ਕਿਸ਼ਨਪੁਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ
ਮਲੌਦ, 20 ਸਤੰਬਰ (ਦਿਲਬਾਗ ਸਿੰਘ ਚਾਪੜਾ)- ਬਲਾਕ ਮਲੌਦ ਦੇ ਪਿੰਡ ਕਿਸ਼ਨਪੁਰਾ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ ਕੀਤੀ ਗਈ ਜਿਸ ਨੂੰ ਹਰੀ ਝੰਡੀ ਦੇਣ ਲਈ ਉਚੇਚੇ ਤੌਰ ’ਤੇ ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ ਸ਼ਮੂਲੀਅਤ ਕੀਤੀ।
ਮਲੌਦ, 20 ਸਤੰਬਰ (ਦਿਲਬਾਗ ਸਿੰਘ ਚਾਪੜਾ)- ਬਲਾਕ ਮਲੌਦ ਦੇ ਪਿੰਡ ਕਿਸ਼ਨਪੁਰਾ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ ਕੀਤੀ ਗਈ ਜਿਸ ਨੂੰ ਹਰੀ ਝੰਡੀ ਦੇਣ ਲਈ ਉਚੇਚੇ ਤੌਰ ’ਤੇ ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾਂ ਨੂੰ ਪੂਰੇ ਪੰਜਾਬ ਅੰਦਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਮੁਫ਼ਤ ਤੀਰਥ ਯਾਤਰਾ ਕਰਵਾਉਂਣ ਲਈ ਕੀਤੇ ਸੁਚੱਜੇ ਪ੍ਰਬੰਧਾਂ ਦੀ ਸ਼ਲਾਘਾ ਕਰ ਰਹੇ ਹਨ। ਇਸ ਮੌਕੇ ਸਰਪੰਚ ਮਨਦੀਪ ਸਿੰਘ ਕਿਸ਼ਨਪੁਰਾ ਅਤੇ ਚੇਅਰਮੈਨ ਮੁਕੰਦ ਸਿੰਘ ਕਿਸ਼ਨਪੁਰਾ ਨੇ ਜਿੱਥੇ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਉਥੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਵੀ ਧੰਨਵਾਦ ਕੀਤਾ ਜਿੰਨ੍ਹਾਂ ਦੇ ਯਤਨਾਂ ਸਦਕਾ ਹਲਕਾ ਪਾਇਲ ਤੋਂ ਹਜ਼ਾਰਾ ਸੰਗਤਾਂ ਨੂੰ ਤੀਰਥ ਸਥਾਨਾਂ ਦੇ ਦਰਸ਼ਨਾ ਦਾ ਮੌਕਾ ਮਿਲਿਆ। ਇਸ ਮੌਕੇ ਪੰਚ ਅਵਤਾਰ ਸਿੰਘ, ਗੁਰਮੀਤ ਸਿੰਘ ਵੀ ਐਲ ਓ, ਅਮਰਜੀਤ ਕੌਰ, ਬਲਜੀਤ ਸਿੰਘ ਆਦਿ ਹਾਜ਼ਰ ਸਨ।