਕੇ ਦੇ ਵਿਧਾਇਕ ਗਿਆਸਪੁਰਾ ਦੇ ਦਫ਼ਤਰ ਦਾ ਕਰਨਗੇ ਘਿਰਾਓ- ਪ੍ਰਧਾਨ ਬਲਦੇਵ ਕ੍ਰਿਸ਼ਨ
ਵਾਅਦਿਆਂ ਤੋਂ ਮੁੱਕਰੀ ਸਰਕਾਰ 2027 ਦੇ ਸੁਪਨੇ ਨਾ ਲਵੇ
ਮਲੌਦ, 18 ਸਤੰਬਰ (ਸਹਾਰਨ ਮਾਜਰਾ)- ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਮਲੌਦ ਦੇ ਪ੍ਰਧਾਨ ਬਲਦੇਵ ਕ੍ਰਿਸ਼ਨ ਨੇ ਹੋਈ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਉਪਰੰਤ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵਲੋਂ ਮਿਥੇ ਵੱਖ ਵੱਖ ਪ੍ਰੋਗਰਾਮਾਂ ਅਧੀਨ ਕੱਲ੍ਹ 20 ਸਤੰਬਰ ਨੂੰ ਪਾਇਲ ਹਲਕੇ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਕਿਉਂਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦੇ ਕੀਤੇ ਸਨ।
ਮਲੌਦ, 18 ਸਤੰਬਰ (ਸਹਾਰਨ ਮਾਜਰਾ)- ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਮਲੌਦ ਦੇ ਪ੍ਰਧਾਨ ਬਲਦੇਵ ਕ੍ਰਿਸ਼ਨ ਨੇ ਹੋਈ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਉਪਰੰਤ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵਲੋਂ ਮਿਥੇ ਵੱਖ ਵੱਖ ਪ੍ਰੋਗਰਾਮਾਂ ਅਧੀਨ ਕੱਲ੍ਹ 20 ਸਤੰਬਰ ਨੂੰ ਪਾਇਲ ਹਲਕੇ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਕਿਉਂਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦੇ ਕੀਤੇ ਸਨ। ਕਿ ਉਨ੍ਹਾਂ ਦੀ ਸਰਕਾਰ ਬਣਨ ਤੇ ਉਨ੍ਹਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ ਪਰ ਸਰਕਾਰ ਬਣਨ ਉਪਰੰਤ ਆਪਣੇ ਕਾਰਜਕਾਲ ਦੇ ਸਾਢੇ ਚਾਰ ਸਾਲ ਬੀਤ ਜਾਣ ਉਪਰੰਤ ਵੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਕੋਈ ਵੀ ਜਾਇਜ਼ ਤੇ ਕਾਨੂੰਨੀ ਤੌਰ ਤੇ ਸਹੀ ਮੰਗ ਨੂੰ ਪੂਰਾ ਨਹੀਂ ਕੀਤਾ। ਇੱਥੋਂ ਤੱਕ ਕਿ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਡੀ.ਏ ਤੇ ਏਰੀਅਰ ਦੇਣ ਸਬੰਧੀ ਦਿੱਤੇ ਫੈਸਲੇ 17/7/2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਥੋਪਿਆ 7ਵਾਂ ਕੇਂਦਰੀ ਪੇਅ ਕਮਿਸ਼ਨ ਰੱਦ ਕਰਨ ਅਤੇ ਉਨ੍ਹਾਂ ਨੂੰ ਪੰਜਾਬ ਦੇ 6ਵੇਂ ਪੇਅ ਕਮਿਸ਼ਨ ਤਨਖ਼ਾਹਾਂ ਦੇਣ ਦੇ ਫ਼ੈਸਲੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਧਰਨੇ, ਮੁਜ਼ਾਹਰੇ, ਹੜਤਾਲਾਂ, ਘਿਰਾਓ ਕਰਨ, ਕਲਮ ਛੋੜ ਹੜਤਾਲ, ਸਮੂਹਿਕ ਛੁੱਟੀ ਲੈਣ ਵਰਗੇ ਕਦਮ ਚੁੱਕਣ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸਰਕਾਰ ਕੋਲ ਹੁਣ ਬਹੁਤ ਘੱਟ ਸਮਾਂ ਰਹਿ ਗਿਆ ਹੈ। ਗੱਲਬਾਤ ਰਾਹੀਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਸਮੱਸਿਆਂਵਾਂ ਦਾ ਜਲਦ ਤੋਂ ਜਲਦ ਹੱਲ ਕਰੇ,। ਉਨ੍ਹਾਂ ਮਲੌਦ ਹਲਕੇ ਦੇ ਮੁਲਾਜ਼ਮ ਾਂ ਤੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਕੱਲ੍ਹ 20 ਨੂੰ 9.40 ਵ ਜੇ ਬੱਸ ਸਟੈਂਡ ਮਲੌਦ ਵਿਖੇ ਪਹੁੰਚ ਜਾਣ ਅਤੇ ਕਾਫ਼ਲੇ ਦੇ ਰੂਪ ਵਿੱਚ ਸਹੀ 10 ਵਜੇ ਪਾਇਲ ਲਈ ਰਵਾਨਾ ਹੋਵਾਗੇ ਅਤੇ ਵਿਧਾਇਕ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।