24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮੁਕੰਦਪੁਰ ਵਿਖੇ ਮੇਲਾ ਛਪਾਰ ਅਕਾਲੀ ਦਲ ਬਾਦਲ ਦੀ ਕਾਨਫ਼ਰੰਸ ਦੀ ਸਫਲਤਾ ਲਈ ਅਹਿਮ ਇਕੱਤਰਤਾ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਅੰਦਰੂਨੀ ਤੇ ਬਾਹਰੀ ਤਾਕਤਾਂ ਸਰਗਰਮ-ਸਿਮਕ, ਡੱਲਾ, ਲਹਿਰਾ

ਡੇਹਲੋਂ, 23 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਕਸਬਾ ਡੇਹਲੋਂ ਦੇ ਮੁੱਖ ਚੌਕ ਵਿਖੇ ਅੱਜ ਦੁਪਹਿਰ ਜਥੇਦਾਰ ਬਾਬਾ ਮੇਜਰ ਸਿੰਘ ਦੀ ਫ਼ੌਜ ਨਿਹੰਗ ਜਥੇਬੰਦੀਆਂ ਵਲੋਂ ਰੋਸ ਧਰਨਾ ਦਿੱਤਾ ਗਿਆ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਕਰ ਕੇ ਰਾਹਗੀਰਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਧਰਨਾ ਜਥੇਦਾਰ ਬਾਬਾ ਕਰਨੈਲ ਸਿੰਘ ਦੀ ਅਗਵਾਈ ਹੇਠ ਲਗਾਏ ਰੋਸ ਧਰਨੇ ਦੌਰਾਨ ਧਰਨਾਕਾਰੀਆਂ ਨੇ ਦੋਸ਼ ਲਗਾਇਆ ਕਿ ਬੀਤੇ ਦਿਨ ਪਿੰਡ ਲਹਿਰਾ ਨੇੜੇ ਲੁੱਟ-ਖੋਹ ਅਤੇ ਨਸ਼ੀਲੇ ਪਦਾਰਥਾਂ ਦੀ ਕਥਿਤ ਵਿੱਕਰੀ ਨਾਲ ਸਬੰਧਿਤ ਤਿੰਨ ਨੌਜਵਾਨਾਂ ਨੂੰ ਨਿਹੰਗ ਸਿੰਘਾਂ ਵਲੋਂ ਕਾਬੂ ਕਰ ਕੇ ਡੇਹਲੋਂ ਪੁਲਿਸ ਦੇ ਹਵਾਲੇ ਕੀਤਾ ਗਿਆ ਸੀ।

Ad Position 21
No active advertisement
ਅਜੀਤ ਡੈਸਕ 24-09-2026
ਡੇਹਲੋਂ, 23 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਕਸਬਾ ਡੇਹਲੋਂ ਦੇ ਮੁੱਖ ਚੌਕ ਵਿਖੇ ਅੱਜ ਦੁਪਹਿਰ ਜਥੇਦਾਰ ਬਾਬਾ ਮੇਜਰ ਸਿੰਘ ਦੀ ਫ਼ੌਜ ਨਿਹੰਗ ਜਥੇਬੰਦੀਆਂ ਵਲੋਂ ਰੋਸ ਧਰਨਾ ਦਿੱਤਾ ਗਿਆ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਕਰ ਕੇ ਰਾਹਗੀਰਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਧਰਨਾ ਜਥੇਦਾਰ ਬਾਬਾ ਕਰਨੈਲ ਸਿੰਘ ਦੀ ਅਗਵਾਈ ਹੇਠ ਲਗਾਏ ਰੋਸ ਧਰਨੇ ਦੌਰਾਨ ਧਰਨਾਕਾਰੀਆਂ ਨੇ ਦੋਸ਼ ਲਗਾਇਆ ਕਿ ਬੀਤੇ ਦਿਨ ਪਿੰਡ ਲਹਿਰਾ ਨੇੜੇ ਲੁੱਟ-ਖੋਹ ਅਤੇ ਨਸ਼ੀਲੇ ਪਦਾਰਥਾਂ ਦੀ ਕਥਿਤ ਵਿੱਕਰੀ ਨਾਲ ਸਬੰਧਿਤ ਤਿੰਨ ਨੌਜਵਾਨਾਂ ਨੂੰ ਨਿਹੰਗ ਸਿੰਘਾਂ ਵਲੋਂ ਕਾਬੂ ਕਰ ਕੇ ਡੇਹਲੋਂ ਪੁਲਿਸ ਦੇ ਹਵਾਲੇ ਕੀਤਾ ਗਿਆ ਸੀ। ਪਰ ਉਨ੍ਹਾਂ ਖ਼ਿਲਾਫ਼ ਪੁਲਿਸ ਵਲੋਂ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ। ਜਥੇਦਾਰ ਬਾਬਾ ਕਰਨੈਲ ਸਿੰਘ ਨੇ ਦੱਸਿਆਂ ਕਿ ਬੀਤੇ ਕੱਲ੍ਹ ਪਿੰਡ ਲਹਿਰਾ ਵਿਖੇ ਤਿੰਨ ਨੌਜਵਾਨ ਇੱਕ ਕਾਲੇ ਰੰਗ ਦੀ ਵੱਡੀ ਕਾਰ ਵਿਚ ਆਏ ਜਿਨ੍ਹਾਂ ਖ਼ਿਲਾਫ਼ ਸ਼ੱਕ ਪੈਣ ‘ਤੇ ਪਿੰਡ ਵਾਸੀ ਇਕੱਠੇ ਹੋ ਗਏ ਅਤੇ ਨਿਹੰਗ ਸਿੰਘਾਂ ਦੀ ਮਦਦ ਨਾਲ ਉਕਤ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ। ਇਹ ਵੀ ਦੱਸਣਯੋਗ ਹੈ ਕਿ ਕੱਲ੍ਹ ਦੇਰ ਸ਼ਾਮ ਪਿੰਡ ਵਾਸੀਆਂ ਅਤੇ ਨਿਹੰਗ ਸਿੰਘਾਂ ਵਲੋਂ ਕਾਬੂ ਕੀਤੇ ਤਿੰਨਾਂ ਨੌਜਵਾਨਾਂ ਨੂੰ ਮਾਰ ਕੁਟਾਈ ਵੀ ਕੀਤੇ ਜਾਣ ਦੇ ਚਰਚੇ ਜ਼ੋਰਾਂ ‘ਤੇ ਹਨ। ਨਿਹੰਗ ਜਥੇਬੰਦੀ ਆਗੂਆਂ ਨੇ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਦੱਸ ਰਹੇ ਸਨ ਅਤੇ ਉਕਤ ਕਾਰ ਦੀ ਤਲਾਸ਼ੀ ਦੌਰਾਨ ਤਿੱਖੇ ਹਥਿਆਰ, ਨਸ਼ੀਲੇ ਪਦਾਰਥਾਂ ਦੀ ਕਥਿਤ ਵਿੱਕਰੀ ਲਈ ਵਰਤਿਆ ਜਾਣ ਵਾਲਾ ਕੰਡਾ ਅਤੇ ਕੁੱਝ ਨਕਦੀ ਬਰਾਮਦ ਹੋਈ, ਜਿਸ ਨੂੰ ਬਾਅਦ ਵਿਚ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਇਸ ਸਬੰਧੀ ਜਥੇਬੰਦੀ ਦੇ ਮੁਖੀ ਜਥੇਦਾਰ ਬਾਬਾ ਕਰਨੈਲ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮਾਮਲੇ ਵਿਚ ਢਿੱਲੀ ਕਾਰਵਾਈ ਕੀਤੇ ਜਾਣ ਵਜੋਂ ਰੋਸ ਪ੍ਰਗਟ ਕਰਨ ਲਈ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਮੰਗ ਕੀਤੀ ਕਿ ਕਾਬੂ ਕੀਤੇ ਨੌਜਵਾਨਾਂ ਦੀ ਪੂਰੀ ਜਾਂਚ ਕਰ ਕੇ ਜੇਕਰ ਦੋਸ਼ ਸਾਬਤ ਹੁੰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰ ਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਇਲਾਕੇ ਵਿੱਚ ਨਸ਼ਿਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਪੁਲਿਸ ਵਲੋਂ ਭਰੋਸਾ ਦੇਣ ਬਾਅਦ ਧਰਨਾ ਚੁੱਕਿਆ ਗਿਆ। ਇਸ ਸਮੇਂ ਸੁੱਖਾ ਸਿੰਘ, ਬਾਬਾ ਕਾਲਾ ਸਿੰਘ, ਬਾਬਾ ਫਤਿਹ ਸਿੰਘ, ਸਨੀ ਸਿੰਘ, ਗੁਰਨਾਮ ਸਿੰਘ ਸਮੇਤ ਹੋਰ ਹਾਜ਼ਰ ਸਨ। ਇਸ ਸੰਬੰਧੀ ਥਾਣਾ ਡੇਹਲੋਂ ਮੁਖੀ ਇੰਸਪੈਕਟਰ ਵਿਜੇ ਸ਼ਰਮਾ ਨੇ ਦੱਸਿਆ ਕਿ ਬੀਤੇ ਦਿਨ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਦੱਸਣ ਵਾਲੇ ਤਿੰਨ ਵਿਅਕਤੀਆਂ ਅਜੇ ਸ਼ਰਮਾ, ਗੁਰਕੀਰਤ ਸਿੰਘ ਅਤੇ ਅਕਾਸ਼ਦੀਪ ਸਿੰਘ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆਂ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ’ਚ ਕਿਸਾਨਾਂ ਤੇ ਪੁਲਿਸ ਜਬਰ ਦੀ ਜ਼ੋਰਦਾਰ ਨਿੰਦਾ - ਲੱਖੋਵਾਲ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਅਤੇ ਡੀ. ਏ. ਪੀ ਦੀ ਘ... ਅਗਲੀ ਖ਼ਬਰ ਪ੍ਰਸਿੱਧ ਮੇਲਾ ਛਪਾਰ ਅੱਜ ਤੋਂ ਧੂਮ-ਧੜੱਕੇ ਨਾਲ ਸ਼ੁਰੂ ਹੋਵੇਗਾ ਮੇਲੇ ਦੀਆਂ ਰੌਣਕਾਂ ਪਹਿਲਾਂ ਹੀ ਸਿਖਰਾਂ ’ਤੇ, ਸਿਆਸੀ ਕ...
Ad Position 24