ਅੱਖਾਂ ਦੀ ਜਾਂਚ ਅਤੇ ਮੁਫ਼ਤ ਮੈਡੀਕਲ ਕੈਂਪ ’ਚ 400 ਤੋਂ ਵੱਧ ਮਰੀਜ਼ਾਂ ਦੀ ਜਾਂਚ
ਮਾਛੀਵਾੜਾ ਸਾਹਿਬ, 19 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਚਰਨ ਕੰਵਲ ਸਾਹਿਬ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਲੋਂ ਮਹੀਨਾਵਾਰ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕਲੱਬ ਦੇ ਪ੍ਰਧਾਨ ਜਸਪਾਲ ਸਿੰਘ ਜੱਜ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਏ ਗਏ ਕੈਂਪ ਵਿਚ ਸ਼ੰਕਰਾ ਆਈ ਹਸਪਤਾਲ ਦੇ ਮਾਹਿਰ ਡਾਕਟਰਾਂ ਵਲੋਂ 230 ਮਰੀਜ਼ਾਂ ਦੇ ਅੱਖਾਂ ਦੀ ਜਾਂਚ ਕੀਤੀ ਗਈ।
ਮਾਛੀਵਾੜਾ ਸਾਹਿਬ, 19 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਚਰਨ ਕੰਵਲ ਸਾਹਿਬ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਲੋਂ ਮਹੀਨਾਵਾਰ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕਲੱਬ ਦੇ ਪ੍ਰਧਾਨ ਜਸਪਾਲ ਸਿੰਘ ਜੱਜ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਏ ਗਏ ਕੈਂਪ ਵਿਚ ਸ਼ੰਕਰਾ ਆਈ ਹਸਪਤਾਲ ਦੇ ਮਾਹਿਰ ਡਾਕਟਰਾਂ ਵਲੋਂ 230 ਮਰੀਜ਼ਾਂ ਦੇ ਅੱਖਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ‘ਚੋਂ 36 ਮਰੀਜ਼ ਅਜਿਹੇ ਚੁਣੇ ਗਏ ਜਿਨ੍ਹਾਂ ਦੇ ਆਪ੍ਰੇਸ਼ਨ ਕਰ ਕੇ ਲੈਂਜ਼ ਪਾਏ ਜਾਣੇ ਹਨ ਜੋ ਕਿ ਮੁਫ਼ਤ ਪਾਏ ਜਾਣਗੇ। ਇਸ ਤੋਂ ਇਲਾਵਾ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਤੇ ਅੱਖਾਂ ਵਿਚ ਪਾਉਣ ਲਈ ਦਵਾਈਆਂ ਵੀ ਦਿੱਤੀਆਂ। ਕਰਮਾ ਹੈਲਥ ਕੇਅਰ ਵਲੋਂ ਆਏ ਮਾਹਿਰ ਡਾਕਟਰਾਂ ਨੇ 190 ਮਰੀਜ਼ਾਂ ਦੀ ਜਾਂਚ ਕੀਤੀ। ਡਾ. ਸੋਨੀ ਨੇ ਮਰੀਜ਼ਾਂ ਨੂੰ ਸਿਹਤ ਸਬੰਧੀ ਜਾਗਰੂਕ ਕੀਤਾ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਦਵਾਈਆਂ ਵੀ ਮੁਫ਼ਤ ਦਿੱਤੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਤਿੰਦਰ ਸਿੰਘ ਬਾਜਵਾ, ਰਜਿੰਦਰ ਸਿੰ ਘ, ਉਪਜਿੰਦਰ ਸਿੰਘ, ਜਗਦੀਸ਼ ਸਿੰਘ, ਗੁਰਸੇਵਕ ਸਿੰਘ, ਹਰਪਿੰਦਰ ਸਿੰਘ, ਮਨਜੀਤ ਸਿੰਘ, ਲਾਲੀ ਮਾਂਗਟ, ਕੁਲਵੰਤ ਕੌਰ, ਦਲਜੀਤ ਕੌਰ, ਸੁਖਵਿੰਦਰ ਕੌਰ ਹਾਜ਼ਰ ਸਨ।