25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸੈਕਰਡ ਹਾਰਟ ਕਾਨਵੈਂਟ ਸਕੂਲ ਸਾਹਨੇਵਾਲ ’ਚ ਟਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਾਹਨੇਵਾਲ, 25 ਸਤੰਬਰ (ਹਨੀ ਚਾਠਲੀ)-ਸੈਕਰਡ ਹਾਰਟ ਕਾਨਵੈਂਟ ਸਕੂਲ, ਸਾਹਨੇਵਾਲ ਵਿਖੇ ਸਕੂਲ ਦੇ ਡਾਇਰੈਕਟਰ ਫਾਦਰ ਜ਼ੇਵੀਅਰ ਅਤੇ ਪ੍ਰਿੰਸੀਪਲ ਸਿਸਟਰ ਲਿਟਲ ਥੈਰੇਸ ਦੀ ਅਗਵਾਈ ਹੇਠ ਟਰੈਫ਼ਿਕ ਨਿਯਮਾਂ ਸਬੰਧੀ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਸੁਖਵਿੰਦਰ ਸਿੰਘ ਏ.

Ad Position 21
No active advertisement
ਅਜੀਤ ਡੈਸਕ 26-09-2026
ਸਾਹਨੇਵਾਲ, 25 ਸਤੰਬਰ (ਹਨੀ ਚਾਠਲੀ)-ਸੈਕਰਡ ਹਾਰਟ ਕਾਨਵੈਂਟ ਸਕੂਲ, ਸਾਹਨੇਵਾਲ ਵਿਖੇ ਸਕੂਲ ਦੇ ਡਾਇਰੈਕਟਰ ਫਾਦਰ ਜ਼ੇਵੀਅਰ ਅਤੇ ਪ੍ਰਿੰਸੀਪਲ ਸਿਸਟਰ ਲਿਟਲ ਥੈਰੇਸ ਦੀ ਅਗਵਾਈ ਹੇਠ ਟਰੈਫ਼ਿਕ ਨਿਯਮਾਂ ਸਬੰਧੀ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਸੁਖਵਿੰਦਰ ਸਿੰਘ ਏ. ਡੀ. ਸੀ. ਪੀ., ਟਰੈਫ਼ਿਕ ਪੁਲਿਸ, ਲੁਧਿਆਣਾ ਵਿਸ਼ੇਸ਼ ਤੌਰ ‘ਤੇ ਪਹੁੰਚੇ ਉਨ੍ਹਾਂ ਦੇ ਨਾਲ ਟਰੈਫ਼ਿਕ ਪੁਲਿਸ ਦੇ ਕੁੱਝ ਸਹਾਇਕ ਅਧਿਕਾਰੀ ਵੀ ਸੈਮੀਨਾਰ ਵਿਚ ਹਾਜ਼ਰ ਰਹੇ। ਪ੍ਰੋਗਰਾਮ ਦੀ ਸ਼ੁਰੂਆਤ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਸੈਮੀਨਾਰ ਰਾਹੀਂ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਅਤੇ ਸੜਕ ਸੁਰੱਖਿਆ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਮਝਾਇਆ ਗਿਆ ਕਿ ਵਾਹਨ ਚਲਾਉਣ ਤੋਂ ਪਹਿਲਾਂ ਉਚਿੱਤ ਸਿਖਲਾਈ ਪ੍ਰਾਪਤ ਕਰਨੀ ਅਤੇ ਆਵਾਜਾਈ ਨਿਯਮਾਂ ਦੀ ਪੂਰੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ। ਵਿਦਿਆਰਥੀਆਂ ਨੂੰ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ, ਸੜਕ ‘ਤੇ ਬੇਲੋੜਾ ਜੋਖ਼ਮ ਉਠਾਉਣ ਅਤੇ ਆਪਣੀ ਤੇ ਦੂਜਿਆਂ ਦੀ ਜਾਨ ਨੂੰ ਖ਼ਤਰੇ ਵਿਚ ਪਾਉਣ ਤੋਂ ਬਚਣ ਲਈ ਜਾਗਰੂਕ ਕੀਤਾ ਗਿਆ। ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਜਿੱਥੋਂ ਤੱਕ ਸੰਭਵ ਹੋਵੇ, ਉਹ ਆਪਣੇ ਮਾਤਾ-ਪਿਤਾ ਨਾਲ ਸਕੂਲ ਆਉਣ-ਜਾਣ ਨੂੰ ਤਰਜੀਹ ਦੇਣ ਅਤੇ ਬਿਨਾਂ ਲਾਇਸੈਂਸ ਜਾਂ ਬਿਨਾਂ ਉਚਿੱਤ ਸਿਖਲਾਈ ਦੇ ਵਾਹਨ ਨਾ ਚਲਾਉਣ। ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਪ੍ਰਤੀ ਜ਼ਿੰਮੇਵਾਰ ਵਿਵਹਾਰ ਅਪਣਾਉਣ ਅਤੇ ਆਪਣੇ ਪਰਿਵਾਰ ਤੇ ਸਮਾਜ ਵਿਚ ਵੀ ਟਰੈਫ਼ਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕਤਾ ਫੈਲਾਉਣ ਦਾ ਸੰਦੇਸ਼ ਦਿੱਤਾ ਗਿਆ। ਟਰੈਫ਼ਿਕ ਇੰਚਾਰਜ ਵਲੋਂ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦੇ ਕੇ ਉਨ੍ਹਾਂ ਨੂੰ ਮਹੱਤਵਪੂਰਨ ਜਾਣਕਾਰੀ ਵੀ ਦਿੱਤੀ ਗਈ। ਸਕੂਲ ਵਿਚ ਚੱਲਣ ਵਾਲੀਆਂ ਵੈਨਾਂ ਦੇ ਚਾਲਕਾਂ ਨੂੰ ਵੀ ਸੁਰੱਖਿਅਤ ਸਕੂਲ ਵਾਹਨ ਸੰਚਾਲਨ ਸਬੰਧੀ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ਗਏ। ਇਹ ਸੈਮੀਨਾਰ ਸਾਰਿਆਂ ਲਈ ਲਾਭਦਾਇਕ ਸਾਬਤ ਹੋਇਆ। ਇਸ ਮੌਕੇ ਸਕੂਲ ‘ਚ ਟਰੈਫ਼ਿਕ ਨਿਯਮਾਂ ਸਬੰਧੀ ਕਰਵਾਏ ਗਏ ਸੈਮੀਨਾਰ ਦੌਰਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਸੁਖਵਿੰਦਰ ਸਿੰਘ ਏ. ਡੀ. ਸੀ. ਪੀ. ਟਰੈਫ਼ਿਕ ਪੁਲਿਸ ਲੁਧਿਆਣਾ ਨੂੰ ਸਕੂਲ ਦੇ ਡਾਇਰੈਕਟਰ ਫਾਦਰ ਜ਼ੇਵੀਅਰ ਅਤੇ ਪ੍ਰਿੰਸੀਪਲ ਲਿਟਲ ਥੈਰੇਸ ਵਲੋਂ ਸਨਮਾਨਿਤ ਕੀਤਾ ਗਿਆ। ਅੰਤ ਵਿਚ ਸਕੂਲ ਪ੍ਰਬੰਧਨ ਵਲੋਂ ਸਾਰੇ ਪਤਵੰਤੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰ ਕੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਕੁਲਾਰ ਪਬਲਿਕ ਸਕੂਲ ਖੰਨਾ ਕਿਸ਼ਨਗੜ੍ਹ ਵਿਖੇ ਅਧਿਆਪਕਾਂ ਲਈ ਏ. ਆਈ. ਸਮਰੱਥ ਮੁਲਾਂਕਣ ਵਰਕਸ਼ਾਪ ਦਾ ਆਯੋਜਨ ਡਾ. ਕੁਲਾਰ ਨੇ ਅ... ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਦੰਦਾਂ ਦੀ ਜਾਂਚ ਦਾ ਕੈਂਪ ਲਗਾਇਆ
Ad Position 24