20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਨਤਮਸਤਕ ਹੋਏ ਭਾਜਪਾ ਦੇ ਸੀਨੀਅਰ ਆਗੂ

ਮਾਛੀਵਾੜਾ ਸਾਹਿਬ, 20 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਇਤਿਹਾਸਕ ਧਰਤੀ ਮਾਛੀਵਾੜਾ ਸਾਹਿਬ ਪੁੱਜੀ ਜਿਸ ਵਿਚ ਸ਼ਾਮਲ ਸਮੂਹ ਸੀਨੀਅਰ ਲੀਡਰਸ਼ਿਪ ਵਲੋਂ ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਗੁਰੂ ਘਰ ਵਿਖੇ ਨਤਮਸਤਕ ਹੋਣ ਵਾਲਿਆਂ ਵਿਚ ਕੌਮੀ ਜਨਰਲ ਸਕੱਤਰ ਸਤੀਸ਼ ਪੂਨੀਆ, ਮਨਪ੍ਰੀਤ ਸਿੰਘ ਬਾਦਲ, ਪਰਮਿੰਦਰ ਸਿੰਘ ਬਰਾੜ, ਇਕਬਾਲ ਸਿੰਘ ਚੰਨੀ, ਨੀਸ਼ੂ ਸ਼ਰਮਾ ਆਦਿ ਸ਼ਾਮਲ ਸਨ।

Ad Position 21
No active advertisement
ਅਜੀਤ ਡੈਸਕ 21-09-2026
ਮਾਛੀਵਾੜਾ ਸਾਹਿਬ, 20 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਇਤਿਹਾਸਕ ਧਰਤੀ ਮਾਛੀਵਾੜਾ ਸਾਹਿਬ ਪੁੱਜੀ ਜਿਸ ਵਿਚ ਸ਼ਾਮਲ ਸਮੂਹ ਸੀਨੀਅਰ ਲੀਡਰਸ਼ਿਪ ਵਲੋਂ ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਗੁਰੂ ਘਰ ਵਿਖੇ ਨਤਮਸਤਕ ਹੋਣ ਵਾਲਿਆਂ ਵਿਚ ਕੌਮੀ ਜਨਰਲ ਸਕੱਤਰ ਸਤੀਸ਼ ਪੂਨੀਆ, ਮਨਪ੍ਰੀਤ ਸਿੰਘ ਬਾਦਲ, ਪਰਮਿੰਦਰ ਸਿੰਘ ਬਰਾੜ, ਇਕਬਾਲ ਸਿੰਘ ਚੰਨੀ, ਨੀਸ਼ੂ ਸ਼ਰਮਾ ਆਦਿ ਸ਼ਾਮਲ ਸਨ। ਇਨ੍ਹਾਂ ਆਗੂਆਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੀਸ ਝੁਕਾਇਆ ਅਤੇ ਫਿਰ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਜੰਡ ਸਾਹਿਬ ਤੇ ਪਵਿੱਤਰ ਖੂਹ ਸਾਹਿਬ ਦੇ ਵੀ ਦਰਸ਼ਨ ਕੀਤੇ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਵਲੋਂ ਸਾਰੇ ਆਗੂਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ ਗਿਆ ਅਤੇ ਮਾਛੀਵਾੜਾ ਦੇ ਇਤਿਹਾਸ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਉਨ੍ਹਾਂ ਨਾਲ ਸੰਜੀਵ ਲੀਹਲ, ਨਰੇਸ਼ ਖੇੜਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੰਨਾ ’ਚ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਭਾਜਪਾ ਆਗੂ ਬਰਾੜ ਦਾ ਤਿੱਖਾ ਹਮਲਾ, ਕਾਲੇ ਝੰਡੇ ਦਿਖਾਉਣ ਵਾਲਿਆਂ ਨੂੰ ਕੀਤਾ ਸਵ... ਅਗਲੀ ਖ਼ਬਰ ਦੋਰਾਹਾ ’ਚ ਭਾਜਪਾ ਦੀ ਨਸ਼ਿਆਂ ਖ਼ਿਲਾਫ਼ ਰੈਲੀ ਵਿਚ ਟਕਸਾਲੀ ਭਾਜਪਾ ਆਗੂਆਂ ਦੀ ਗੈਰਹਾਜ਼ਰੀ ਚਰਚਾ ਦਾ ਵਿਸ਼ਾ
Ad Position 24