ਮੁਕਾਬਲਿਆਂ ਵਿਚ ਟੈਗੋਰ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਲਹਿਰਾਇਆ ਸਫਲਤਾ ਦਾ ਪਰਚਮ
ਸਮਰਾਲਾ, 24 ਸਤੰਬਰ (ਗੋਪਾਲ ਸੋਫਤ)-ਟੈਗੋਰ ਗਲੋਬਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ‘ਖੇਡਾਂ ਵਤਨ ਪੰਜਾਬ ਦੀਆਂ 2026’ ਦੇ ਤਹਿਤ ਬਲਾਕ ਮਾਛੀਵਾੜਾ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਕਰਵਾਈਆਂ ਗਈਆਂ ਬਲਾਕ ਪੱਧਰੀ ਐਥਲੈਟਿਕਸ ਪ੍ਰਤੀਯੋਗਤਾਵਾਂ ਵਿਚ ਅੰਡਰ-17 ਵਰਗ ਦੇ ਵਿਦਿਆਰਥੀ ਫ਼ਤਹਿਵੀਰ ਸਿੰਘ ਧਾਲੀਵਾਲ ਨੇ ਸ਼ਾਟਪੁੱਟ (ਗੋਲਾ ਸੁੱਟਣ) ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ।
ਸਮਰਾਲਾ, 24 ਸਤੰਬਰ (ਗੋਪਾਲ ਸੋਫਤ)-ਟੈਗੋਰ ਗਲੋਬਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ‘ਖੇਡਾਂ ਵਤਨ ਪੰਜਾਬ ਦੀਆਂ 2026’ ਦੇ ਤਹਿਤ ਬਲਾਕ ਮਾਛੀਵਾੜਾ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਕਰਵਾਈਆਂ ਗਈਆਂ ਬਲਾਕ ਪੱਧਰੀ ਐਥਲੈਟਿਕਸ ਪ੍ਰਤੀਯੋਗਤਾਵਾਂ ਵਿਚ ਅੰਡਰ-17 ਵਰਗ ਦੇ ਵਿਦਿਆਰਥੀ ਫ਼ਤਹਿਵੀਰ ਸਿੰਘ ਧਾਲੀਵਾਲ ਨੇ ਸ਼ਾਟਪੁੱਟ (ਗੋਲਾ ਸੁੱਟਣ) ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸੀਨੀਅਰ ਸੈਕੰਡਰੀ ਸਕੂਲ ਮਾਣਕੀ ਵਿਖੇ ਕਰਵਾਏ ਗਏ ਮੁਕਾਬਲਿਆਂ ਵਿਚ ਅੰਡਰ-17 ਵਰਗ ਦੇ ਵਿਦਿਆਰਥੀ ਸਾਈਮਨਜੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਬੱਡੀ ਸਰਕਲ ਅਤੇ 5000 ਮੀਟਰ ਦੌੜ ਵਿਚ ਪਹਿਲਾ ਸਥਾਨ, ਜਦਕਿ 3000 ਮੀਟਰ ਦੌੜ ਵਿਚ ਤੀਜਾ ਸਥਾਨ ਹਾਸਲ ਕੀਤਾ। ਇਸੇ ਕੜੀ ਵਿਚ ‘70ਵੀਆਂ ਜ਼ੋਨਲ ਪੱਧਰੀ ਸਕੂਲ ਖੇਡਾਂ 2026-27’ ਵਿਚ ਵੀ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਅੰਡਰ-14 ਖਿਡਾਰੀ ਵਰਗ ਵਿਚ ਵਿਦਿਆਰਥਣ ਇਸ਼ਰਤਪ੍ਰੀਤ ਕੌਰ ਨੇ ਸ਼ਾਟਪੁੱਟ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਅੰਡਰ-14 ਖਿਡਾਰੀ ਵਰਗ ਵਿਚ ਵਿਦਿਆਰਥੀ ਪੰਸ਼ੁਲ ਵਰਤੀਆ ਨੇ 400 ਮੀਟਰ ਦੌੜ ਵਿਚ ਦੂਜਾ ਸਥਾਨ ਅਤੇ 200 ਮੀਟਰ ਦੌੜ ਵਿਚ ਤੀਜਾ ਸਥਾਨ ਹਾਸਲ ਕਰ ਕੇ ਸਕੂਲ ਦਾ ਮਾਣ ਵਧਾਇਆ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬਧੀ ‘ਤੇ ਸਕੂਲ ਦੇ ਡਾਇਰੈਕਟਰ ਬਾਲ ਕ੍ਰਿਸ਼ਨ ਅਨੇਜਾ, ਸਵਾਤੀ ਅਨੇਜਾ ਅਤੇ ਪ੍ਰਿੰਸੀਪਲ ਮਨੋਜ ਕੁਮਾਰ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।