ਕਾਂਗਰਸੀ ਆਗੂ ਗਰੀਬ ਸਿੰਘ ਨੂੰ ਸਦਮਾ , ਪਤਨੀ ਦਾ ਦਿਹਾਂਤ
ਰਾੜਾ ਸਾਹਿਬ, 20 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਕਾਂਗਰਸੀ ਆਗੂ ਸਾਬਕਾ ਸਰਪੰਚ ਗਰੀਬ ਸਿੰਘ ਪਿੰਡ ਲਹਿਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ, ਜਦੋਂ ਉਹਨਾਂ ਦੀ ਪਤਨੀ ਗੁਰਮੇਲ ਕੌਰ ਦਾ ਅਮਰੀਕਾ ਵਿੱਚ ਅਚਾਨਕ ਦਿਹਾਂਤ ਹੋ ਗਿਆ। ਪਰਿਵਾਰ ਦੇ ਅਤਿ ਨਜ਼ਦੀਕੀ ਬਲਾਕ ਕਾਂਗਰਸ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਦੱਸਿਆ ਕਿ ਸਵਰਗਵਾਸੀ ਮਾਤਾ ਗੁਰਮੇਲ ਕੌਰ ਦਾ ਅੰਤਿਮ ਸੰਸਕਾਰ ਅਮਰੀਕਾ ਵਿੱਚ ਕੀਤਾ ਜਾਵੇਗਾ।
ਰਾੜਾ ਸਾਹਿਬ, 20 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਕਾਂਗਰਸੀ ਆਗੂ ਸਾਬਕਾ ਸਰਪੰਚ ਗਰੀਬ ਸਿੰਘ ਪਿੰਡ ਲਹਿਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ, ਜਦੋਂ ਉਹਨਾਂ ਦੀ ਪਤਨੀ ਗੁਰਮੇਲ ਕੌਰ ਦਾ ਅਮਰੀਕਾ ਵਿੱਚ ਅਚਾਨਕ ਦਿਹਾਂਤ ਹੋ ਗਿਆ। ਪਰਿਵਾਰ ਦੇ ਅਤਿ ਨਜ਼ਦੀਕੀ ਬਲਾਕ ਕਾਂਗਰਸ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਦੱਸਿਆ ਕਿ ਸਵਰਗਵਾਸੀ ਮਾਤਾ ਗੁਰਮੇਲ ਕੌਰ ਦਾ ਅੰਤਿਮ ਸੰਸਕਾਰ ਅਮਰੀਕਾ ਵਿੱਚ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਸਾਬਕਾ ਪੰਚ ਅਜੀਤ ਸਿੰਘ, ਬਲਾਕ ਕਾਂਗਰਸ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ, ਅਕਾਲੀ ਆਗੂ ਸਾਬਕਾ ਸਰਪੰਚ ਜਗਦੀਪ ਸਿੰਘ ਲਹਿਲ ਆਦਿ ਸਮੇਤ ਵੱਡੀ ਗਿਣਤੀ ਵਿਚ ਵੱਖ ਵੱਖ ਆਗੂਆਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।