27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪਿੰਡ ਗੁਰਮ ਵਿਖੇ ਫੁੱਟਬਾਲ ਲੀਗ ’ਚ ਵੱਖ-ਵੱਖ ਵਰਗਾਂ ਦੀਆਂ 12 ਟੀਮਾਂ ਵਿਚਾਲੇ ਮੁਕਾਬਲੇ ਜਾਰੀ 11 ਅਕਤੂਬਰ ਨੂੰ ਹੋਣਗੇ ਫਾਈਨਲ ਮੁਕਾਬਲੇ

ਡੇਹਲੋਂ, 27 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪਿੰਡ ਗੁਰਮ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ, ਸਮੂਹ ਗ੍ਰਾਮ ਪੰਚਾਇਤ ਅਤੇ ਐਨ. ਆਰ.

Ad Position 21
No active advertisement
ਅਜੀਤ ਡੈਸਕ 28-09-2026
ਡੇਹਲੋਂ, 27 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪਿੰਡ ਗੁਰਮ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ, ਸਮੂਹ ਗ੍ਰਾਮ ਪੰਚਾਇਤ ਅਤੇ ਐਨ. ਆਰ. ਆਈਜ਼. ਅਤੇ ਬਾਵਾ ਦੁਪਹਿਰ ਦਾਸ ਇੰਤਜ਼ਾਮੀਆਂ ਕਮੇਟੀ ਗੁਰਮ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਫੁੱਟਬਾਲ ਲੀਗ ਸਫਲਤਾਪੂਰਵਕ ਜਾਰੀ ਹੈ। ਇਸ ਸਬੰਧੀ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਦੇ ਮੈਂਬਰ ਪਰਮਜੀਤ ਸਿੰਘ ਗੋਰਾ ਨੇ ਦੱਸਿਆ ਕਿ ਇਹ ਲੀਗ ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਚੱਲ ਰਹੀ ਹੈ, ਜਿਸ ਵਿਚ ਵੱਖ-ਵੱਖ ਵਰਗਾਂ ਦੀਆਂ 12 ਟੀਮਾਂ ਹਿੱਸਾ ਲੈ ਰਹੀਆਂ ਹਨ। ਇਨ੍ਹਾਂ ਟੀਮਾਂ ਨੂੰ ਦੋ ਗਰੁੱਪਾਂ ਵਿਚ ਵੰਡਿਆ ਗਿਆ ਹੈ ਅਤੇ ਲੀਗ ਦੇ ਫਾਈਨਲ ਮੈਚ 11 ਅਕਤੂਬਰ ਨੂੰ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਲੀਗ ਦੇ ਆਖ਼ਰੀ ਦਿਨ ਫਾਈਨਲ ਮੈਚਾਂ ਤੋਂ ਬਾਅਦ ਪਿੰਡ ਗੁਰਮ ਦੇ ਸਰਪੰਚ ਜਗਮੋਹਨ ਸਿੰਘ ਦਿਉਲ ਅਤੇ ਸਮੂਹ ਗ੍ਰਾਮ ਪੰਚਾਇਤ ਵਲੋਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ ਜਾਵੇਗੀ। ਪਰਮਜੀਤ ਸਿੰਘ ਗੋਰਾ ਨੇ ਕਿਹਾ ਕਿ ਪਿੰਡ ਵਿਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸਰਪੰਚ ਜਗਮੋਹਨ ਸਿੰਘ ਦਿਉਲ, ਸਮੂਹ ਗ੍ਰਾਮ ਪੰਚਾਇਤ ਅਤੇ ਐਨ. ਆਰ. ਆਈਜ਼ ਵਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪੰਚਾਇਤ ਪਿੰਡ ਵਿੱਚ ਵਿਕਾਸ ਕਾਰਜ ਕਰਵਾ ਰਹੀ ਹੈ, ਉੱਥੇ ਹੀ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਮੇਂ ਸਰਪੰਚ ਜਗਮੋਹਨ ਸਿੰਘ ਦਿਉਲ ਨੇ ਆਖਿਆ ਕਿ ਨੌਜਵਾਨੀ ਨੂੰ ਸੰਭਾਲਣਾ ਅਤੇ ਖੇਡਾਂ ਨਾਲ ਜੋੜਨਾ ਸਾਡੀ ਪੰਚਾਇਤ ਦੀ ਮੁੱਖ ਜ਼ਿੰਮੇਵਾਰੀ ਹੈ। ਜੇਕਰ ਸਾਡੇ ਪਿੰਡ ਦੇ ਬੱਚੇ ਅਤੇ ਨੌਜਵਾਨ ਖੇਡ ਮੈਦਾਨਾਂ ਨਾਲ ਜੁੜਨਗੇ ਤਾਂ ਉਹ ਆਪਣੇ ਆਪ ਬੁਰੀਆਂ ਸੰਗਤਾਂ ਅਤੇ ਨਸ਼ਿਆਂ ਤੋਂ ਦੂਰ ਰਹਿਣਗੇ। ਉਨ੍ਹਾਂ ਪਿੰਡ ਵਾਸੀਆਂ ਨੂੰ 11 ਅਕਤੂਬਰ ਨੂੰ ਹੋਣ ਵਾਲੇ ਫਾਈਨਲ ਮੁਕਾਬਲਿਆਂ ਵਿਚ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਦੀ ਅਪੀਲ ਵੀ ਕੀਤੀ। ਇਸ ਸਮੇਂ ਮੈਂਬਰ ਪੰਚਾਇਤ ਲਾਲ ਸਿੰਘ, ਗੁਰਜੀਤ ਸਿੰਘ, ਜਸਵੀਰ ਸਿੰਘ ਗੁਰਮ, ਹਰਬੰਸ ਸਿੰਘ, ਇੰਦਰਜੀਤ ਕੌਰ, ਜਸਵੀਰ ਕੌਰ, ਅਮਰਿੰਦਰ ਸਿੰਘ, ਅਵਤਾਰ ਸਿੰਘ ਗੁਰਮ, ਸਵਰਨ ਸਿੰਘ ਗੁਰਮ, ਚਮਕੌਰ ਸਿੰਘ, ਹਰਜੀਤ ਸਿੰਘ, ਗਗਨਦੀਪ ਸਿੰਘ ਗੁਰਮ, ਦਵਿੰਦਰ ਸਿੰਘ ਦੀਪੂ, ਗੁਰਪ੍ਰੀਤ ਸਿੰਘ ਪੀਤਾ, ਦਵਿੰਦਰ ਸਿੰਘ,ਗੁਰਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਸ਼ਹਿਬਾਜ਼ ਸਿੰਘ, ਆਕਾਸ਼ਦੀਪ, ਜਸ, ਹਰਵਿੰਦਰ ਹੈਪੀ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਜੀ ਦੀਆਂ ਸਿੱਖਿਆਵਾਂ ਮਿਹਨਤ, ਕਿਰਤ ਅਤੇ ਇਮਾਨਦਾਰੀ ਦਾ ਸੰਦੇਸ਼ ਦਿੰਦੀਆਂ ਹਨ- ਇੰਜੀ. ਬੋਪਾਰਾਏ ਪਿੰਡ ਘੁ... ਅਗਲੀ ਖ਼ਬਰ ਐਂਬੂਲੈਂਸ ਵੈਲਫੇਅਰ ਸੁਸਾਇਟੀ ਦੋਰਾਹਾ ਨੇ ਸ਼ਹਿਰ ਦੀ ਸੇਵਾ ਲਈ ਦੂਸਰੀ ਐਬੂਲੈਂਸ ਲਿਆਂਦੀ ਐਸ. ਐਸ. ਪੀ. ਖੰਨਾ ਡਾਕਟਰ ਆਲੂਵ...
Ad Position 24