26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਜੇ. ਆਈ. ਐੱਸ. ਇੰਸਟੀਚਿਊਟ ਆਫ਼ ਫਾਰਮੇਸੀ ਭੁੱਟਾ ਵਲੋਂ ਫਾਰਮਾਸਿਸਟ ਦਿਵਸ ਨੂੰ ਸਮਰਪਿਤ ਸੈਮੀਨਾਰ ਰੋਗਾਣੂ ਰੋਧਕ ਦਵਾਈ (ਐਂਟੀਮਾਈਕ੍ਰੋਬਾਇਲ ਰੇਸਿਸਟੈਂਸ) ਦੀ ਵਧ ਰਹੀ ਵਰਤੋਂ ਚਿੰਤਾ ਦਾ ਵਿਸ਼ਾ-ਡੀਨ ਡਾ. ਗਿੱਲ

ਡੇਹਲੋਂ, 26 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਜੇ. ਆਈ.

Ad Position 21
No active advertisement
ਜੇ. ਆਈ. ਐੱਸ. ਇੰਸਟੀਚਿਊਟ ਆਫ਼ ਫਾਰਮੇਸੀ ਭੁੱਟਾ ਵਲੋਂ ਫਾਰਮਾਸਿਸਟ ਦਿਵਸ ਨੂੰ ਸਮਰਪਿਤ ਸੈਮੀਨਾਰ ਦੌਰਾਨ ਸਹੁੰ ਚੁੱਕਣ ਵਿਦਿਆਰਥੀ। ਤਸਵੀਰ : ਅੰਮ੍ਰਿਤਪਾਲ ਸਿੰਘ ਕੈਲੇ 27-09-2026
ਡੇਹਲੋਂ, 26 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਜੇ. ਆਈ. ਐੱਸ. ਇੰਸਟੀਚਿਊਟ ਆਫ਼ ਫਾਰਮੇਸੀ ਭੁੱਟਾ ਲੁਧਿਆਣਾ ਵਿਖੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਵਲੋਂ ‘ਵਿਸ਼ਵ ਫਾਰਮਾਸਿਸਟ ਦਿਵਸ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਇਹ ਸਮਾਗਮ ਦੌਰਾਨ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਦਵਾਈਆਂ ਦੀ ਜ਼ਿੰਮੇਵਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਵਿਚ ਫਾਰਮਾਸਿਸਟਾਂ ਦੀ ਮਹੱਤਵਪੂਰਨ ਭੂਮਿਕਾ ‘ਤੇ ਚਾਨਣਾ ਪਾਇਆ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਸਿਹਤ ਸੰਭਾਲ ਵਿੱਚ ਫਾਰਮਾਸਿਸਟਾਂ ਦੇ ਵਿਸ਼ੇਸ਼ ਯੋਗਦਾਨ ਬਾਰੇ ਜਾਗਰੂਕਤਾ ਪੈਦਾ ਸਮੇਤ ਦਵਾਈਆਂ ਦੇ ਬੇਅਸਰ ਹੋਣ ਦੀ ਸਮੱਸਿਆ ਦੀ ਵਧ ਰਹੀਆਂ ਚੁਨੌਤੀਆਂ ਨਾਲ ਨਜਿੱਠਣ ਅਤੇ ਐਂਟੀਬਾਇਓਟਿਕਸ ਦੀ ਸਹੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਸੀ। ਬੀ. ਫਾਰਮੇਸੀ ਅਤੇ ਡੀ. ਫਾਰਮੇਸੀ ਦੇ ਵਿਦਿਆਰਥੀਆਂ ਨੇ ਪੋਸਟਰ ਪ੍ਰੈਜ਼ੈਂਟੇਸ਼ਨ, ਲੀਫਲੇਟ ਮੇਕਿੰਗ, ਸਾਇਟੂਨਜ਼, ਰੀਲ ਮੇਕਿੰਗ ਅਤੇ ਫਾਰਮਾ ਕੁਇਜ਼ ਸਮੇਤ ਵੱਖ-ਵੱਖ ਅਕਾਦਮਿਕ ਅਤੇ ਰਚਨਾਤਮਿਕ ਗਤੀਵਿਧੀਆਂ ਵਿਚ ਉਤਸ਼ਾਹਪੂਰਵਕ ਭਾਗ ਲਿਆ। ਇਸ ਸਮੇਂ ਡਾ. ਪਵਨਪ੍ਰੀਤ ਸਿੰਘ ਨੇ ਵਿਸ਼ਵ ਫਾਰਮਾਸਿਸਟ ਦਿਵਸ ਦੀ ਮਹੱਤਤਾ ‘ਤੇ ਚਰਚਾ ਕੀਤੀ ਅਤੇ ਸਿਹਤ ਸੰਭਾਲ ਪ੍ਰਣਾਲੀ ਵਿਚ ਫਾਰਮਾਸਿਸਟਾਂ ਦੀ ਅਟੁੱਟ ਭੂਮਿਕਾ ਸੰਬੰਧੀ ਜ਼ੋਰ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਨਤਕ ਸਿਹਤ ਨੂੰ ਉਤਸ਼ਾਹਿਤ ਕਰਨ, ਦਵਾਈਆਂ ਦੀ ਸੁਰੱਖਿਅਤ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਮਰੀਜ਼ਾਂ ਦੀ ਦੇਖਭਾਲ ਦੇ ਨਤੀਜਿਆਂ ਵਿਚ ਸੁਧਾਰ ਕਰਨ ਵਿਚ ਆਪਣੇ ਪੇਸ਼ੇ ਦੀ ਮਹੱਤਤਾ ਨੂੰ ਪਛਾਣਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਸੂਰਜ ਬਾਂਸਲ ਨੇ ਵਿਦਿਆਰਥੀਆਂ ਨੂੰ ਫਾਰਮੇਸੀ ਪੇਸ਼ੇ ਦੀਆਂ ਵਧਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਢੁਕਵੇਂ ਗਿਆਨ, ਪੇਸ਼ੇਵਰ ਯੋਗਤਾ ਅਤੇ ਜ਼ਰੂਰੀ ਹੁਨਰਾਂ ਨਾਲ ਲੈਸ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਨਿਰੰਤਰ ਸਿੱਖਣ, ਮਰੀਜ਼ਾਂ ਦੀ ਦੇਖਭਾਲ ਅਤੇ ਇੱਕ ਸਿਹਤਮੰਦ ਸਮਾਜ ਦੇ ਨਿਰਮਾਣ ਦੇ ਵੱਡੇ ਉਦੇਸ਼ ਲਈ ਵਚਨਬੱਧ ਰਹਿਣ ਲਈ ਉਤਸ਼ਾਹਿਤ ਕੀਤਾ। ਇਸ ਸਮੇਂ ਜੇ. ਆਈ. ਐੱਸ. ਮੈਡੀਕਲ ਕਾਲਜ ਅਤੇ ਹਸਪਤਾਲ ਦੇ ਅਕਾਦਮਿਕ ਡੀਨ ਡਾ. ਗੁਰਸ਼ਾਨ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਰੋਗਾਣੂ ਰੋਧਕ ਦਵਾਈ (ਐਂਟੀਮਾਈਕ੍ਰੋਬਾਇਲ ਰੇਸਿਸਟੈਂਸ) ਦੀ ਵਧ ਰਹੀ ਵਰਤੋਂ ‘ਤੇ ਚਿੰਤਾ ਅਤੇ ਜਨਤਕ ਸਿਹਤ ‘ਤੇ ਇਸ ਦੇ ਪੈਣ ਵਾਲੇ ਪ੍ਰਭਾਵਾਂ ਬਾਰੇ ਸੰਵੇਦਨਸ਼ੀਲ ਬਣਾਇਆ। ਉਨ੍ਹਾਂ ਨੇ ਐਂਟੀਬਾਇਓਟਿਕਸ ਦੀ ਨਿਯਮਤ ਅਤੇ ਡਾਕਟਰੀ ਸਲਾਹ ਅਨੁਸਾਰ ਵਰਤੋਂ ਦੀ ਮਹੱਤਤਾ ਬਾਰੇ ਦੱਸਦਿਆਂ ਇਨ੍ਹਾਂ ਦੀ ਦੁਰਵਰਤੋਂ ਨੂੰ ਰੋਕਣ ਵਿਚ ਸਿਹਤ ਸੰਭਾਲ ਪੇਸ਼ੇਵਰਾਂ ਦੀ ਜ਼ਿੰਮੇਵਾਰੀ ‘ਤੇ ਚਾਨਣਾ ਪਾਇਆ। ਉਨ੍ਹਾਂ ਅੱਗੇ ਜ਼ੋਰ ਦਿੱਤਾ ਕਿ ਫਾਰਮਾਸਿਸਟ ਮਰੀਜ਼ਾਂ ਨੂੰ ਐਂਟੀਬਾਇਓਟਿਕਸ ਦੀ ਸਹੀ ਵਰਤੋਂ, ਖ਼ੁਦ ਦਵਾਈਆਂ ਲੈਣ ਤੋਂ ਬਚਣ ਅਤੇ ਯੋਗ ਸਿਹਤ ਸੰਭਾਲ ਪੇਸ਼ੇਵਰਾਂ ਦੀ ਸਲਾਹ ਦੀ ਪਾਲਣਾ ਕਰਨ ਬਾਰੇ ਜਾਗਰੂਕ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਇਸ ਸਮੇਂ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਮਾਨਵਤਾ ਦੀ ਸੇਵਾ ਕਰਨ, ਦਵਾਈਆਂ ਦੀ ਸੁਰੱਖਿਅਤ ਅਤੇ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਬਿਹਤਰ ਸਿਹਤ ਸੰਭਾਲ ਵਿਚ ਯੋਗਦਾਨ ਪਾਉਣ ਲਈ ਸਹੁੰ ਚੁੱਕੀ। ਇਸ ਸਮੇਂ ਪ੍ਰਬੰਧਕਾਂ ਨੇ ਕਿਹਾ ਜੇ. ਆਈ. ਐੱਸ. ਇੰਸਟੀਚਿਊਟ ਆਫ਼ ਫਾਰਮੇਸੀ ਵਲੋਂ ਗਿਆਨਵਾਨ ਅਤੇ ਨੈਤਿਕ ਤੌਰ ‘ਤੇ ਜ਼ਿੰਮੇਵਾਰ ਫਾਰਮੇਸੀ ਪੇਸ਼ੇਵਰਾਂ ਨੂੰ ਤਿਆਰ ਕਰਨ ਅਜਿਹੇ ਹੋਰ ਵੀ ਸੈਮੀਨਾਰ ਕਰਵਾਏ ਜਾਣ ਗੇ।
Ad Position 22
No active advertisement
ਪਿਛਲੀ ਖ਼ਬਰ ਸ਼ੋਭਾ ਯਾਤਰਾ ’ਚ ਸ਼ਾਮਿਲ ਸੰਗਤਾਂ ਲਈ ਲੰਗਰ ਲਗਾਇਆ ਅਗਲੀ ਖ਼ਬਰ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਬਾਸਕਟਬਾਲ ਟੂਰਨਾਮੈਂਟ-2026 ਕਰਵਾਇਆ ਸਿਵਲ ਟੀਮ ਨੇ ਚੈਂਪੀਅਨਸ਼ਿਪ ਟਰਾਫੀ ਜਿੱਤੀ
Ad Position 24