ਪੰਜਾਬ ਦਾ ਪ੍ਰਸਿੱਧ ਮੇਲਾ ਛਪਾਰ ਦਾ ਧੂਮ-ਧੜਾਕੇ ਨਾਲ ਸ਼ੁਰੂ
ਅਹਿਮਦਗੜ੍ਹ, 24 ਸਤੰਬਰ (ਰਵਿੰਦਰ ਪੁਰੀ)- ਪੰਜਾਬ ਦਾ ਪ੍ਰਸਿੱਧ ਪੁਰਾਤਨ ਮੇਲਾ ਛਪਾਰ ਅੱਜ ਧੂਮ-ਧੜੱਕੇ ਨਾਲ ਗੁੱਗਾ ਮਾੜੀ ਮੰਦਰ ਨੇੜੇ ਸ਼ੁਰੂ ਹੋ ਗਿਆ। ਮੇਲੇ ਦੇ ਪਹਿਲੇ ਦਿਨ ਹੀ ਪੰਜਾਬ ਦੇ ਦੂਰ-ਦੁਰਾਡੇ ਪਿੰਡਾਂ ਅਤੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਮੇਲਾ ਦੇਖਣ ਆਏ ਲੋਕ ਗੁੱਗਾ ਮਾੜੀ ਮੰਦਰ ਵਿਖੇ ਪਹੁੰਚੇ।
ਮ
ਮੇਲਾ ਛਪਾਰ ਵਿਖੇ ਗੁੱਗਾ ਮਾੜੀ ਮੰਦਰ ਵਿਖੇ ਮਿੱਟੀ ਕੱਢ ਕੇ ਪੂਜਾ ਕਰਦੇ ਹੋਏ ਸ਼ਰਧਾਲੂ। ਤਸਵੀਰ-ਪੁਰੀ
25-09-2026
ਅਹਿਮਦਗੜ੍ਹ, 24 ਸਤੰਬਰ (ਰਵਿੰਦਰ ਪੁਰੀ)- ਪੰਜਾਬ ਦਾ ਪ੍ਰਸਿੱਧ ਪੁਰਾਤਨ ਮੇਲਾ ਛਪਾਰ ਅੱਜ ਧੂਮ-ਧੜੱਕੇ ਨਾਲ ਗੁੱਗਾ ਮਾੜੀ ਮੰਦਰ ਨੇੜੇ ਸ਼ੁਰੂ ਹੋ ਗਿਆ। ਮੇਲੇ ਦੇ ਪਹਿਲੇ ਦਿਨ ਹੀ ਪੰਜਾਬ ਦੇ ਦੂਰ-ਦੁਰਾਡੇ ਪਿੰਡਾਂ ਅਤੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਮੇਲਾ ਦੇਖਣ ਆਏ ਲੋਕ ਗੁੱਗਾ ਮਾੜੀ ਮੰਦਰ ਵਿਖੇ ਪਹੁੰਚੇ। ਸਵੇਰ ਤੋਂ ਹੀ ਮੰਦਰ ਵੱਲ ਜਾਣ ਵਾਲੇ ਰਸਤਿਆਂ ’ਤੇ ਲੋਕਾਂ ਦੀਆਂ ਲੰਮੀਆਂ ਕਤਾਰਾਂ ਦੇਖਣ ਨੂੰ ਮਿਲੀਆਂ। ਮੇਲੇ ਦੇ ਪੁਰਾਤਨ ਰਿਵਾਜ ਅਨੁਸਾਰ ਪਹਿਲਾ ਦਿਨ ਔਰਤਾਂ ਲਈ ਰਾਖਵਾਂ ਮੰਨਿਆ ਜਾਂਦਾ ਹੈ, ਪਰ ਇਸ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਮਰਦ ਵੀ ਸਵੇਰ ਤੋਂ ਹੀ ਮੇਲੇ ਵਿੱਚ ਪਹੁੰਚਦੇ ਦੇਖੇ ਗਏ। ਇਸ ਵਾਰ ਮੇਲੇ ਦੌਰਾਨ ਵੱਖ-ਵੱਖ ਸਿਆਸੀ ਕਾਨਫਰੰਸਾਂ ਹੋਣ ਕਾਰਨ ਮੇਲੇ ਦੀ ਰੌਣਕ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਸਿਆਸੀ ਕਾਨਫਰੰਸਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਗੁੱਗਾ ਮਾੜੀ ਮੰਦਰ ਛਪਾਰ ਪ੍ਰਬੰਧਕ ਕਮੇਟੀ ਵੱਲੋਂ ਵੀ ਮੇਲੇ ਦੌਰਾਨ ਵਿਸ਼ੇਸ਼ ਇੰਤਜਾਮ ਕੀਤੇ ਗਏ ਹਨ। ਮੇਲਾ ਕਮੇਟੀ ਦੇ ਮੁੱਖ ਪ੍ਰਬੰਧਕ ਹੈਪੀ ਬਾਬਾ ਛਪਾਰ ਵਾਲਿਆਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸੇਵਾਦਾਰ ਮੇਲੇ ਦੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜੁਟੇ ਹੋਏ ਹਨ। ਜਿਨ੍ਹਾਂ ਮੇਲੇ ਦੌਰਾਨ ਕਰੀਬ ਸੱਤ ਦਿਨ ਲੰਗਰ, ਭੰਡਾਰੇ ਅਤੇ ਹੋਰ ਸੇਵਾਵਾਂ ਦੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਬਿਜਲੀ ਦੇ ਝੂਲੇ, ਜਾਦੂ ਦੇ ਸ਼ੋਅ, ਤਰ੍ਹਾਂ-ਤਰ੍ਹਾਂ ਦੇ ਮਨੋਰੰਜਕ ਪ੍ਰੋਗਰਾਮ ਅਤੇ ਦਿਲਚਸਪ ਨਜ਼ਾਰੇ ਲੋਕਾਂ ਲਈ ਖਿੱਚ ਦਾ ਕੇਂਦਰ ਬਣੇ ਹੋਏ ਹਨ। ਵੱਖ-ਵੱਖ ਤਰ੍ਹਾਂ ਦਾ ਸਾਜ਼ੋ-ਸਾਮਾਨ ਅਤੇ ਹੋਰ ਵਸਤਾਂ ਵੇਚਣ ਵਾਲੇ ਦੁਕਾਨਦਾਰਾਂ ਵੱਲੋਂ ਲਗਾਏ ਗਏ ਬਾਜ਼ਾਰਾਂ ਵਿੱਚ ਵੀ ਅੱਜ ਵੱਡੀ ਚਹਿਲ-ਪਹਿਲ ਦੇਖਣ ਨੂੰ ਮਿਲੀ। ਮੇਲੇ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਵੱਖ-ਵੱਖ ਥਾਵਾਂ ’ਤੇ ਬੈਰੀਕੇਡਿੰਗ ਅਤੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਮੇਲੇ ਦੀ ਸੁਰੱਖਿਆ ਸਬੰਧੀ ਡੀ.ਐੱਸ.ਪੀ. ਦਾਖਾ ਸ. ਕਰਮ ਸਿੰਘ ਸੰਧੂ ਨੇ ਦੱਸਿਆ ਕਿ ਮੇਲੇ ਦੇ ਸਾਰੇ ਪ੍ਰਮੁੱਖ ਸਥਾਨਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਵੀ ਮੇਲੇ ਦੇ ਪ੍ਰਬੰਧਾਂ ਅਤੇ ਆਉਣ-ਜਾਣ ਵਾਲੇ ਲੋਕਾਂ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਪੂਰੇ ਮੇਲੇ ਦੇ ਦਿਨਾਂ ਦੌਰਾਨ 24 ਘੰਟੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾਵੇਗੀ।