ਹਲਕਾ ਪਾਇਲ ਨੂੰ ਵਿਕਾਸ ਕਾਰਜਾਂ ਪੱਖੋਂ ਮਾਡਲ ਹਲਕੇ ਵਜੋਂ ਸਥਾਪਤ ਕੀਤਾ ਜਾ ਰਿਹਾ ਹੈ-ਵਿਧਾਇਕ ਗਿਆਸਪੁਰਾ
ਰਾੜਾ ਸਾਹਿਬ, 25 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਸਦਕਾ ਹਲਕਾ ਪਾਇਲ ਵਿਚ 10 ਅਰਬ ਰੁਪਏ ਦੀ ਲਾਗਤ ਨਾਲ ਤਸਵੀਰ ਲਗਾਤਾਰ ਬਦਲ ਰਹੀ ਹੈ ਅਤੇ ਵਿਕਾਸ ਦੇ ਹਰ ਕੰਮ ਵਿਚ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਬਿਨਾਂ ਕਿਸੇ ਭੇਦਭਾਵ ਤੋਂ ਕੰਮ ਕਰਵਾਏ ਜਾ ਰਹੇ ਹਨ।
ਰਾੜਾ ਸਾਹਿਬ, 25 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਸਦਕਾ ਹਲਕਾ ਪਾਇਲ ਵਿਚ 10 ਅਰਬ ਰੁਪਏ ਦੀ ਲਾਗਤ ਨਾਲ ਤਸਵੀਰ ਲਗਾਤਾਰ ਬਦਲ ਰਹੀ ਹੈ ਅਤੇ ਵਿਕਾਸ ਦੇ ਹਰ ਕੰਮ ਵਿਚ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਬਿਨਾਂ ਕਿਸੇ ਭੇਦਭਾਵ ਤੋਂ ਕੰਮ ਕਰਵਾਏ ਜਾ ਰਹੇ ਹਨ। ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਹਲਕੇ ਦੇ ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਲਿੰਕ ਸੜਕਾਂ ਅਤੇ ਮੁੱਖ ਮਾਰਗਾਂ ਦੇ ਨਿਰਮਾਣ ਅਤੇ ਮਜ਼ਬੂਤੀਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਜਦਕਿ 60 ਕਿੱਲੋਮੀਟਰ 18 ਫੁੱਟ ਸੜਕਾਂ ਦਾ ਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਆਵਾਜਾਈ ਹੋਰ ਸੁਖਾਲੀ ਹੋਈ ਹੈ। ਇਸ ਦੇ ਨਾਲ ਹੀ ਪਿੰਡਾਂ ਇੰਟਰਲਾਕ ਟਾਈਲਾਂ ਵਾਲੀਆਂ ਗਲੀਆਂ, ਨਾਲੀਆਂ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ ਅਤੇ ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਵੀ ਵਿਆਪਕ ਤੌਰ ‘ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ। ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਅਤੇ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਲਈ ਹਲਕਾ ਪਾਇਲ ਵਿਚ ਲਗਾਤਾਰ ਕੰਮ ਹੋ ਰਿਹਾ ਹੈ। ਵਿਧਾਇਕ ਨੇ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਅਤੇ ਤੰਦਰੁਸਤੀ ਨਾਲ ਜੋੜਨ ਲਈ ਹਲਕੇ ਵਿਚ ਖੇਡ ਮੈਦਾਨ ਵਿਕਸਤ ਕੀਤੇ ਗਏ ਹਨ ਅਤੇ ਕਈ ਥਾਵਾਂ ‘ਤੇ ਓਪਨ ਜਿੰਮ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ ਪਾਰਕਾਂ ਦੇ ਸੁੰਦਰੀਕਰਨ ਅਤੇ ਹੋਰ ਜਨਤਕ ਸਹੂਲਤਾਂ ਦੇ ਵਿਕਾਸ ਲਈ ਵੀ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਗਿਆਸਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਲਕਾ ਪਾਇਲ ਨੂੰ ਵਿਕਾਸ ਪੱਖੋਂ ਇੱਕ ਮਾਡਲ ਹਲਕੇ ਵਜੋਂ ਸਥਾਪਤ ਕਰਨਾ ਹੈ।