23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪੰਜਾਬ ਦੇ ਲੋਕ ਬਦਲਾਅ ਦੇ ਨਾਂਅ ’ਤੇ ਬਣੀ ਸਰਕਾਰ ਨੂੰ ਬਦਲਣ ਲਈ ਤਿਆਰ ਬੈਠੇ ਹਨ-ਲੱਖਾ ਪਾਇਲ ਪਿੰਡ ਘੁਡਾਣੀ ਕਲਾਂ ਵਿਖੇ ਪੰਨਾ ਪ੍ਰਮੁੱਖ ਦੀ ਨਿਯੁਕਤੀ ਸੰਬੰਧੀ ਕਾਂਗਰਸੀ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ

ਰਾੜਾ ਸਾਹਿਬ, 22 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)—ਪਿੰਡ ਘੁਡਾਣੀ ਕਲਾਂ ਵਿਖੇ ਕਾਂਗਰਸ ਪਾਰਟੀ ਵੱਲੋਂ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਪੰਨਾ ਪ੍ਰਮੁੱਖ ਦੀ ਨਿਯੁਕਤੀ ਸੰਬੰਧੀ ਮੰਡਲ ਪ੍ਰਧਾਨ ਮਨਦੀਪ ਸ਼ਰਮਾ ਘੁਡਾਣੀ ਕਲਾਂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਬੁਲਾਈ ਗਈ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਪਹੰੁਚੇ ਸਾਬਕਾ ਵਿਧਾਇਕ ਤੇ ਜਿਲਾ ਪ੍ਰਧਾਨ ਲਖਵੀਰ ਸਿੰਘ ਲੱਖਾ ਵੱਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਅਤੇ ਆਉਣ ਵਾਲੇ ਸਮੇਂ ਦੌਰਾਨ ਵਰਕਰਾਂ ਦੀ ਭੂਮਿਕਾ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 23-09-2026
ਰਾੜਾ ਸਾਹਿਬ, 22 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)—ਪਿੰਡ ਘੁਡਾਣੀ ਕਲਾਂ ਵਿਖੇ ਕਾਂਗਰਸ ਪਾਰਟੀ ਵੱਲੋਂ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਪੰਨਾ ਪ੍ਰਮੁੱਖ ਦੀ ਨਿਯੁਕਤੀ ਸੰਬੰਧੀ ਮੰਡਲ ਪ੍ਰਧਾਨ ਮਨਦੀਪ ਸ਼ਰਮਾ ਘੁਡਾਣੀ ਕਲਾਂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਬੁਲਾਈ ਗਈ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਪਹੰੁਚੇ ਸਾਬਕਾ ਵਿਧਾਇਕ ਤੇ ਜਿਲਾ ਪ੍ਰਧਾਨ ਲਖਵੀਰ ਸਿੰਘ ਲੱਖਾ ਵੱਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਅਤੇ ਆਉਣ ਵਾਲੇ ਸਮੇਂ ਦੌਰਾਨ ਵਰਕਰਾਂ ਦੀ ਭੂਮਿਕਾ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਲੱਖਾ ਪਾਇਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ ਅਤੇ ਪੰਨਾ ਪ੍ਰਮੁੱਖ ਦੀ ਨਿਯੁਕਤੀ ਇਸੇ ਜਥੇਬੰਦਕ ਪ੍ਰਕਿਰਿਆ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੁੱਦਿਆਂ ਨੂੰ ਪਾਰਟੀ ਪੱਧਰ ’ਤੇ ਉਠਾਉਣ ਲਈ ਸਰਗਰਮ ਰਹਿਣਾ ਚਾਹੀਦਾ ਹੈ। ਲੱਖਾ ਪਾਇਲ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਆਪਣੀ ਰਾਇ ਬਣਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਬਦਲਾਅ ਦੇ ਨਾਮ ਤੇ ਬਣੀ ਆਮ ਆਦਮੀ ਪਾਰਟੀ ਨੂੰ ਬਦਲਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਪੰਨਾ ਪ੍ਰਮੁੱਖ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਮਹੱਤਵਪੂਰਨ ਕੜੀ ਹਨ ਅਤੇ ਇਨ੍ਹਾਂ ਦੀ ਸਰਗਰਮੀ ਨਾਲ ਪਾਰਟੀ ਦਾ ਲੋਕਾਂ ਨਾਲ ਸਿੱਧਾ ਸੰਪਰਕ ਹੋਰ ਮਜ਼ਬੂਤ ਹੋਵੇਗਾ। ਇਸ ਮੌਕੇ ਕੌਂਸਲਰ ਅਵਿੰਦਰਦੀਪ ਸਿੰਘ ਜੱਸਾ, ਮਹੇਸਇੰਦਰ ਸਿੰਘ ਬੋਪਾਰਾਏ ਯੂਥ ਆਗੂ, ਲਵਪ੍ਰੀਤ ਸਿੰਘ ਬੋਪਾਰਾਏ ਇੰਚਾਰਜ ਯੂਥ ਕਾਂਗਰਸ ਜਿਲਾ ਸ਼੍ਰੀ ਫਤਹਿਗੜ੍ਹ ਸਾਹਿਬ, ਰਬਨਦੀਪ ਸਿੰਘ ਪੰਚ, ਅਮਰਜੀਤ ਸਿੰਘ ਕਾਕਾ ਪੰਚ, ਗੁਰਪ੍ਰੀਤ ਸਿੰਘ ਪੰਚ, ਹਰਮਨ ਸਿੰਘ, ਸਵਰਨਜੀਤ ਸਿੰਘ ਸੋਨੀ, ਜਸਵੀਰ ਸਿੰਘ ਗੋਲੂ, ਚਰਨਜੀਤ ਸਿੰਘ ਨੰਬਰਦਾਰ, ਸੰਜੀਵ ਕੁਮਾਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਕਾਰਡ ਵੰਡੇ ਅਗਲੀ ਖ਼ਬਰ ਪਹਿਲਾ ਆਕਸਫੋਰਡ ਸੀਨੀਅਰ ਨਾਇਟ ਬੈਡਮਿੰਟਨ ਟੂਰਨਾਮੈਂਟ ਸਫਲਤਾਪੂਰਵਕ ਸੰਪੰਨ
Ad Position 24