ਅੱਜ ਛਪਾਰ ਵਿਖੇ ਹੋਣ ਵਾਲੀ ਕਾਨਫ਼ਰੰਸ ਵਿਚ ਹਲਕਾ ਖੰਨਾ ਤੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ
ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ 26 ਸਤੰਬਰ 2026 ਨੂੰ ਛਪਾਰ ਵਿਖੇ ਕੀਤੀ ਜਾ ਰਹੀ ਕਾਨਫ਼ਰੰਸ ਦੇ ਸਬੰਧ ਵਿਚ ਹਲਕਾ ਖੰਨਾ ਦੇ ਆਗੂਆਂ ਅਤੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਹੋਈ। ਇਹ ਮੀਟਿੰਗ ਐਡਵੋਕੇਟ ਲਵਪ੍ਰੀਤ ਸਿੰਘ ਇਕੋਲਾਹਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਪਾਰਟੀ ਦੇ ਹੋਰ ਸਾਥੀ ਅਤੇ ਵਰਕਰ ਵੀ ਹਾਜ਼ਰ ਸਨ।
ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ 26 ਸਤੰਬਰ 2026 ਨੂੰ ਛਪਾਰ ਵਿਖੇ ਕੀਤੀ ਜਾ ਰਹੀ ਕਾਨਫ਼ਰੰਸ ਦੇ ਸਬੰਧ ਵਿਚ ਹਲਕਾ ਖੰਨਾ ਦੇ ਆਗੂਆਂ ਅਤੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਹੋਈ। ਇਹ ਮੀਟਿੰਗ ਐਡਵੋਕੇਟ ਲਵਪ੍ਰੀਤ ਸਿੰਘ ਇਕੋਲਾਹਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਪਾਰਟੀ ਦੇ ਹੋਰ ਸਾਥੀ ਅਤੇ ਵਰਕਰ ਵੀ ਹਾਜ਼ਰ ਸਨ। ਮੀਟਿੰਗ ਦੌਰਾਨ 26 ਸਤੰਬਰ ਨੂੰ ਛਪਾਰ ਵਿਖੇ ਹੋਣ ਵਾਲੀ ਕਾਨਫ਼ਰੰਸ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਹਲਕਾ ਖੰਨਾ ਤੋਂ ਦਾਣਾ ਮੰਡੀ ਖੰਨਾ ਵਿਖੇ ਇਕੱਠੇ ਹੋ ਕੇ ਬੱਸਾਂ ਦੇ ਕਾਫ਼ਲੇ ਰਾਹੀਂ ਛਪਾਰ ਵਿਖੇ ਹੋਣ ਵਾਲੀ ਕਾਨਫ਼ਰੰਸ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਹਲਕਾ ਖੰਨਾ ਦੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਲੋਂ ਕਾਨਫ਼ਰੰਸ ਵਿਚ ਵੱਡੀ ਗਿਣਤੀ ਵਿਚ ਪਹੁੰਚ ਕੇ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਵਿਚ ਕਾਨਫ਼ਰੰਸ ਦੀਆਂ ਤਿਆਰੀਆਂ ਅਤੇ ਵੱਧ ਤੋਂ ਵੱਧ ਸਾਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐਡਵੋਕੇਟ ਲਵਪ੍ਰੀਤ ਸਿੰਘ ਇਕੋਲਾਹਾ ਤੋਂ ਇਲਾਵਾ ਪਰਮਜੀਤ ਸਿੰਘ ਕੌੜੀ, ਬਾਬਾ ਜਗਜੀਤ ਸਿੰਘ, ਗੁਰਿੰਦਰ ਸਿੰਘ ਖੰਨਾ, ਹਰਜੀਤ ਸਿੰਘ ਗਰੇਵਾਲ ਰਹੌਣ, ਦਵਿੰਦਰ ਸਿੰਘ ਮਾਜਰਾ, ਕਾਲਾ ਮੋਹਨ ਮੋਟਰ ਕੌੜੀ, ਹਰਬੰਸ ਸਿੰਘ, ਜੋਗਿੰਦਰ ਸਿੰਘ, ਮਨਦੀਪ ਸਿੰਘ ਖੰਨਾ, ਦਿਲਪ੍ਰੀਤ ਸਿੰਘ ਢਿੱਲੋਂ, ਪ੍ਰਿੰਸ ਅਤੇ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।