26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਖੰਨਾ ਵਿਚ ਪੁਲ ਤੋਂ ਥੱਲੇ ਡਿੱਗਿਆ ਐਲ. ਸੀ. ਡੀਜ਼. ਨਾਲ ਭਰਿਆ ਟਰੱਕ

ਖੰਨਾ, 26 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਨੈਸ਼ਨਲ ਹਾਈਵੇ ’ਤੇ ਅੱਜ ਤੜਕੇ ਕਰੀਬ 4 ਵਜੇ ਦਿੱਲੀ ਤੋਂ ਜਲੰਧਰ ਜਾ ਰਿਹਾ ਐਲ. ਸੀ.

Ad Position 21
No active advertisement
ਅਜੀਤ ਡੈਸਕ 27-09-2026
ਖੰਨਾ, 26 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਨੈਸ਼ਨਲ ਹਾਈਵੇ ’ਤੇ ਅੱਜ ਤੜਕੇ ਕਰੀਬ 4 ਵਜੇ ਦਿੱਲੀ ਤੋਂ ਜਲੰਧਰ ਜਾ ਰਿਹਾ ਐਲ. ਸੀ. ਡੀਜ਼. ਨਾਲ ਭਰਿਆ ਇੱਕ ਟਰੱਕ ਪੁਲ ਤੋਂ ਹੇਠਾਂ ਡਿੱਗ ਪਿਆ। ਹਾਦਸੇ ਵਿੱਚ ਡਰਾਈਵਰ ਰਾਜਕੁਮਾਰ ਵਾਲ-ਵਾਲ ਬਚ ਗਿਆ, ਜਦਕਿ ਟਰੱਕ ਅਤੇ ਉਸ ਵਿਚ ਲੱਦੇ ਸਮਾਨ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਟਰੱਕ ਵਿਚ ਕਰੀਬ 400 ਐਲ. ਸੀ. ਡੀਜ਼ ਹੋਣ ਦੀ ਜਾਣਕਾਰੀ ਮਿਲੀ ਹੈ। ਡਰਾਈਵਰ ਰਾਜਕੁਮਾਰ ਨੇ ਦੱਸਿਆ ਕਿ ਜਦੋਂ ਉਹ ਖੰਨਾ ਨੈਸ਼ਨਲ ਹਾਈਵੇ ’ਤੇ ਪਹੁੰਚਿਆ ਤਾਂ ਅਚਾਨਕ ਨੀਂਦ ਦੀ ਝਪਕੀ ਆ ਗਈ, ਜਿਸ ਕਾਰਨ ਟਰੱਕ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਪੁਲ ਤੋਂ ਹੇਠਾਂ ਜਾ ਡਿੱਗਿਆ। ਹਾਦਸੇ ਸਮੇਂ ਸੜਕ ’ਤੇ ਆਵਾਜਾਈ ਘੱਟ ਹੋਣ ਕਾਰਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਮੌਕੇ ’ਤੇ ਪਹੁੰਚੇ ਸੜਕ ਸੁਰੱਖਿਆ ਫੋਰਸ ਦੇ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਚੰਡੀਗੜ੍ਹ ਅਤੇ ਖੰਨਾ ਕੰਟਰੋਲ ਰੂਮ ਤੋਂ ਟਰੱਕ ਦੇ ਪੁਲ ਤੋਂ ਹੇਠਾਂ ਡਿੱਗਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਉਹ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਡਰਾਈਵਰ ਨੂੰ ਫਸਟ ਏਡ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਹਾਦਸਾ ਸਵੇਰੇ ਕਰੀਬ 4 ਵਜੇ ਵਾਪਰਿਆ ਅਤੇ ਇਸ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਟਰੱਕ ਦਿੱਲੀ ਤੋਂ ਜਲੰਧਰ ਵੱਲ ਜਾ ਰਿਹਾ ਸੀ। ਟਰੱਕ ਨੂੰ ਸਿੱਧਾ ਕਰਕੇ ਸਾਈਡ ਤੇ ਲਗਵਾਉਣ ਲਈ ਮੌਕੇ ’ਤੇ ਕਰੇਨ ਮੰਗਵਾਈ ਗਈ ਅਤੇ ਜਲਦ ਹੀ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ, ਸਮਰਾਲਾ ਵਿਖੇ ਕੋਟਾਂ ਕਾਲਜ ਦੇ ਵਿਦਿਆਰਥੀਆਂ ਦਾ ਵਿੱਦਿਅਕ ਦੌਰਾ ਅਗਲੀ ਖ਼ਬਰ ਸ਼ੋਭਾ ਯਾਤਰਾ ਉਪਰੰਤ ਗਣਪਤੀ ਦੀਆਂ ਪਵਿੱਤਰ ਮੂਰਤੀਆਂ ਨਹਿਰ ’ਚ ਵਿਸਰਜਨ
Ad Position 24