21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਹਰਪ੍ਰੀਤ ਸਿੰਘ ਸਿੰਮਕ ਵਲੋਂ ਮੇਲਾ ਛਪਾਰ ਵਿਖੇ ਅਕਾਲੀ ਦਲ ਬਾਦਲ ਦੀ ਕਾਨਫ਼ਰੰਸ ਸੰਬੰਧੀ ਮੀਟਿੰਗਾਂ

ਡੇਹਲੋਂ, 21 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਮੇਲਾ ਛਪਾਰ ਵਿਖੇ 26 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹੋਣ ਵਾਲੀ ਕਾਨਫ਼ਰੰਸ ਨੂੰ ਕਾਮਯਾਬ ਕਰਨ ਲਈ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਵਲੋਂ ਪਿੰਡ-ਪਿੰਡ ਮੀਟਿੰਗਾਂ ਕਰ ਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਪਿੰਡ ਨੰਗਲ, ਸ਼ੰਕਰ, ਬੁਟਾਹਰੀ ਸਮੇਤ ਦਰਜਨਾਂ ਪਿੰਡਾਂ ਅੰਦਰ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਸਰਕਲ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ ਦੀ ਅਗਵਾਈ ਹੇਠ ਹੋਈਆਂ ਮੀਟਿੰਗਾਂ ਸਮੇਂ ਹਲਕਾ ਇੰਚਾਰਜ ਸਿਮਕ ਨੇ ਕਿਹਾ ਕਿ ਛਪਾਰ ਰੈਲੀ ਨੂੰ ਲੈ ਕੇ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਪਾਰਟੀ ਵਰਕਰ ਰੈਲੀ ਵਿਚ ਕਾਫ਼ਲਿਆਂ ਦੇ ਰੂਪ ਵਿਚ ਸ਼ਾਮਿਲ ਹੋਣਗੇ।

Ad Position 21
No active advertisement
ਪਿੰਡ ਸ਼ੰਕਰ ਵਿਖੇ ਸ਼੍ਰੋ. ਅਕਾਲੀ ਦਲ ਬਾਦਲ ਵਲੋਂ ਮੇਲਾ ਛਪਾਰ ਰੈਲੀ ਦੀ ਸਫਲਤਾ ਲਈ ਇਕੱਤਰਤਾ ਸਮੇਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ, ਗੁਰਜੀਤ ਸਿੰਘ ਲਹਿਰਾ ਅਤੇ ਹੋਰ। ਤਸਵੀਰ : ਅੰਮ੍ਰਿਤਪਾਲ ਸਿੰਘ ਕੈਲੇ 22-09-2026
ਡੇਹਲੋਂ, 21 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਮੇਲਾ ਛਪਾਰ ਵਿਖੇ 26 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹੋਣ ਵਾਲੀ ਕਾਨਫ਼ਰੰਸ ਨੂੰ ਕਾਮਯਾਬ ਕਰਨ ਲਈ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਵਲੋਂ ਪਿੰਡ-ਪਿੰਡ ਮੀਟਿੰਗਾਂ ਕਰ ਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਪਿੰਡ ਨੰਗਲ, ਸ਼ੰਕਰ, ਬੁਟਾਹਰੀ ਸਮੇਤ ਦਰਜਨਾਂ ਪਿੰਡਾਂ ਅੰਦਰ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਸਰਕਲ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ ਦੀ ਅਗਵਾਈ ਹੇਠ ਹੋਈਆਂ ਮੀਟਿੰਗਾਂ ਸਮੇਂ ਹਲਕਾ ਇੰਚਾਰਜ ਸਿਮਕ ਨੇ ਕਿਹਾ ਕਿ ਛਪਾਰ ਰੈਲੀ ਨੂੰ ਲੈ ਕੇ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਪਾਰਟੀ ਵਰਕਰ ਰੈਲੀ ਵਿਚ ਕਾਫ਼ਲਿਆਂ ਦੇ ਰੂਪ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਕਾਨਫ਼ਰੰਸ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ ਅਤੇ ਮੇਲਾ ਛਪਾਰ ਕਾਨਫ਼ਰੰਸ ਇਤਿਹਾਸ ਸਿਰਜੇਗੀ ਅਤੇ ਕਾਨਫ਼ਰੰਸ ਦੀ ਸਫਲਤਾ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੀ ਜਿੱਤ ਲਈ ਅਹਿਮ ਰੋਲ ਅਦਾ ਕਰੇਗੀ। ਇਸ ਸਮੇਂ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਸਰਕਲ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਰੈਲੀ ਵਿਚ ਪਹੁੰਚ ਕੇ ਸੀਨੀਅਰ ਆਗੂਆਂ ਦੇ ਵਿਚਾਰ ਸੁਣੋ ਤਾਂ ਕਿ ਪਾਰਟੀ ਦੀਆਂ ਉਸਾਰੂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹੰਭਲਾ ਮਾਰਿਆ ਜਾ ਸਕੇ। ਇਸ ਸਮੇਂ ਰਾਜਿੰਦਰ ਸਿੰਘ ਰਾਜੀ ਨੰਗਲ, ਜਤਿੰਦਰ ਸਿੰਘ ਟੀਟੂ, ਅਵਤਾਰ ਸਿੰਘ ਵਿਰਕ, ਕੁੰਡਾ ਸਿੰਘ ਵਿਰਕ, ਸ਼ਿੰਦਰ ਸਿੰਘ ਮਾਨ, ਜਿੰਦਰ ਸਿੰਘ ਮਾਨ, ਫੱਗਣ ਸਿੰਘ, ਮਨਜੀਤ ਸਿੰਘ ਨੀਲਾ ਵਿਰਕ, ਦਰਸ਼ਨ ਸਿੰਘ, ਸੁਖਵੰਤ ਸਿੰਘ, ਨਿਰਮਲ ਸਿੰਘ, ਗੁਰਪ੍ਰੀਤ ਸਿੰਘ, ਤਲਵਿੰਦਰ ਸਿੰਘ, ਹਾਕਮ ਸਿੰਘ ਚਹਿਲ, ਗੁਰਨਾਮ ਸਿੰਘ, ਗੁਲਜ਼ਾਰਾ ਸਿੰਘ, ਕਰਮਜੀਤ ਸਿੰਘ, ਚਮਕੌਰ ਸਿੰਘ, ਮੇਜਰ ਸਿੰਘ, ਗੁਰਜੰਟ ਸਿੰਘ ਅਤੇ ਪਿੰਡ ਸ਼ੰਕਰ ਵਿਖੇ ਸਾਬਕਾ ਸਰਪੰਚ ਅਵਤਾਰ ਸਿੰਘ ਲਾਲਾ ਸ਼ੰਕਰ, ਜਗਜੀਤ ਸਿੰਘ, ਅਮਰਜੀਤ ਸਿੰਘ, ਰਣਬੀਰ ਸਿੰਘ ਮਹਿਮੀ, ਹਰਪਾਲ ਸਿੰਘ, ਬਲਦੇਵ ਸਿੰਘ, ਸੁਖਵਿੰਦਰ ਸਿੰਘ, ਰਛਪਾਲ ਸਿੰਘ, ਹਰਦੀਪ ਸਿੰਘ, ਕੁਲਦੀਪ ਸਿੰਘ, ਜਸਪਾਲ ਸਿੰਘ, ਅਰਵਿੰਦਰ ਸਿੰਘ, ਪ੍ਰੀਤਮ ਸਿੰਘ, ਜਸਵੰਤ ਸਿੰਘ, ਗੁਰਪ੍ਰੀਤ ਸਿੰਘ, ਰਘਵੀਰ ਸਿੰਘ, ਨਵਜੋਤ ਸਿੰਘ ਸਮੇਤ ਹੋਰ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਕਿਸ਼ਨਪੁਰਾ ਸਿੱਧਸਰ ਸਾਹਿਬ, ਭੀਖੀ ਵਿਖੇ ਅੱਸੂ ਮਹੀਨੇ ਦੀ ਦਸਮੀ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਭਾਜਪਾ ਦੇ ਸੀਨੀਅਰ ਆਗੂਆਂ ਨੇ ਗਣਪਤੀ ਜੀ ਦਾ ਲਿਆ ਅਸ਼ੀਰਵਾਦ
Ad Position 24