24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸਮਰਾਲਾ ਦੇ ਗੁਰਦੁਆਰਾ ਗੁਲਾਬ ਰਾਏ ਪੰਜਾਬ ਰਾਏ ਦੀ ਪ੍ਰਬੰਧਕ ਕਮੇਟੀ ਨੇ ਆਪਣੇ ਉਪ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ

ਸਮਰਾਲਾ, 23 ਸਤੰਬਰ (ਪੱਤਰ ਪ੍ਰੇਰਕ)-ਸਥਾਨਕ ਮਸੰਦ ਮੁਹੱਲੇ ‘ਚ ਸਥਿਤ ਗੁਰਦੁਆਰਾ ਗੁਲਾਬ ਰਾਏ ਪੰਜਾਬ ਰਾਏ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਵਿਚਕਾਰ ਚੱਲ ਰਿਹਾ ਝਗੜਾ ਇੱਥੋਂ ਤੱਕ ਵੱਧ ਗਿਆ ਹੈ ਕਿ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਗੁਰਦੁਆਰਾ ਸਾਹਿਬ ਦੇ ਉਪ ਪ੍ਰਧਾਨ ਨੂੰ ਉਸ ਦੇ ਅਹੁਦੇ ਤੋਂ ਹਟਾਉਣ ਤੇ ਮੈਂਬਰਸ਼ਿਪ ਤੋਂ ਖ਼ਾਰਜ ਕਰਨ ਸਬੰਧੀ ਮਤਾ ਪਾਸ ਕਰ ਦਿੱਤਾ ਹੈ। ਕਮੇਟੀ ਵਲੋਂ ਮੌਕੇ ਦੀ ਕਾਪੀ ਪੱਤਰਕਾਰਾਂ ਨੂੰ ਦਿੰਦਿਆਂ ਉਪ ਪ੍ਰਧਾਨ ‘ਤੇ ਇਹ ਦੋਸ਼ ਲਗਾਇਆ ਗਿਆ ਹੈ ਕਿ ਉਸ ਨੂੰ ਨੋਟਿਸ ਜਾਰੀ ਕਰ ਕੇ ਚਾਰ ਦਿਨਾਂ ਵਿਚ ਗੋਲਕ ਦੀਆਂ ਚਾਬੀਆਂ ਅਤੇ ਹਿਸਾਬ ਦਾ ਰਿਕਾਰਡ ਦਫ਼ਤਰ ਵਿਚ ਜਮ੍ਹਾਂ ਕਰਵਾਉਣ ਨੂੰ ਕਿਹਾ ਗਿਆ ਸੀ, ਪਰ ਉਸ ਨੇ ਕਥਿਤ ਤੌਰ ‘ਤੇ ਅਜਿਹਾ ਨਹੀਂ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 24-09-2026
ਸਮਰਾਲਾ, 23 ਸਤੰਬਰ (ਪੱਤਰ ਪ੍ਰੇਰਕ)-ਸਥਾਨਕ ਮਸੰਦ ਮੁਹੱਲੇ ‘ਚ ਸਥਿਤ ਗੁਰਦੁਆਰਾ ਗੁਲਾਬ ਰਾਏ ਪੰਜਾਬ ਰਾਏ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਵਿਚਕਾਰ ਚੱਲ ਰਿਹਾ ਝਗੜਾ ਇੱਥੋਂ ਤੱਕ ਵੱਧ ਗਿਆ ਹੈ ਕਿ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਗੁਰਦੁਆਰਾ ਸਾਹਿਬ ਦੇ ਉਪ ਪ੍ਰਧਾਨ ਨੂੰ ਉਸ ਦੇ ਅਹੁਦੇ ਤੋਂ ਹਟਾਉਣ ਤੇ ਮੈਂਬਰਸ਼ਿਪ ਤੋਂ ਖ਼ਾਰਜ ਕਰਨ ਸਬੰਧੀ ਮਤਾ ਪਾਸ ਕਰ ਦਿੱਤਾ ਹੈ। ਕਮੇਟੀ ਵਲੋਂ ਮੌਕੇ ਦੀ ਕਾਪੀ ਪੱਤਰਕਾਰਾਂ ਨੂੰ ਦਿੰਦਿਆਂ ਉਪ ਪ੍ਰਧਾਨ ‘ਤੇ ਇਹ ਦੋਸ਼ ਲਗਾਇਆ ਗਿਆ ਹੈ ਕਿ ਉਸ ਨੂੰ ਨੋਟਿਸ ਜਾਰੀ ਕਰ ਕੇ ਚਾਰ ਦਿਨਾਂ ਵਿਚ ਗੋਲਕ ਦੀਆਂ ਚਾਬੀਆਂ ਅਤੇ ਹਿਸਾਬ ਦਾ ਰਿਕਾਰਡ ਦਫ਼ਤਰ ਵਿਚ ਜਮ੍ਹਾਂ ਕਰਵਾਉਣ ਨੂੰ ਕਿਹਾ ਗਿਆ ਸੀ, ਪਰ ਉਸ ਨੇ ਕਥਿਤ ਤੌਰ ‘ਤੇ ਅਜਿਹਾ ਨਹੀਂ ਕੀਤਾ ਹੈ। ਮਤੇ ਅਨੁਸਾਰ ਮੈਂਬਰਸ਼ਿਪ ਅਤੇ ਉਪ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਸਮੇਤ ਉਸ ਵਿਰੁੱਧ ਕਾਰਵਾਈ ਕਰਨ ਦਾ ਅਧਿਕਾਰ ਪ੍ਰਧਾਨ ਨੂੰ ਦਿੱਤਾ ਗਿਆ ਹੈ। ਦੂਸਰੇ ਪਾਸੇ ਅਹੁਦੇ ਤੋਂ ਹਟਾਏ ਗਏ ਉਪ ਪ੍ਰਧਾਨ ਦਾ ਕਹਿਣਾ ਹੈ ਕਿ ਉਸ ਨੂੰ ਕੋਈ ਨੋਟਿਸ ਨਹੀਂ ਮਿਲਿਆ ਹੈ ਅਤੇ ਪਿਛਲੇ ਡੇਢ ਸਾਲ ਤੋਂ ਉਹ ਹੀ ਗੁਰਦੁਆਰਾ ਸਾਹਿਬ ਦੀ ਸੇਵਾ ਕਰ ਰਿਹਾ ਹੈ। ਜਦਕਿ ਪਿਛਲੇ ਡੇਢ ਸਾਲ ਤੋਂ ਕੋਈ ਵੀ ਮੈਂਬਰ ਗੁਰਦੁਆਰਾ ਸਾਹਿਬ ਵਿਚ ਕਦੇ ਆਇਆ ਹੀ ਨਹੀਂ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਲੈਣ ਦੇਣ ਦਾ ਹਿਸਾਬ ਗੁਰੂ ਘਰ ਵਿਚ ਬੈਠ ਕੇ ਸੰਗਤ ਦੀ ਹਾਜ਼ਰੀ ਵਿਚ ਲਿਆ ਜਾਵੇ। ਉਨ੍ਹਾਂ ਕਿਹਾ ਕਿ ਉਹ ਮਤੇ ਉੱਪਰ ਕੀਤੇ ਹੋਏ ਦਸਖ਼ਤਾਂ ਦੀ ਪੜਤਾਲ ਕਰਵਾਉਣਗੇ ਅਤੇ ਮੈਂਬਰਾਂ ਦੇ ਹਰ ਸਵਾਲ ਦਾ ਜਵਾਬ ਮੁਹੱਲੇ ਦੀ ਸੰਗਤ ਦੇ ਇਕੱਠ ਵਿਚ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਮਨਜੋਤ ਸਿੰਘ ਡੇਹਲੋਂ ਹਲਕਾ ਗਿੱਲ ਲਈ ਯੂਥ ਵਿੰਗ ਪ੍ਰਧਾਨ ਬਣੇ ਅਗਲੀ ਖ਼ਬਰ ਅਕਾਲੀ ਦਲ (ਅ) ਦੇ ਆਗੂਆਂ ਨੇ ਨਾਜਾਇਜ਼ ਕਬਜਿਆਂ ਸੰਬੰਧੀ ਐੱਸ. ਡੀ. ਐੱਮ. ਪਾਇਲ ਨੂੰ ਦਿੱਤਾ ਮੰਗ ਪੱਤਰ
Ad Position 24