26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਕੇਂਦਰ ਦੇ ਪਿੰਡ ਕੱਦੋਂ ਦਫ਼ਤਰ ਵਿਚ ਚੋਰੀ

ਦੋਰਾਹਾ, 25 ਸਤੰਬਰ (ਮਨਜੀਤ ਸਿੰਘ ਗਿੱਲ)-ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਕੇਂਦਰ ਦੋਰਾਹਾ ਅਧੀਨ ਪਿੰਡ ਕੱਦੋਂ ਵਿਖੇ ਸਥਿਤ ਵਿਭਾਗ ਦੇ ਦਫ਼ਤਰ ਵਿਚ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜਾਣਕਾਰੀ ਅਨੁਸਾਰ ਚੋਰਾਂ ਨੇ ਦਫ਼ਤਰ ਦੇ ਮੁੱਖ ਗੇਟ ਦਾ ਜਿੰਦਰਾ ਤੋੜ ਕੇ ਅੰਦਰ ਦਾਖ਼ਲ ਹੋ ਕੇ ਇੱਕ ਗੈਸ ਸਿਲੰਡਰ, ਇਨਵਰਟਰ, ਬੈਟਰਾ ਅਤੇ ਏ.

Ad Position 21
No active advertisement
ਅਜੀਤ ਡੈਸਕ 26-09-2026
ਦੋਰਾਹਾ, 25 ਸਤੰਬਰ (ਮਨਜੀਤ ਸਿੰਘ ਗਿੱਲ)-ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਕੇਂਦਰ ਦੋਰਾਹਾ ਅਧੀਨ ਪਿੰਡ ਕੱਦੋਂ ਵਿਖੇ ਸਥਿਤ ਵਿਭਾਗ ਦੇ ਦਫ਼ਤਰ ਵਿਚ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।ਜਾਣਕਾਰੀ ਅਨੁਸਾਰ ਚੋਰਾਂ ਨੇ ਦਫ਼ਤਰ ਦੇ ਮੁੱਖ ਗੇਟ ਦਾ ਜਿੰਦਰਾ ਤੋੜ ਕੇ ਅੰਦਰ ਦਾਖ਼ਲ ਹੋ ਕੇ ਇੱਕ ਗੈਸ ਸਿਲੰਡਰ, ਇਨਵਰਟਰ, ਬੈਟਰਾ ਅਤੇ ਏ. ਸੀ. ਦਾ ਸਟੇਬਲਾਈਜ਼ਰ ਚੋਰੀ ਕਰ ਲਿਆ। ਘਟਨਾ ਦਾ ਪਤਾ ਦਫ਼ਤਰ ਖੁੱਲ੍ਹਣ ‘ਤੇ ਲੱਗਾ, ਜਿਸ ਤੋਂ ਬਾਅਦ ਸਬੰਧਿਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੂਡ ਸਪਲਾਈ ਵਿਭਾਗ ਦੇ ਇੰਸਪੈਕਟਰ ਜਸਵਿੰਦਰ ਸਿੰਘ ਪੰਧੇਰ ਨੇ ਦੱਸਿਆ ਕਿ ਚੋਰੀ ਦੀ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜਦੋਂ ਇਸ ਕੇਸ ਦੀ ਪੈਰਵਾਈ ਕਰ ਰਹੇ ਇਸ ਸੰਬੰਧੀ ਦੋਰਾਹਾ ਥਾਣਾ ਦੇ ਸਬ ਇੰਸਪੈਕਟਰ ਹਰਦਮ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਚੋਰਾਂ ਦੀ ਭਾਲ ਲਈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸਮਾਜ ਵਿਰੋਧੀ ਅਨਸਰਾਂ ਵਲੋਂ ਕੀਤੀ ਜਾ ਰਹੀ ਹੈ ਮੇਰੀ ਰੇਕੀ, ਕਿਸੇ ਵੀ ਸਮੇਂ ਹੋ ਸਕਦਾ ਹੈ ਹਮਲਾ-ਸਾਬਕਾ ਚੇਅਰਮੈਨ ਦਿਲਬਰ ਮ... ਅਗਲੀ ਖ਼ਬਰ ਖੰਨਾ ਨੂੰ ਜ਼ਿਲ੍ਹਾ ਬਣਾਉਣ ਲਈ ਯਤਨ ਤੇਜ਼ ਕਰਨ ਦਾ ਐਲਾਨ, ਕੋਰਟ ਕੰਪਲੈਕਸ ਲਈ 5 ਕਰੋੜ ਦੀ ਮੰਗ ਰੱਖਣ ਦਾ ਫ਼ੈਸਲਾ ਬਾਰ ਐਸੋਸੀ...
Ad Position 24