25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਅਥਲੈਟਿਕਸ ਵਿਚ ਮੈਕਸ ਆਰਥਰ ਮੈਕਾਲਿਫ਼ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲ੍ਹਾਂ

ਸਮਰਾਲਾ, 25 ਸਤੰਬਰ (ਗੋਪਾਲ ਸੋਫਤ)-ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ, ਸਮਰਾਲਾ ਦੇ ਵਿਦਿਆਰਥੀਆਂ ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ 70 ਵੀਆਂ ਜ਼ੋਨ ਅਥਲੈਟਿਕ ਮੀਟ ਲੁਧਿਆਣਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਖਿਡਾਰੀਆਂ ਨੇ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਤਗਮੇ ਹਾਸਲ ਕੀਤੇ ਹਨ।

Ad Position 21
No active advertisement
ਅਜੀਤ ਡੈਸਕ 26-09-2026
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)-ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ, ਸਮਰਾਲਾ ਦੇ ਵਿਦਿਆਰਥੀਆਂ ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ 70 ਵੀਆਂ ਜ਼ੋਨ ਅਥਲੈਟਿਕ ਮੀਟ ਲੁਧਿਆਣਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਖਿਡਾਰੀਆਂ ਨੇ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਤਗਮੇ ਹਾਸਲ ਕੀਤੇ ਹਨ। ਇਸਸਾਲ ਅੰਡਰ-14 ਵਰਗ ਵਿਚ ਏਕਮਜੋਤ ਸਿੰਘ ਬੈਨੀਪਾਲ ਨੇ ਸ਼ਾਟ ਪੁੱਟ ਵਿਚ ਦੂਜਾ ਸਥਾਨ ਹਾਸਲ ਕੀਤਾ, ਜਦਕਿ 100 ਮੀਟਰ ਦੌੜ ਵਿਚ ਚੌਥਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਵਰਗ ਵਿਚ ਅਭਿਜੀਤ ਸਿੰਘ ਨੇ 100 ਮੀਟਰ ਦੌੜ ਵਿਚ ਤੀਜਾ ਸਥਾਨ ਅਤੇ 110 ਮੀਟਰ ਹਰਡਲਜ਼ ਵਿਚ ਦੂਜਾ ਸਥਾਨ ਹਾਸਲ ਕੀਤਾ। ਏਕਮਜੋਤ ਸਿੰਘ ਨੇ 110 ਮੀਟਰ ਹਰਡਲਜ਼ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਤੇਜ ਸਿੰਘ ਨੇ 800 ਮੀਟਰ ਦੌੜ ਅਤੇ 1500 ਮੀਟਰ ਦੌੜ ਦੋਵਾਂ ਵਿਚ ਦੂਜਾ ਸਥਾਨ ਹਾਸਲ ਕਰ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕ੍ਰਿਸ਼ਨਾ ਵਰਮਾ ਨੇ 200 ਮੀਟਰ ਦੌੜ ਵਿਚ ਚੌਥਾ ਸਥਾਨ ਪ੍ਰਾਪਤ ਕੀਤਾ। ਇਸੇ ਵਰਗ ਦੀ 4ਗੁਣਾ100 ਮੀਟਰ ਰਿਲੇਅ ਟੀਮ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਟੀਮ ਵਿਚ ਅਭਿਜੀਤ ਸਿੰਘ, ਸਮਰ ਪ੍ਰਤਾਪ ਸਿੰਘ ਥਾਪਾ, ਏਕਮਜੋਤ ਸਿੰਘ ਅਤੇ ਕ੍ਰਿਸ਼ਨਾ ਵਰਮਾ ਸ਼ਾਮਲ ਸਨ। ਅੰਡਰ-19 ਵਰਗ ਵਿਚ ਅਰਸ਼ਦੀਪ ਸਿੰਘ ਬਾਠ ਨੇ ਸ਼ਾਟ ਪੁੱਟ ਵਿਚ ਚੌਥਾ ਸਥਾਨ ਪ੍ਰਾਪਤ ਕੀਤਾ। ਵੰਸ਼ਦੀਪ ਸਿੰਘ ਨੇ ਲਾਂਗ ਜੰਪ ਅਤੇ ਸ਼ਾਟ ਪੁੱਟ ਵਿਚ ਤੀਜਾ ਸਥਾਨ ਹਾਸਲ ਕਰ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਪ੍ਰਬੰਧਨ ਕਮੇਟੀ, ਪ੍ਰਿੰਸੀਪਲ ਦੀਪਤੀ ਅਤੇ ਹੈੱਡ ਮਿਸਟ੍ਰੈੱਸ ਚਰਨਪ੍ਰੀਤ ਕੌਰ ਸੌਂਦ ਨੇ ਸਾਰੇ ਖਿਡਾਰੀਆਂ, ਖੇਡ ਅਧਿਆਪਕਾਂ ਰਸਪ੍ਰੀਤ ਕੌਰ ਅਤੇ ਹਰਪ੍ਰੀਤ ਸਿੰਘ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਸਕੂਲ ਪ੍ਰਬੰਧਨ ਨੇ ਖਿਡਾਰੀਆਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਹੋਰ ਮਿਹਨਤ ਕਰ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸਾਰੇ ਖਿਡਾਰੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਖ਼ਿਲਾਫ਼ ਚੰਡੀਗੜ੍ਹ ਵਿਖੇ ਲਾਏ ਰੋਸ ਧਰਨੇ ਵਿਚ ਪਾਇਲ ਤੋਂਵੱਡੀ ਗਿਣਤੀ ’ਚ ਕਾਂਗਰਸੀ ਆਗੂ ਹੋਏ ਰਵਾਨਾ ਅਗਲੀ ਖ਼ਬਰ ਟੀ. ਐੱਸ. ਯੂ. ਵਲੋਂ ਸਬ ਡਵੀਜ਼ਨ ਧਮੋਟ ਕਲਾਂ ਤੇ ਘੁਡਾਣੀ ਕਲਾਂ ਦੀ ਸਾਂਝੀ ਕਮੇਟੀ ਦੀ ਨਵੀਂ ਚੋਣ
Ad Position 24