25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਵਿਧਾਇਕ ਗਿਆਸਪੁਰਾ ਵਲੋਂ ਬਲਾਕ ਮਲੌਦ ਦੇ ਵੱਖ-ਵੱਖ ਪਿੰਡਾਂ ‘ਚ ਵਿਕਾਸ ਕਾਰਜਾਂ ਦੇ ਉਦਘਾਟਨ

ਮਲੌਦ, 25 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਲਾਕ ਮਲੌਦ ਦੇ ਵੱਖ-ਵੱਖ ਪਿੰਡਾਂ ਚੋਮੋ ‘ਚ ਐੱਸ. ਸੀ.

Ad Position 21
No active advertisement
ਅਜੀਤ ਡੈਸਕ 26-09-2026
ਮਲੌਦ, 25 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਲਾਕ ਮਲੌਦ ਦੇ ਵੱਖ-ਵੱਖ ਪਿੰਡਾਂ ਚੋਮੋ ‘ਚ ਐੱਸ. ਸੀ. ਧਰਮਸ਼ਾਲਾ ਦਾ ਨਵੀਨੀਕਰਨ ਅਤੇ ਪਿੰਡ ਸੀਹਾਂ ਦੌਦ ਵਿਖੇ ਨਵੇਂ ਬਣੇ ਪਾਰਕ ਅਤੇ ਜਿੰਮ ਦਾ ਉਦਘਾਟਨ ਹਲਕਾ ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਕੀਤਾ ਗਿਆ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ‘ਰੰਗਲਾ ਪੰਜਾਬ’ ਤਹਿਤ ਪਿੰਡਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਪਾਇਲ ਅੰਦਰ ਵਿਕਾਸ ਕਾਰਜਾਂ ਦੀ ਨਿਰੰਤਰ ਰਫ਼ਤਾਰ ਜਾਰੀ ਹੈ। ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਅਤੇ ਸੁੰਦਰ ਵਾਤਾਵਰਨ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਿਸੇ ਵੀ ਪਿੰਡ ਦੀ ਗ੍ਰਾਮ ਪੰਚਾਇਤ ਨੂੰ ਫ਼ੰਡ ਦੇਣ ਸਮੇਂ ਕੋਈ ਵੀ ਵਿਤਕਰਾ ਨਹੀਂ ਕੀਤਾ ਗਿਆ। ਗਿਆਸਪੁਰਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਪਿੰਡਾਂ, ਸ਼ਹਿਰਾਂ ਦੀ ਤਰੱਕੀ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਬੀ.ਡੀ.ਪੀ.ਓ. ਸੁਮਰਿਤਾ, ਜੇ. ਈ. ਜਸਪ੍ਰੀਤ ਸਿੰਘ ਜਗੇੜਾ, ਸਰਪੰਚ ਅਮਰੀਕ ਸਿੰਘ ਰੱਬੋਂ, ਸਰਪੰਚ ਸ਼ਿੰਦਰਪਾਲ ਸਿੰਘ ਚੋਮੋਂ, ਸਰਪੰਚ ਇੰਦਰਜੀਤ ਸਿੰਘ ਸ਼ੀਹਾਂ ਦੌਦ, ਸਰਪੰਚ ਦਲਵਿੰਦਰ ਸਿੰਘ ਝਾਬੇਵਾਲ ਤੋਂ ਇਲਾਵਾ ਪੰਚਾਇਤ ਵਿਭਾਗ ਦੇ ਅਧਿਕਾਰੀ, ਪਿੰਡ ਵਾਸੀ ਤੇ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸਰਕਲ ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ, ਜਗਜੀਵਨ ਸਿੰਘ ਝੱਜ, ਨੰਬਰਦਾਰ ਰਣਜੀਤ ਸਿੰਘ ਭੰਗੂ... ਅਗਲੀ ਖ਼ਬਰ ਲੱਖਾ ਪਾਇਲ ਨੇ ਪੰਨਾ ਪ੍ਰਮੁੱਖ ਲਗਾਉਣ ਨੂੰ ਲੈ ਕੇ ਕੀਤੀ ਮੀਟਿੰਗ
Ad Position 24