19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਖੇਡਾਂ ਵਤਨ ਪੰਜਾਬ ਦੀਆਂ ਵਿਚ ਭਗਤ ਪੂਰਨ ਸਿੰਘ ਮੈਮੋਰੀਅਲ ਸਕੂਲ, ਰਾਜੇਵਾਲ ਦੇ ਖਿਡਾਰੀਆਂ ਨੇ ਗੱਡੇ ਜਿੱਤ ਦੇ ਝੰਡੇ ਅੰਡਰ-17 ਕਬੱਡੀ ਨੈਸ਼ਨਲ ਸਟਾਈਲ ਵਿਚ ਬਲਾਕ ਪੱਧਰ ’ਤੇ ਪਹਿਲਾ ਸਥਾਨ, ਪੂਰੀ ਟੀਮ ਦੀ ਜ਼ਿਲ੍ਹਾ ਪੱਧਰ ਲਈ ਚੋਣ

ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੈਂਡਰੀ ਸਕੂਲ, ਰਾਜੇਵਾਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਅੰਡਰ-17 ਕਬੱਡੀ ਨੈਸ਼ਨਲ ਸਟਾਈਲ ਟੀਮ ਨੇ ਬਲਾਕ ਪੱਧਰ ‘ਤੇ ਪਹਿਲਾ ਸਥਾਨ ਹਾਸਲ ਕਰਦਿਆਂ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ।

Ad Position 21
No active advertisement
ਅਜੀਤ ਡੈਸਕ 20-09-2026
ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੈਂਡਰੀ ਸਕੂਲ, ਰਾਜੇਵਾਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਅੰਡਰ-17 ਕਬੱਡੀ ਨੈਸ਼ਨਲ ਸਟਾਈਲ ਟੀਮ ਨੇ ਬਲਾਕ ਪੱਧਰ ‘ਤੇ ਪਹਿਲਾ ਸਥਾਨ ਹਾਸਲ ਕਰਦਿਆਂ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਇਸ ਸ਼ਾਨਦਾਰ ਪ੍ਰਾਪਤੀ ਤੋਂ ਬਾਅਦ ਸਕੂਲ ਦੀ ਸਮੁੱਚੀ ਟੀਮ ਦੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ। ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਪ੍ਰਿੰਸੀਪਲ ਅਲਪਨਾ ਮਹਾਜਨ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਸਕੂਲ ਵਲੋਂ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਖਿਡਾਰੀਆਂ ਨੂੰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਵੀ ਹੋਰ ਮਿਹਨਤ ਅਤੇ ਲਗਨ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਵੀ ਜੇਤੂ ਖਿਡਾਰੀਆਂ, ਪ੍ਰਿੰਸੀਪਲ ਅਤੇ ਫਿਜ਼ੀਕਲ ਵਿਭਾਗ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਵਲੋਂ ਖੇਡਾਂ ਦੇ ਖੇਤਰ ਵਿਚ ਲਗਾਤਾਰ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਸਕੂਲ ਲਈ ਮਾਣ ਵਾਲੀ ਗੱਲ ਹਨ। ਇਸ ਮੌਕੇ ਸਕੂਲ ਦੇ ਫਿਜ਼ੀਕਲ ਵਿਭਾਗ ਦੇ ਅਧਿਆਪਕ ਦੀ ਸਖ਼ਤ ਮਿਹਨਤ ਅਤੇ ਯੋਗ ਅਗਵਾਈ ਦੀ ਵੀ ਸ਼ਲਾਘਾ ਕੀਤੀ ਗਈ। ਉਨ੍ਹਾਂ ਦੀ ਲਗਨ, ਨਿਰੰਤਰ ਅਭਿਆਸ ਅਤੇ ਖਿਡਾਰੀਆਂ ਨੂੰ ਦਿੱਤੀ ਜਾ ਰਹੀ ਸਹੀ ਸਿਖਲਾਈ ਸਦਕਾ ਸਕੂਲ ਦੀਆਂ ਟੀਮਾਂ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਤਰੱਕੀ ਕਰ ਰਹੀਆਂ ਹਨ। ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਵਲੋਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਗਈ ਕਿ ਉਹ ਆਉਣ ਵਾਲੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਵੀ ਬਿਹਤਰੀਨ ਪ੍ਰਦਰਸ਼ਨ ਕਰ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਵਿੱਛੜੀ ਰੂਹ ਸਾਬਕਾ ਕੌਂਸਲਰ ਮਨਜੀਤ ਕੌਰ ਨੂੰ ਯਾਦ ਕਰਦਿਆਂ, ਅੱਜ ਹੋਵੇਗੀ ਅੰਤਿਮ ਅਰਦਾਸ ਅਗਲੀ ਖ਼ਬਰ ਸਾਫ਼ ਹਵਾ ਤੇ ਪਾਣੀ ਸਾਡਾ ਹੱਕ, ਉਦਯੋਗਾਂ ਦਾ ਵਿਕਾਸ ਹੋਵੇ ਪਰ ਵਾਤਾਵਰਨ ਦੀ ਕੀਮਤ ’ਤੇ ਨਹੀਂ-ਸਰਪੰਚ ਢਿੱਲੋਂ ਕਿਹਾ, ਕੁਦਰ...
Ad Position 24