20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪੰਜਾਬ ਦੀ ਹੋਂਦ ਬਚਾਉਣ ਦੀ ਲੜਾਈ ਲੜ ਰਿਹਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’-ਇਯਾਲੀ ਪਾਰਟੀ ਦੀ ਛਪਾਰ ਕਾਨਫ਼ਰੰਸ ਦੀ ਸਫ਼ਲਤਾ ਲਈ ਵਰਕਰਾਂ ਨਾਲ ਮੀਟਿੰਗਾਂ ਜਾਰੀ

ਮੁੱਲਾਂਪੁਰ-ਦਾਖਾ, 19 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੋਟਾਂ ਜਾਂ ਸੱਤ੍ਹਾ ਦੀ ਲੜਾਈ ਤੋਂ ਪਹਿਲਾਂ ਪੰਜਾਬ ਦੀ ਹੋਂਦ ਬਚਾਉਣ ਦਾ ਪਾਬੰਦ ਹੈ ਤਾਂ ਹੀ ਪੰਥ, ਪੰਜਾਬ ਅਤੇ ਪੰਜਾਬੀਅਤ ਦੇ ਹੱਕਾਂ ਦੀ ਰਾਖੀ ਨਾਲ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਸੰਭਵ ਹੋਵੇਗੀ, ਇਹ ਪ੍ਰਗਟਾਵਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪ੍ਰਮੁੱਖ ਆਗੂ ਮਨਪ੍ਰੀਤ ਸਿੰਘ ਇਯਾਲੀ ਐੱਮ. ਐੱਲ.

Ad Position 21
No active advertisement
ਅਜੀਤ ਡੈਸਕ 20-09-2026
ਮੁੱਲਾਂਪੁਰ-ਦਾਖਾ, 19 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੋਟਾਂ ਜਾਂ ਸੱਤ੍ਹਾ ਦੀ ਲੜਾਈ ਤੋਂ ਪਹਿਲਾਂ ਪੰਜਾਬ ਦੀ ਹੋਂਦ ਬਚਾਉਣ ਦਾ ਪਾਬੰਦ ਹੈ ਤਾਂ ਹੀ ਪੰਥ, ਪੰਜਾਬ ਅਤੇ ਪੰਜਾਬੀਅਤ ਦੇ ਹੱਕਾਂ ਦੀ ਰਾਖੀ ਨਾਲ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਸੰਭਵ ਹੋਵੇਗੀ, ਇਹ ਪ੍ਰਗਟਾਵਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪ੍ਰਮੁੱਖ ਆਗੂ ਮਨਪ੍ਰੀਤ ਸਿੰਘ ਇਯਾਲੀ ਐੱਮ.ਐੱਲ.ਏ ਵਲੋਂ ਹਲਕਾ ਦਾਖਾ ’ਚ ਪੱਤਰਕਾਰ ਨਾਲ ਗੱਲਬਾਤ ਸਮੇਂ ਕੀਤਾ। ਮਨਪ੍ਰੀਤ ਸਿੰਘ ਇਯਾਲੀ ਨੇ ਪਾਰਟੀ ਦੀ 26 ਸਤੰਬਰ ਨੂੰ ਮੇਲਾ ਛਪਾਰ ਕਾਨਫ਼ਰੰਸ ਦੀ ਸਫ਼ਲਤਾ ਲਈ ਕਈ ਪਿੰਡਾਂ ’ਚ ਆਪਣੇ ਵਰਕਰਾਂ ਨਾਲ ਮੀਟਿੰਗਾਂ ਲਈ ਪਹੁੰਚੇ ਹੋਏ ਸਨ। ਛਪਾਰ ਕਾਨਫ਼ਰੰਸ ਸਬੰਧੀ ਸੰਖੇਪ ’ਚ ਜਾਣਕਾਰੀ ਦਿੰਦਿਆਂ ਇਯਾਲੀ ਨੇ ਦੱਸਿਆ ਕਿ ਇਸ ਕਾਨਫ਼ਰੰਸ ਨੂੰ ਬਾਪੂ ਤਰਸੇਮ ਸਿੰਘ, ਦੀਪ ਸਿੱਧੂ ਦੇ ਭਰਾਤਾ ਮਨਦੀਪ ਸਿੰਘ ਸਿੱਧੂ, ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ, ਹੋਰ ਸੀਨੀਅਰ ਆਗੂਆਂ ਵਲੋਂ ਸੰਬੋਧਨ ਕੀਤਾ ਜਾਵੇਗਾ। ਅਗਾਮੀ ਚੋਣਾਂ ਦੀ ਗੱਲ ਕਰਦਿਆਂ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸਾਲ 2022 ਦੀ ਵਿਧਾਨ ਸਭਾ ਚੋਣ ਜਿੱਤ ਲੈਣ ਬਾਅਦ ਪਿਛਲੇ ਮਹੀਨਿਆਂ ’ਚ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀਆਂ ਲਈ ਹੋਈਆਂ ਚੋਣਾਂ ਸਮੇਂ ਹਲਕਾ ਦਾਖਾ ’ਚ ਆਪਣੇ ਅਜ਼ਾਦ ਉਮੀਦਵਾਰ ਖੜ੍ਹੇ ਕਰਕੇ ਹੂੰਝਾਫੇਰ ਜਿੱਤ ਪ੍ਰਾਪਤ ਕੀਤੀ, ਇਹ ਸਭ ਗੁਰੂ ਦੀ ਕਿਰਪਾ ਅਤੇ ਲੋਕਾਂ ਦੇ ਪਿਆਰ ਨਾਲ ਸੰਭਵ ਬਣਿਆ। ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਮੇਰੇ ਵਿਰੁੱਧ ਸੱਤ੍ਹਾ ਲਾਲਸਾ ਦੀਆਂ ਗੱਲਾਂ ਕਰਨ ਵਾਲੇ ਸਿਆਸੀ ਆਗੂਆਂ ਦਾ ਜਿਵੇਂ ਜ਼ਿਲ੍ਹਾ ਪ੍ਰੀਸ਼ਦ ’ਚ ਭੁਲੇਖਾ ਵੋਟਰਾਂ ਕੱਢਿਆ, ਉਹੋ ਹੁਣ ਅਗਾਮੀ ਪੰਜਾਬ ਚੋਣਾਂ ’ਚ ਹੋਵੇਗਾ। ਲੋਕਾਂ ਵਿਚਕਾਰ ਇਯਾਲੀ ਦੀ ਸ਼ਖਸ਼ੀਅਤ ਨੂੰ ਲੈ ਕੇ ਹੁਣ ਤੋਂ ਹੀ ਚੌਥੀ ਵਾਰ ਵਿਧਾਇਕ ਚੁਣੇ ਜਾਣ ਦੀਆਂ ਸ਼ਰਤਾਂ ਨੂੰ ਲੈ ਕੇ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਮੈਂ ਸਪੱਸ਼ਟ ਕਰ ਚੁੱਕਾਂ ਮੇਰੀ ਪੂੰਜੀ ਹੀ ਮੇਰੇ ਹਲਕੇ ਦੇ ਲੋਕ ਅਤੇ ਵੋਟਰ ਹਨ, ਅਗਲੀ ਜਿੱਤ ਦਾ ਸਿਹਰਾ ਵੀ ਉਨ੍ਹਾਂ ਨੂੰ ਹੀ ਜਾਣਾ। ਉਨ੍ਹਾਂ ਸਪੱਸ਼ਟ ਕੀਤਾ ਕਿ ਛੋਟੀਆਂ ਚੋਣਾਂ ’ਚ ਤਾਂ ਸਾਡੇ ਕੋਲ ਕੋਈ ਪਲੇਟਫਾਰਮ ਨਹੀਂ ਸੀ , ਹੁਣ ਤਾਂ ਪੰਥਕ ਪਲੇਟਫਾਰਮ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਮਿਲ ਗਿਆ, ਅੱਗੇ ਵੇਖਦੇ ਜਾਇਓ ਹੋਣਾ ਕੀ ਹੈ। ਜ਼ਿਕਰਯੋਗ ਹੈ ਕਿ ਹਲਕਾ ਦਾਖਾ ਦੇ ਪਿੰਡਾਂ ’ਚ ਵਾਰਿਸ ਪੰਜਾਬ ਦੇ ਪਾਰਟੀ ਨਾਲ ਜੁੜੇ ਮਨਪ੍ਰੀਤ ਸਿੰਘ ਇਯਾਲੀ, ਬਾਪੂ ਤਰਸੇਮ ਸਿੰਘ, ਸ਼ਹੀਦ ਜਸਵੰਤ ਸਿੰਘ ਖਾਲੜਾ, ਦੀਪ ਸਿੱਧੂ ਦੀਆਂ ਤਸਵੀਰਾਂ ਵਾਲੇ ਸਾਈਨ ਬੋਰਡਾਂ ਦੀ ਹੋੜ ਲੱਗੀ ਹੋਈ ਹੈ। ਨੌਜਵਾਨਾਂ ਵਲੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਉੱਕਰੇ ਹੋਏ ਝੰਡੇ ਹੁਣ ਤਾਂ ਲੋਕਾਂ ਦੇ ਬਨੇਰਿਆਂ ’ਤੇ ਦੂਰੋਂ ਹੀ ਦਿਸਣੇ ਸ਼ੁਰੂ ਹੋ ਗਏ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮੇਲੇ ’ਤੇ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦਾ ਚੇਅਰਮੈਨ ਸਿੱਧੂ ਨੇ ਕੀਤਾ ਸਵਾਗਤ ਅਗਲੀ ਖ਼ਬਰ ਝਾੜ ਸਾਹਿਬ ਕਾਲਜ ਵਿਖੇ ਲੋਗੋ ਮੇਕਿੰਗ ਮੁਕਾਬਲਾ ਕਰਵਾਇਆ
Ad Position 24