24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪਾਇਲ ’ਚ 19ਵਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰਤਾਗੱਦੀ ਨੂੰ ਸਮਰਪਿਤ ਸਮਾਗਮ ਸਮਾਪਿਤ ਪੰਜਾਬ ਪੱਲੇਦਾਰ ਯੂਨੀਅਨ ਨੇ ਵੇਅਰਹਾਊਸ ਮਲੌਦ ਵਿਖੇ ਕੀਤੀ ਗੇਟ ਰੈਲੀ

ਪਾਇਲ, 23 ਸਤੰਬਰ (ਰਜਿੰਦਰ ਸਿੰਘ,ਨਿਜਾਮਪੁਰ)- ਗੁਰਮਤਿ ਪ੍ਰਚਾਰ ਸੰਸਥਾ (ਰਜਿ:) ਪਾਇਲ ਵੱਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਨੂੰ ਸਮਰਪਿਤ 19ਵਾਂ ਮਹਾਨ ਗੁਰਮਤਿ ਸਮਾਗਮ ਦਾਣਾ ਮੰਡੀ ਪਾਇਲ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮਹਾਨ ਕੀਰਤਨ ਸਮਾਗਮ ਵਿੱਚ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀ ਜੱਥੇ ਅਤੇ ਕਥਾਵਾਚਕ ਭਾਈ ਗੁਰਕੀਰਤ ਸਿੰਘ (ਹਜ਼ੂਰੀ ਰਾਗੀ ਦਰਵਾਰ ਸਾਹਿਬ ਸ਼੍ਰੀ ਅੰਮ੍ਰਿਤਸਰ), ਗਿਆਨੀ ਜਸਵਿੰਦਰ ਸਿੰਘ ਸ਼ਹੂਰ (ਕਥਾ ਵਾਚਕ ਸ਼੍ਰੀ ਅੰਮ੍ਰਿਤਸਰ ਸਾਹਿਬ), ਗਿਆਨੀ ਸਿਮਰਨਜੀਤ ਸਿੰਘ ਟੋਹਾਣਾ (ਕਥਾ ਵਾਚਕ), ਗਿਆਨੀ ਜਸਵਿੰਦਰ ਸਿੰਘ ਕਲੇਰ (ਕਥਾ ਵਾਚਕ ਧਾਰੀਵਾਲ ਵਾਲੇ), ਭਾਈ ਮਨਦੀਪ ਸਿੰਘ (ਕੀਰਤਨੀ ਜਥਾ ਬੀਜੇ ਵਾਲੇ), ਭਾਈ ਗੁਰਚਰਨ ਸਿੰਘ ਰਾਗੀ ਜਥਾ (ਖੰਨੇ ਵਾਲੇ ਵੱਲੋਂ ਕੀਰਤਨ ਅਤੇ ਗੁਰਮਿਤ ਵਿਚਾਰਾਂ ਨਾਲ ਸੰਗਤ ਨੂੰ ਨਿਹਾਲ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀ ਨੂੰ ਪੜ-ਸੁਣ ਕੇ ਵਿਚਾਰਨ ਤੇ ਜ਼ੋਰ ਦਿੱਤਾ ਅਤੇ ਆਪਣਾ ਜੀਵਨ ਸਫਲ ਬਣਾਉਣ ਲਈ ਸਿਰਫ ਸ੍ਰੀ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-09-2026
ਪਾਇਲ, 23 ਸਤੰਬਰ (ਰਜਿੰਦਰ ਸਿੰਘ,ਨਿਜਾਮਪੁਰ)- ਗੁਰਮਤਿ ਪ੍ਰਚਾਰ ਸੰਸਥਾ (ਰਜਿ:) ਪਾਇਲ ਵੱਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਨੂੰ ਸਮਰਪਿਤ 19ਵਾਂ ਮਹਾਨ ਗੁਰਮਤਿ ਸਮਾਗਮ ਦਾਣਾ ਮੰਡੀ ਪਾਇਲ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮਹਾਨ ਕੀਰਤਨ ਸਮਾਗਮ ਵਿੱਚ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀ ਜੱਥੇ ਅਤੇ ਕਥਾਵਾਚਕ ਭਾਈ ਗੁਰਕੀਰਤ ਸਿੰਘ (ਹਜ਼ੂਰੀ ਰਾਗੀ ਦਰਵਾਰ ਸਾਹਿਬ ਸ਼੍ਰੀ ਅੰਮ੍ਰਿਤਸਰ), ਗਿਆਨੀ ਜਸਵਿੰਦਰ ਸਿੰਘ ਸ਼ਹੂਰ (ਕਥਾ ਵਾਚਕ ਸ਼੍ਰੀ ਅੰਮ੍ਰਿਤਸਰ ਸਾਹਿਬ), ਗਿਆਨੀ ਸਿਮਰਨਜੀਤ ਸਿੰਘ ਟੋਹਾਣਾ (ਕਥਾ ਵਾਚਕ), ਗਿਆਨੀ ਜਸਵਿੰਦਰ ਸਿੰਘ ਕਲੇਰ (ਕਥਾ ਵਾਚਕ ਧਾਰੀਵਾਲ ਵਾਲੇ), ਭਾਈ ਮਨਦੀਪ ਸਿੰਘ (ਕੀਰਤਨੀ ਜਥਾ ਬੀਜੇ ਵਾਲੇ), ਭਾਈ ਗੁਰਚਰਨ ਸਿੰਘ ਰਾਗੀ ਜਥਾ (ਖੰਨੇ ਵਾਲੇ ਵੱਲੋਂ ਕੀਰਤਨ ਅਤੇ ਗੁਰਮਿਤ ਵਿਚਾਰਾਂ ਨਾਲ ਸੰਗਤ ਨੂੰ ਨਿਹਾਲ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀ ਨੂੰ ਪੜ-ਸੁਣ ਕੇ ਵਿਚਾਰਨ ਤੇ ਜ਼ੋਰ ਦਿੱਤਾ ਅਤੇ ਆਪਣਾ ਜੀਵਨ ਸਫਲ ਬਣਾਉਣ ਲਈ ਸਿਰਫ ਸ੍ਰੀ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀ: ਜਗਦੇਵ ਸਿੰਘ ਬੋਪਾਰਾਏ, ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਜੱਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ, ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋ, ਨਿਰਮਲ ਸਿੰਘ ਧਾਲੀਵਾਲ, ਨਗਰ ਕੌਸਲ ਪ੍ਰਧਾਨ ਬਲਜਿੰਦਰ ਕੌਰ, ਮੇਜਰ ਸਿੰਘ, ਸੰਸਥਾ ਦੇ ਪ੍ਰਧਾਨ ਅਮਰੀਕ ਸਿੰਘ, ਮੀਤ ਪ੍ਰਧਾਨ ਅਵਤਾਰ ਸਿੰਘ, ਖਜਾਨਚੀ ਸੁਰਿੰਦਰ ਸਿੰਘ ਢਿੱਲੋਂ, ਮਨਦੀਪ ਸਿੰਘ ਚੀਮਾ, ਫੌਜੀ ਗੁਰਜੰਟ ਸਿੰਘ, ਰਾਜਿੰਦਰ ਸਿੰਘ, ਮਨਜੋਧ ਸਿੰਘ, ਸੋਮਾ ਸਿੰਘ, ਜੋਰਾ ਸਿੰਘ, ਮੰਗਾ ਸਿੰਘ, ਸ਼ਮਸ਼ੇਰ ਸਿੰਘ, ਗਗਨਦੀਪ ਸਿੰਘ, ਹਰਚੰਦ ਸਿੰਘ, ਸੁਖਦੇਵ ਸਿੰਘ, ਸਹਿਜਜੋਤ ਸਿੰਘ, ਰੁਪਿੰਦਰ ਸਿੰਘ, ਸਗਰਾਮ ਸਿੰਘ, ਹਰਕਰਮਪਾਲ ਸਿੰਘ, ਦਿਲਪ੍ਰੀਤ ਸਿੰਘ, ਜਪੁਜੀ ਸਿੰਘ, ਤੇਜਪਾਲ ਸਿੰਘ, ਅੰਮਿ੍ਰਤਪਾਲ ਸਿੰਘ, ਭਵਕੀਰਤ ਸਿੰਘ, ਪਰਮਿੰਦਰ ਸਿੰਘ, ਸਤਨਾਮ ਸਿੰਘ, ਲਖਵਿੰਦਰ ਸਿੰਘ, ਬਲਦੇਵ ਸਿੰਘ, ਪ੍ਰਭਜੀਤ ਸਿੰਘ ਆਦਿ ਵੱਡੀ ਗਿਣਤੀ ’ਚ ਇਲਾਕੇ ਦੀ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਦੇ ਵਾਰਾਣਸੀ (ਕਾਸ਼ੀ) ਅਤੇ ਸ੍ਰੀ ਖੁਰਾਲਗੜ੍ਹ ਸਾਹਿਬ ਲਈ ਵੀ ਤੀਰਥ ਯਾਤਰਾ ਦਾ ਪ੍ਰਬੰਧ ਕੀਤਾ ਜਾਵੇ – ਗੁਰਦੀਪ... ਅਗਲੀ ਖ਼ਬਰ ਜਿਲ੍ਹਾ ਪ੍ਰੀਸ਼ਦ ਮੈਂਬਰ ਤਾਰੀ ਰਾਮਗੜ੍ਹ ਸਰਦਾਰਾਂ ਨੂੰ ਸਦਮਾ, ਪਿਤਾ ਸਵਰਗਵਾਸ
Ad Position 24