25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਛਪਾਰ ਪੰਥਕ ਕਾਨਫ਼ਰੰਸ ਲਈ ਹਲਕਾ ਗਿੱਲ ਦੇ ਵਰਕਰਾਂ ’ ਚ ਭਾਰੀ ਉਤਸ਼ਾਹ , ਵੱਡੇ ਕਾਫ਼ਲਿਆਂ ਨਾਲ ਛਪਾਰ ਪੁੱਜਣਗੇ ਲੋਕ - ਸ਼ਿਵਾਲਿਕ

ਇਯਾਲੀ/ਥਰੀਕੇ, 25 ਸਤੰਬਰ (ਮਨਜੀਤ ਸਿੰਘ ਦੁੱਗਰੀ)-ਮਾਲਵੇ ਦੇ ਪ੍ਰਸਿੱਧ ਪਿੰਡ ਛਪਾਰ ਦੇ ਮੇਲੇ ‘ਤੇ ਅੱਜ 26 ਸਤੰਬਰ ਸ਼ਨੀਵਾਰ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਕਰਵਾਈ ਜਾ ਰਹੀ ਪੰਥਕ ਕਾਨਫ਼ਰੰਸ ਨੂੰ ਲੈ ਕੇ ਹਲਕਾ ਗਿੱਲ ਵਿਚ ਪਿੰਡਾਂ ਅਤੇ ਕਸਬਿਆਂ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਲੋਕ ਵੱਡੀ ਗਿਣਤੀ ਵਿਚ ਕਾਫ਼ਲਿਆਂ ਦੇ ਰੂਪ ਵਿਚ ਆਪਣੇ ਪੰਥਕ ਆਗੂਆਂ ਦੇ ਵਿਚਾਰ ਸੁਣਨ ਅਤੇ ਮੌਜੂਦਾ ਪੰਜਾਬ ਤੇ ਪੰਥ ਨਾਲ ਜੁੜੇ ਮੁੱਦਿਆਂ ‘ਤੇ ਹੋਣ ਵਾਲੀ ਚਰਚਾ ਦਾ ਹਿੱਸਾ ਬਣਨ ਲਈ ਛਪਾਰ ਪਹੁੰਚਣਗੇ।

Ad Position 21
No active advertisement
ਅਜੀਤ ਡੈਸਕ 26-09-2026
ਇਯਾਲੀ/ਥਰੀਕੇ, 25 ਸਤੰਬਰ (ਮਨਜੀਤ ਸਿੰਘ ਦੁੱਗਰੀ)-ਮਾਲਵੇ ਦੇ ਪ੍ਰਸਿੱਧ ਪਿੰਡ ਛਪਾਰ ਦੇ ਮੇਲੇ ‘ਤੇ ਅੱਜ 26 ਸਤੰਬਰ ਸ਼ਨੀਵਾਰ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਕਰਵਾਈ ਜਾ ਰਹੀ ਪੰਥਕ ਕਾਨਫ਼ਰੰਸ ਨੂੰ ਲੈ ਕੇ ਹਲਕਾ ਗਿੱਲ ਵਿਚ ਪਿੰਡਾਂ ਅਤੇ ਕਸਬਿਆਂ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਲੋਕ ਵੱਡੀ ਗਿਣਤੀ ਵਿਚ ਕਾਫ਼ਲਿਆਂ ਦੇ ਰੂਪ ਵਿਚ ਆਪਣੇ ਪੰਥਕ ਆਗੂਆਂ ਦੇ ਵਿਚਾਰ ਸੁਣਨ ਅਤੇ ਮੌਜੂਦਾ ਪੰਜਾਬ ਤੇ ਪੰਥ ਨਾਲ ਜੁੜੇ ਮੁੱਦਿਆਂ ‘ਤੇ ਹੋਣ ਵਾਲੀ ਚਰਚਾ ਦਾ ਹਿੱਸਾ ਬਣਨ ਲਈ ਛਪਾਰ ਪਹੁੰਚਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਗਿੱਲ ਦੇ ਇੰਚਾਰਜ ਅਤੇ ਪਾਰਟੀ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਅੱਜ ਇਕ ਪਾਰਟੀ ਵਰਕਰ ਮਿਲਣੀ ਦੌਰਾਨ ਕਿਹਾ ਕਿ ਵੱਖ-ਵੱਖ ਪਿੰਡਾਂ ਵਿਚ ਪਾਰਟੀ ਦੇ ਸਰਕਲ ਅਤੇ ਪਿੰਡ ਪੱਧਰੀ ਆਗੂਆਂ ਵਲੋਂ ਆਪੋ-ਆਪਣੇ ਖੇਤਰਾਂ ਵਿਚ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਕਾਨਫ਼ਰੰਸ ਵਿਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਹਲਕਾ ਗਿੱਲ ਦੇ ਸਮੂਹ ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅੱਜ ਵੱਧ ਤੋਂ ਵੱਧ ਗਿਣਤੀ ਵਿਚ ਛਪਾਰ ਪਹੁੰਚ ਕੇ ਕਾਨਫ਼ਰੰਸ ਵਿਚ ਸ਼ਮੂਲੀਅਤ ਕਰਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਦੀ ਤੌਹੀਨ ਕਰਨ ਤੋਂ ਬਾਜ਼ ਆਵੇ ਗਿਆਸਪੁਰਾ-ਅਵਤਾਰ ਸਿੰਘ ਧਮੋਟ ਅਗਲੀ ਖ਼ਬਰ ਪੰਜਾਬ ਦੇ ਭਵਿੱਖ ਨੂੰ ਲੈ ਕੇ ਛਪਾਰ ਦੀ ਪੰਥਕ ਕਾਨਫ਼ਰੰਸ ਅਹਿਮ ਹੋਵੇਗੀ - ਮਨਪ੍ਰੀਤ ਸਿੰਘ ਇਯਾਲੀ
Ad Position 24