2027 ’ ਚ ਬਸਪਾ ਸਰਕਾਰ ਬਣਨ ’ਤੇ ਬਾਬਾ ਸਾਹਿਬ ਦੀਆਂ ਬੇਅਦਬੀਆਂ ਦਾ ਇਨਸਾਫ਼ ਹੋਵੇਗਾ- ਰੋੜੀਆਂ
ਦੋਰਾਹਾ, 20 ਸਤੰਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਮਾਰਕੀਟ ਕਮੇਟੀ ਦੇ ਚੇਅਰਮੈਨ ਤੇ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਜਿਲ੍ਹਾ ਪ੍ਰਧਾਨ ਲੁਧਿਆਣਾ ਦਿਹਾਤੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਿ ਪਿਛਲੇ ਸਾਡੇ ਚਾਰ ਸਾਲ ਵਿੱਚ ਕੀਤੇ ਗਏ ਕੰਮ ਦੇ ਕਾਰਨ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣਗੇ। ਪੰਜਾਬ ਸਰਕਾਰ ਨੇ ਪੰਜਾਬ ਦਾ ਖਜ਼ਾਨਾ ਪੰਜਾਬ ਦੇ ਲੋਕਾਂ ਵੱਲ ਨੂੰ ਮੋੜਿਆ ਹੈ।
ਐ
ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਜਿਲ੍ਹਾ ਪ੍ਰਧਾਨ ਲੁਧਿਆਣਾ ਦਿਹਾਤੀ
21-09-2026
ਦੋਰਾਹਾ, 20 ਸਤੰਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਮਾਰਕੀਟ ਕਮੇਟੀ ਦੇ ਚੇਅਰਮੈਨ ਤੇ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਜਿਲ੍ਹਾ ਪ੍ਰਧਾਨ ਲੁਧਿਆਣਾ ਦਿਹਾਤੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਿ ਪਿਛਲੇ ਸਾਡੇ ਚਾਰ ਸਾਲ ਵਿੱਚ ਕੀਤੇ ਗਏ ਕੰਮ ਦੇ ਕਾਰਨ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣਗੇ। ਪੰਜਾਬ ਸਰਕਾਰ ਨੇ ਪੰਜਾਬ ਦਾ ਖਜ਼ਾਨਾ ਪੰਜਾਬ ਦੇ ਲੋਕਾਂ ਵੱਲ ਨੂੰ ਮੋੜਿਆ ਹੈ। ਜਿਸ ਨਾਲ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ, 10 ਲੱਖ ਦਾ ਸਿਹਤ ਬੀਮਾ ਕਾਰਡ, ਖੇਤਾਂ ਨੂੰ ਦਿਨ ਵਿਚ ਬਿਜਲੀ, ਵਧੀਆ ਸੜਕਾਂ, ਨੌਜਵਾਨਾਂ ਲਈ ਵਧੀਆ ਗਰਾਉਂਡ, ਰੋਜ਼ਗਾਰ, ਨਹਿਰੀ ਪਾਣੀ ਦੀ ਵਰਤੋਂ ਵਿਚ ਵਾਧਾ ਕਰਨਾ ਅਤੇ ਸਾਫ਼ ਪੀਣ ਲਈ ਪਾਣੀ ਅਤੇ ਸੀਵਰੇਜ ਦੀ ਸਫਾਈ ਯੋਜਨਾ, ਤੀਰਥ ਯਾਤਰਾ ਯੋਜਨਾ, ਮਾਵਾਂ ਧੀਆਂ ਸਤਿਕਾਰ ਯੋਜਨਾ, ਟੋਲ ਪਲਾਜ਼ੇ ਬੰਦ ਕਰਨਾ ਆਦਿ ਸਰਕਾਰ ਨੇ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ। ਇਸ ਤਰ੍ਹਾਂ ਨਸ਼ੇ ਦੇ ਵਿਰੁੱਧ ਯੁੱਧ ਨਾਲ ਨਸ਼ੇ ਦੀ ਸਪਲਾਈ ਨੂੰ ਠੱਲ੍ਹ ਪਾਈ ਅਤੇ ਤਸਕਰਾਂ ਨੂੰ ਜੇਲ੍ਹਾਂ ਵਿਚ ਸੁੱਟਿਆ ਅਤੇ ਸੜਕ ਸੁਰੱਖਿਆ ਫੋਰਸ ਨਾਲ ਮੌਤਾਂ ਦੀ ਗਿਣਤੀ ਘਟੀ ਹੈ। ਮਾਨ ਸਰਕਾਰ ਦੇ ਖ਼ਿਲਾਫ਼ ਜੋ ਵਿਰੋਧੀਆਂ ਵਲੋਂ ਝੂਠਾ ਸਿਆਸੀ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਦੇ ਲੋਕ ਉਹਨਾਂ ਦੇ ਬਹਿਕਾਵੇ ਵਿਚ ਨਹੀਂ ਆਉਣਗੇ। ਉਹਨਾਂ ਕੇਂਦਰ ਵਿੱਚ ਲਈ ਭਾਜਪਾ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਨੂੰ ਮੂੰਹ ਨਹੀਂ ਲਾਉਣਗੇ, ਕਿਉਂਕਿ ਭਾਜਪਾ ਨੇ ਹਮੇਸ਼ਾ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ।