20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਕਾਲਖ ਨਿਵਾਸੀਆਂ ਵਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਹੱਕ ਵਿਚ ਭਰਵੀਂ ਇਕੱਤਰਤਾ ਹਲਕਾ ਗਿੱਲ ਸਮੇਤ ਸੂਬੇ ਦੀ ਭਲਾਈ ਲਈ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ- ਇਆਲੀ, ਸ਼ਿਵਾਲਿਕ

ਡੇਹਲੋਂ, 19 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਅੰਦਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਦੇ ਹੱਕ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਰੰਭੀ ਚੋਣ ਪ੍ਰਕ੍ਰਿਆ ਨੂੰ ਅੱਗੇ ਤੋਰਦਿਆਂ ਪਿੰਡ ਕਾਲਖ ਵਿਖੇ ਵਿਸ਼ਾਲ ਇਕੱਤਰਤਾ ਹੋਈ, ਜਿਸ ਦੌਰਾਨ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਸੂਬੇ ਦੇ ਨੌਜਵਾਨਾਂ ਸਮੇਤ ਸਮੂਹ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਭਲਾਈ ਹਿਤ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ ਨਾਲ ਜੁੜ ਕੇ ਪਾਰਟੀ ਦੀ ਸਰਕਾਰ ਬਣਾਉਣ ਲਈ ਇੱਕਜੁੱਟਤਾ ਦਿਖਾਉਣ ਤਾਂ ਕਿ ਹਰ ਵਰਗ ਦਾ ਭਲਾ ਹੋ ਸਕੇ। ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਭਲਾਈ ਲਈ ਸਮੂਹ ਵਰਗਾਂ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਦੀ ਭਲਾਈ ਅਤੇ ਪੰਜਾਬ ਦੇ ਹਿਤਾਂ ਦੀ ਰਾਖੀ ਲਈ ਲੋਕਾਂ ਨੂੰ ਇੱਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 20-09-2026
ਡੇਹਲੋਂ, 19 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਅੰਦਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਦੇ ਹੱਕ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਰੰਭੀ ਚੋਣ ਪ੍ਰਕ੍ਰਿਆ ਨੂੰ ਅੱਗੇ ਤੋਰਦਿਆਂ ਪਿੰਡ ਕਾਲਖ ਵਿਖੇ ਵਿਸ਼ਾਲ ਇਕੱਤਰਤਾ ਹੋਈ, ਜਿਸ ਦੌਰਾਨ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਸੂਬੇ ਦੇ ਨੌਜਵਾਨਾਂ ਸਮੇਤ ਸਮੂਹ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਭਲਾਈ ਹਿਤ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ ਨਾਲ ਜੁੜ ਕੇ ਪਾਰਟੀ ਦੀ ਸਰਕਾਰ ਬਣਾਉਣ ਲਈ ਇੱਕਜੁੱਟਤਾ ਦਿਖਾਉਣ ਤਾਂ ਕਿ ਹਰ ਵਰਗ ਦਾ ਭਲਾ ਹੋ ਸਕੇ। ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਭਲਾਈ ਲਈ ਸਮੂਹ ਵਰਗਾਂ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਦੀ ਭਲਾਈ ਅਤੇ ਪੰਜਾਬ ਦੇ ਹਿਤਾਂ ਦੀ ਰਾਖੀ ਲਈ ਲੋਕਾਂ ਨੂੰ ਇੱਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਮੈਂਬਰ ਪਾਰਲੀਮੈਂਟ ਦੀ ਸੋਚ ‘ਤੇ ਪਹਿਰਾ ਦਿੰਦਿਆਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਹੱਥ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਵਿਧਾਇਕ ਇਆਲ਼ੀ ਨੇ ਕਿਹਾ ਕਿ ਸੂਬੇ ਅੰਦਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਨਿੱਤ ਦਿਨ ਹੋ ਰਹੀ ਮਜ਼ਬੂਤੀ ਨੇ ਵਿਰੋਧੀ ਪਾਰਟੀਆਂ ਦੀ ਨੀਂਦ ਉਡਾ ਦਿੱਤੀ ਹੈ ਅਤੇ ਵਿਰੋਧੀ ਆਗੂ ਬੇਤੁਕੀ ਬਿਆਨਬਾਜ਼ੀ ਕਰਨ ਲੱਗੇ ਹਨ। ਇਸ ਸਮੇਂ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ਹਲਕਾ ਗਿੱਲ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਲਕੇ ਦੇ ਲੋਕਾਂ ਦੇ ਹੱਕਾਂ ਅਤੇ ਮਸਲਿਆਂ ਲਈ ਡਟ ਕੇ ਪਹਿਰਾ ਦੇ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਲੋਕਾਂ ਦੇ ਸਹਿਯੋਗ ਨਾਲ ਇਨ੍ਹਾਂ ਮੁੱਦਿਆਂ ਨੂੰ ਹੋਰ ਮਜ਼ਬੂਤੀ ਨਾਲ ਉਠਾਇਆ ਜਾਵੇਗਾ। ਇਕੱਤਰਤਾ ਦੌਰਾਨ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਵਲੋਂ ਪਾਰਟੀ ਆਗੂਆਂ ਦਾ ਸਵਾਗਤ ਕਰਦਿਆਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਹੱਕ ਵਿਚ ਡਟਣ ਦਾ ਭਰੋਸਾ ਪ੍ਰਗਟਾਇਆ ਗਿਆ। ਇਸ ਸਮੇਂ ਸਰਕਲ ਘਵੱਦੀ ਪ੍ਰਧਾਨ ਪਰਮਜੀਤ ਸਿੰਘ ਨੀਟੂ ਸਰੀਂਹ, ਸਰਕਲ ਡੇਹਲੋਂ ਪ੍ਰਧਾਨ ਹਰਪਾਲ ਸਿੰਘ ਪਾਲੀ ਸਾਇਆਂ, ਜ਼ਿਲ੍ਹਾ ਮੀਤ ਪ੍ਰਧਾਨ ਸਾਬਕਾ ਸਰਪੰਚ ਜਗਦੀਪ ਸਿੰਘ ਘਵੱਦੀ, ਜ਼ਿਲ੍ਹਾ ਮੀਤ ਪ੍ਰਧਾਨ ਨੰਬਰਦਾਰ ਹਰਜੀਤ ਸਿੰਘ ਹੀਤੀ ਕਿਲ੍ਹਾ ਰਾਏਪੁਰ, ਸਰਕਲ ਪ੍ਰਧਾਨ ਬਲਵਿੰਦਰ ਸਿੰਘ ਹੈਪੀ ਕਾਲਖ, ਨਵਦੀਪ ਸਿੰਘ ਨਵੀ ਕਾਲਖ, ਜੁਗਰਾਜ ਸਿੰਘ ਗਿੱਲ, ਖੁਸ਼ਕਰਨਜੀਤ ਸਿੰਘ ਹਨੀ ਬੁਰਸ਼ਾ, ਜਸਵੀਰ ਸਿੰਘ ਜੱਸਾ ਬੁਰਸ਼ਾ, ਵਰਿੰਦਰ ਸਿੰਘ ਗਿੱਲ ਕਾਲਾ ਚੱਕੀ ਵਾਲਾ, ਜਗਪਾਲ ਸਿੰਘ ਨੀਟਾ ਗਿੱਲ, ਏਕਮ ਕਾਲਖ, ਗਗਨਦੀਪ ਸਿੰਘ, ਬਾਂਟੂ ਕਾਲਖ, ਇੰਦਰਜੀਤ ਸਿੰਘ ਬੂਟਾ, ਹਿੰਮਤ ਸਿੰਘ, ਕੁਲਵਿੰਦਰ ਸਿੰਘ, ਗੰਜਾ ਕਾਲਖ, ਕੋਮਲਜੀਤ ਸਿੰਘ, ਹੈਪੀ ਸਟੂਡੀਓ, ਕੁਲਦੀਪ ਸਿੰਘ ਕੀਪਾ, ਅਰਸ਼ਦੀਪ ਸਿੰਘ ਅਰਸ਼ੂ, ਜਗਰੂਪ ਸਿੰਘ ਜੂਪਾ, ਹਰਜੀਤ ਸਿੰਘ ਜੀਤਾ, ਜਸਬੀਰ ਸਿੰਘ, ਅੰਮ੍ਰਿਤਪਾਲ ਸਿੰਘ ਪਾਲੀ, ਅਮਰਜੋਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਚੀਮਾ, ਮਨਜੀਤ ਸਿੰਘ, ਮਨਜੋਤ ਸਿੰਘ ਗਿੱਲ ਸਮੇਤ ਹੋਰ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਸਿੱਧ ਆਰਥੋਪੈਡਿਕ ਸਰਜਨ ਡਾ . ਰਣਜੀਤ ਨੇ ਲੁਧਿਆਣਾ ਨਿਵਾਸੀ 85 ਸਾਲਾ ਬਜ਼ੁਰਗ ਦੇ ਸਫਲਤਾ ਪੂਰਵਕ ਬਦਲੇ ਦੋਵੇਂ ਗੋਡੇ ਬਜ਼... ਅਗਲੀ ਖ਼ਬਰ ਸ਼ੱਕੀ ਹਾਲਾਤ ਵਿਚ 16 ਸਾਲ ਦੀ ਲੜਕੀ ਨੇ ਕੀਤੀ ਖ਼ੁਦਕੁਸ਼ੀ
Ad Position 24