ਪੰਜਾਬ ਦੇ ਭਵਿੱਖ ਨੂੰ ਲੈ ਕੇ ਛਪਾਰ ਦੀ ਪੰਥਕ ਕਾਨਫ਼ਰੰਸ ਅਹਿਮ ਹੋਵੇਗੀ - ਮਨਪ੍ਰੀਤ ਸਿੰਘ ਇਯਾਲੀ
ਮਲੌਦ, 25 ਸਤੰਬਰ (ਸਹਾਰਨ ਮਾਜਰਾ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਐਡਵੋਕੇਟ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਸਰਕਲ ਮਲੌਦ ਦੇ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਦੁਨੀਆਂ ਦੇ ਪ੍ਰਸਿੱਧ ਭਰ ਵਿਚ ਪ੍ਰਸਿੱਧ ਮੇਲਾ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ 26 ਸਤੰਬਰ ਨੂੰ 11 ਵਜੇ ਬਹੁਤ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ ਜਿਹੜੀ ਆਪ ਸਰਕਾਰ ਨੂੰ ਚਲਦਾ ਕਰਨ ਲਈ ਇਕ ਸਿਆਸੀ ਕਿੱਲ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਚੋਣ ਮੈਨੀਫੈਸਟੋ ਕਮੇਟੀ ਵਲੋਂ ਪੰਜਾਬ ਦੇ ਹਰ ਵਰਗ ਦੀਆਂ ਮੰਗਾਂ ਲੋੜਾਂ ਨੂੰ ਮੁੱਖ ਰੱਖਦਿਆਂ ਇੱਕ ਬਹੁਤ ਲਾਹੇਵੰਦ ਖਰੜਾ ਤਿਆਰ ਕੀਤਾ ਜਾ ਰਿਹਾ ਹੈ ਜਿਹੜਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਪੂਰਾ ਕੀਤਾ ਜਾਵੇਗਾ ਅਤੇ ਸੂਬਾ ਖ਼ੁਸ਼ਹਾਲੀ ਰਸਤੇ ਵਿਖਾਈ ਦੇਵੇਗਾ।
ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਤੇ ਕੌਰ ਕਮੇਟੀ ਮੈਂਬਰ ਮਹੇਸ਼ਇੰਦਰ ਸਿੰਘ ਗਰੇਵਾਲ। ਨਾਲ ਸੁਖਵਿੰਦਰ ਸਿੰਘ ਦੌਲਤਪੁਰ।
26-09-2026