24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਅਕਾਲੀ ਆਗੂ ਹੀ ਪੰਥਕ ਆਗੂਆਂ ਨੂੰ ਖੁਆਰ ਕਰਨ ਦੇ ਰਾਹ ਤੁਰੇ- ਜਗਜੀਵਨ ਸਿੰਘ ਗਿੱਲ ਆਗੂਆਂ ਦੀ ਕਿਰਦਾਰਕੁਸ਼ੀ ’ਚ ਵਲਟੋਹਾ ਅਤੇ ਝਿੰਜਰ ਦੀ ਭੂਮਿਕਾ ਨੇ ਸਭ ਨੂੰ ਨਿਰਾਸ਼ ਕੀਤਾ

ਦੋਰਾਹਾ, 23 ਸਤੰਬਰ (ਮਨਜੀਤ ਸਿੰਘ ਸਿੰਘ ਗਿੱਲ)-ਹਲਕਾ ਪਾਇਲ ਦੇ ਸੀਨੀਅਰ ਆਗੂ ਅਤੇ ਦੋ ਵਾਰ ਵਿਧਾਨ ਸਭਾ ਚੋਣ ਲੜ ਚੁੱਕੇ ਜਗਜੀਵਨ ਪਾਲ ਸਿੰਘ ਗਿੱਲ ਨੇ ਆਖਿਆ ਹੈ ਕਿ ਪੰਥ ਵਿੱਚ ਭਰਾ ਮਾਰੂ ਜੰਗ ਸ਼ੁਰੂ ਹੋ ਚੁੱਕੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪੰਥਕ ਪਰਿਵਾਰਾਂ ਦੀ ਕਿਰਦਾਰ ਕੁਸ਼ੀ ਕਰਕੇ ਇੱਕ ਅਜੀਬ ਕਿਸਮ ਦੇ ਸੰਕਟ ਨੂੰ ਜਨਮ ਦੇ ਰਹੇ ਹਨ। ਉਹਨਾਂ ਕਿਹਾ ਕਿ ਅਕਾਲੀ ਆਗੂ ਚਾਵਲਾ ਦੇ ਕਥਿਤ ਤੌਰ ’ਤੇ ਬਲਾਤਕਾਰ ਕੇ ਇਸ ਵਿੱਚ ਘਿਰ ਜਾਣ ਤੋਂ ਬਾਅਦ ਜਿਸ ਤਰੀਕੇ ਨਾਲ ਅਕਾਲੀ ਆਗੂਆਂ ਵੱਲੋਂ ਹੀ ਜਥੇਦਾਰ ਹਰਪ੍ਰੀਤ ਸਿੰਘ ਨੂੰ ਨਿਸ਼ਾਨਾ ਬਣਾਉਣ ਵਾਸਤੇ ਇੱਕ ਬੀਬੀ ਦਾ ਸਹਾਰਾ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 24-09-2026
ਦੋਰਾਹਾ, 23 ਸਤੰਬਰ (ਮਨਜੀਤ ਸਿੰਘ ਸਿੰਘ ਗਿੱਲ)-ਹਲਕਾ ਪਾਇਲ ਦੇ ਸੀਨੀਅਰ ਆਗੂ ਅਤੇ ਦੋ ਵਾਰ ਵਿਧਾਨ ਸਭਾ ਚੋਣ ਲੜ ਚੁੱਕੇ ਜਗਜੀਵਨ ਪਾਲ ਸਿੰਘ ਗਿੱਲ ਨੇ ਆਖਿਆ ਹੈ ਕਿ ਪੰਥ ਵਿੱਚ ਭਰਾ ਮਾਰੂ ਜੰਗ ਸ਼ੁਰੂ ਹੋ ਚੁੱਕੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪੰਥਕ ਪਰਿਵਾਰਾਂ ਦੀ ਕਿਰਦਾਰ ਕੁਸ਼ੀ ਕਰਕੇ ਇੱਕ ਅਜੀਬ ਕਿਸਮ ਦੇ ਸੰਕਟ ਨੂੰ ਜਨਮ ਦੇ ਰਹੇ ਹਨ। ਉਹਨਾਂ ਕਿਹਾ ਕਿ ਅਕਾਲੀ ਆਗੂ ਚਾਵਲਾ ਦੇ ਕਥਿਤ ਤੌਰ ’ਤੇ ਬਲਾਤਕਾਰ ਕੇ ਇਸ ਵਿੱਚ ਘਿਰ ਜਾਣ ਤੋਂ ਬਾਅਦ ਜਿਸ ਤਰੀਕੇ ਨਾਲ ਅਕਾਲੀ ਆਗੂਆਂ ਵੱਲੋਂ ਹੀ ਜਥੇਦਾਰ ਹਰਪ੍ਰੀਤ ਸਿੰਘ ਨੂੰ ਨਿਸ਼ਾਨਾ ਬਣਾਉਣ ਵਾਸਤੇ ਇੱਕ ਬੀਬੀ ਦਾ ਸਹਾਰਾ ਲਿਆ ਗਿਆ। ਅਜਿਹਾ ਸਿੱਖ ਇਤਿਹਾਸ ਵਿੱਚ ਕਦੇ ਵੀ ਨਹੀਂ ਹੋਇਆ। ਉਹਨਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਤੇ ਸਰਬਜੀਤ ਸਿੰਘ ਝਿੰਜਰ ਦੀ ਹੈਰਾਨੀਜਨਕ ਅਤੇ ਗੰਦੀ ਭੂਮਿਕਾ ਨਿਰਾਸ਼ ਕਰਨ ਵਾਲੀ ਹੈ ਇਸ ਲਈ ਸਿੱਖ ਪੰਥ ਨੂੰ ਅਜਿਹੇ ਆਗੂਆਂ ਦੇ ਕਿਰਦਾਰ ’ਤੇ ਗੌਰ ਕਰਨੀ ਚਾਹੀਦੀ ਹੈ। ਉਹਨਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਰ ਮੁੱਖ ਅਕਾਲੀ ਲੀਡਰਸ਼ਿਪ ਨੂੰ ਕਟਹਿਰੇ ਵਿੱਚ ਖੜਾ ਕੀਤਾ ਹੈ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ੍ਰੀ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪਰਸਤੀ ਮਾਣ ਰਹੇ ਅਕਾਲੀ ਆਗੂ ਅਮਰਜੀਤ ਸਿੰਘ ਚਾਵਲਾ ਵੱਲੋਂ ਸ਼ਰਮਿੰਦਗੀ ਦਾ ਤਾਡਵ ਖੇਡਿਆ ਗਿਆ। ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਥ ਦੀ ਮਹਾਨ ਵਿਰਾਸਤ ਤੇ ਅੱਜ ਇਹ ਸਵਾਲ ਖੜੇ ਕੀਤੇ ਕਿ ਆਉਣ ਵਾਲੀਆਂ ਪੀੜੀਆਂ ਕੋਲ ਵੀ ਇਹਨਾਂ ਦਾ ਜਵਾਬ ਨਹੀਂ। ਗਿੱਲ ਨੇ ਕਿਹਾ ਕਿ ਅਮਰਜੀਤ ਸਿੰਘ ਚਾਵਲਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀ ਸਤਿਕਾਰ ਸੰਸਥਾ ਨੂੰ ਬਦਨਾਮ ਕਰਨ ਪਿੱਛੇ ਕਿਹੜੀ ਏਜੰਸੀ ਜਾਂ ਕਿਹੜੇ ਆਗੂ ਸ਼ਾਮਿਲ ਹਨ ਜਰੂਰ ਘੋਖ ਵਿਚਾਰ ਕੀਤੀ ਜਾਵੇ। ਉਹਨਾਂ ਕਿਹਾ ਕਿ ਆਖਰ ਇਹਨਾਂ ਘਟਨਾਵਾਂ ਲਈ ਜਿੰਮੇਵਾਰ ਕੌਣ ਹੈ? ਗਿੱਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਥ ਦਰਦੀਆਂ ਨੂੰ ਇਹ ਦੱਸਣ ਕਿ ਇਸ ਬੀਬੀ ਨੂੰ ਕਿਸ ਦੇ ਇਸ਼ਾਰੇ ’ਤੇ ਅਤੇ ਕਿਉਂ ਇੰਨੀ ਵੱਡੀ ਖੁੱਲ ਦਿੱਤੀ ਗਈ ਕਿ ਪੰਜਾਬ ਦੀ ਪੰਥ ਵਿਰੋਧੀ ਸਰਕਾਰ ਨੂੰ ਸਿੱਖ ਪੰਥ ਖਿਲਾਫ ਹੀ ਐਡੀ ਵੱਡੀ ਕਾਰਵਾਈ ਅਮਲ ਵਿੱਚ ਲਿਆਉਣ ਦਾ ਮੌਕਾ ਮਿਲ ਗਿਆ।
Ad Position 22
No active advertisement
ਪਿਛਲੀ ਖ਼ਬਰ ਜਿਲ੍ਹਾ ਪ੍ਰੀਸ਼ਦ ਮੈਂਬਰ ਤਾਰੀ ਰਾਮਗੜ੍ਹ ਸਰਦਾਰਾਂ ਨੂੰ ਸਦਮਾ, ਪਿਤਾ ਸਵਰਗਵਾਸ ਅਗਲੀ ਖ਼ਬਰ ਪੈਰਾਗੌਨ ਸਕੂਲ ਨੰਗਲ ਵਿਖੇ ਮਾਤ ਭਾਸ਼ਾ ਪੰਜਾਬੀ ਦਿਵਸ ਮਨਾਇਆ
Ad Position 24