ਦਾ ਰੈਵੀਨਿਊ ਪਟਵਾਰ ਯੂਨੀਅਨ ਸਮਰਾਲਾ ਵਲੋਂ ਸਰਕਾਰ ਖ਼ਿਲਾਫ਼ ਲਗਾਇਆ ਧਰਨਾ
ਸਮਰਾਲਾ, 24 ਸਤੰਬਰ (ਕੁਲਵਿੰਦਰ ਸਿੰਘ)-ਬੀਤੇ ਦਿਨ ਪਟਵਾਰੀਆਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਦਾ ਰੈਵੀਨਿਊ ਪਟਵਾਰ ਯੂਨੀਅਨ ਸਮਰਾਲਾ ਵਲੋਂ ਸਵੇਰੇ 11 ਵਜੇ ਤੋਂ 3 ਵਜੇ ਤੱਕ ਪਟਵਾਰਖ਼ਾਨੇ ਵਿਚ ਧਰਨਾ ਲਗਾਇਆ ਗਿਆ। ਪਟਵਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ।
ਸਮਰਾਲਾ, 24 ਸਤੰਬਰ (ਕੁਲਵਿੰਦਰ ਸਿੰਘ)-ਬੀਤੇ ਦਿਨ ਪਟਵਾਰੀਆਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਦਾ ਰੈਵੀਨਿਊ ਪਟਵਾਰ ਯੂਨੀਅਨ ਸਮਰਾਲਾ ਵਲੋਂ ਸਵੇਰੇ 11 ਵਜੇ ਤੋਂ 3 ਵਜੇ ਤੱਕ ਪਟਵਾਰਖ਼ਾਨੇ ਵਿਚ ਧਰਨਾ ਲਗਾਇਆ ਗਿਆ। ਪਟਵਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ। ਇਸ ਦੌਰਾਨ ਪਟਵਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਕਈ ਵਾਰ ਮੀਟਿੰਗਾਂ, ਪੱਤਰ-ਵਿਹਾਰ ਅਤੇ ਧਰਨੇ ਲਗਾਉਣ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਕੀ ਇਹ ਉਚਿੱਤ ਹੈ ਕਿ ਇੱਕ ਕਰਮਚਾਰੀ ਸਰਕਾਰੀ ਡਿਊਟੀ ਨਿਭਾਉਣ ਲਈ ਆਪਣੀ ਜੇਬ ਵਿਚੋਂ ਯਾਤਰਾ, ਕਿਰਾਏ ਅਤੇ ਹੋਰ ਖਰਚੇ ਕਰੇ, ਮਰਦਮਸ਼ੁਮਾਰੀ, ਚੋਣਾਂ ਅਤੇ ਹੋਰ ਵੱਖ-ਵੱਖ ਸਰਕਾਰੀ ਕੰਮਾਂ ਅਤੇ ਸਮਾਗਮਾਂ ਵਿਚ ਵੀ ਪਟਵਾਰੀਆਂ ਦੀ ਡਿਊਟੀ ਲਗਾਈ ਜਾਂਦੀ ਹੈ। ਇਨ੍ਹਾਂ ਵਾਧੂ ਜ਼ਿੰਮੇਵਾਰੀਆਂ ਨੂੰ ਨਿਭਾਉਣ ਦੇ ਬਾਵਜੂਦ ਕਈ ਮੌਕਿਆਂ ‘ਤੇ ਉਨ੍ਹਾਂ ਨੂੰ ਵਾਧੂ ਮਿਹਨਤਾਨਾ ਜਾਂ ਯੋਗ ਭੱਤਾ ਪ੍ਰਾਪਤ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਪਟਵਾਰ ਯੂਨੀਅਨ ਦੇ ਪ੍ਰਧਾਨ ਰੁਪਿੰਦਰ ਸਿੰਘ, ਜਨਰਲ ਸੈਕਟਰੀ, ਹਰਵਿੰਦਰ ਸਿੰਘ, ਅਨਮੋਲਜੋਤ ਸਿੰਘ ਜੁਆਇੰਟ ਸੈਕਟਰੀ, ਸੀਨੀਅਰ ਮੀਤ ਪ੍ਰਧਾਨ ਮਨਮੀਤ ਸਿੰਘ, ਮਨਪ੍ਰੀਤ ਸਿੰਘ, ਰਾਜਪ੍ਰੀਤ ਸਿੰਘ, ਪਰਮਿੰਦਰ ਸਿੰਘ, ਅਵਤਾਰ ਸਿੰਘ, ਸਿਮਰਨਜੀਤ ਸਿੰਘ, ਬਿਕਰਮ ਸਿੰਘ, ਸੁਰੇਸ਼ ਕੁਮਾਰ, ਅਮਰਿੰਦਰ ਸਿੰਘ, ਪ੍ਰਭਜੋਤ ਕੌਰ, ਰਮਨਦੀਪ ਨਿਤਿਨ ਕੁਮਾਰ, ਵਿਕਰਮ ਕੁਮਾਰ, ਜਸਵੀਰ ਕੌਰ, ਜਸਕਰਨ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਪਟਵਾਰੀ ਮੌਜੂਦ ਸਨ।