ਬਾਬਾ ਵਿਸ਼ਵਕਰਮਾ ਜੀ ਦੀਆਂ ਸਿੱਖਿਆਵਾਂ ਮਿਹਨਤ, ਕਿਰਤ ਅਤੇ ਇਮਾਨਦਾਰੀ ਦਾ ਸੰਦੇਸ਼ ਦਿੰਦੀਆਂ ਹਨ- ਇੰਜੀ. ਬੋਪਾਰਾਏ
ਪਿੰਡ ਘੁਡਾਣੀ ਕਲਾਂ ਵਿਖੇ ਸਮਾਗਮ ਦੌਰਾਨ ਸੋਹਲ ਵੈੱਲਫੇਅਰ ਕਲੱਬ ਘੁਡਾਣੀ ਕਲਾਂ ਵੱਲੋਂ ਵਿਸ਼ੇਸ਼ ਸਨਮਾਨ
ਰਾੜਾ ਸਾਹਿਬ, 27 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਪਿੰਡ ਘੁਡਾਣੀ ਕਲਾਂ ਵਿਖੇ ਸੋਹਲ ਵੈੱਲਫੇਅਰ ਕਲੱਬ ਪਿੰਡ ਘੁਡਾਣੀ ਕਲਾਂ ਵੱਲੋਂ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਮੌਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਮੌਕੇ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਬਾਬਾ ਵਿਸ਼ਵਕਰਮਾ ਜੀ ਨੂੰ ਸ਼ਰਧਾ ਸਤਿਕਾਰ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਮਿਹਨਤ, ਕਿਰਤ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ।
ਰਾੜਾ ਸਾਹਿਬ, 27 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਪਿੰਡ ਘੁਡਾਣੀ ਕਲਾਂ ਵਿਖੇ ਸੋਹਲ ਵੈੱਲਫੇਅਰ ਕਲੱਬ ਪਿੰਡ ਘੁਡਾਣੀ ਕਲਾਂ ਵੱਲੋਂ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਮੌਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਮੌਕੇ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਬਾਬਾ ਵਿਸ਼ਵਕਰਮਾ ਜੀ ਨੂੰ ਸ਼ਰਧਾ ਸਤਿਕਾਰ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਮਿਹਨਤ, ਕਿਰਤ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਆਪਣੇ ਮਹਾਨ ਪੁਰਖਾਂ ਦੇ ਦਰਸਾਏ ਮਾਰਗ ’ਤੇ ਚੱਲ ਕੇ ਹੀ ਇੱਕ ਮਜ਼ਬੂਤ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਆਪਣੀ ਵਿਰਾਸਤ ਅਤੇ ਸੱਭਿਆਚਾਰ ਨਾਲ ਜੁੜ ਕੇ ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ। ਇਸ ਸਮੇਂ ਬੋਪਾਰਾਏ ਨੇ ਸਮੂਹ ਸੰਗਤ ਨੂੰ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਆਪਸੀ ਭਾਈਚਾਰਕ ਸਾਂਝ, ਏਕਤਾ ਅਤੇ ਸਮਾਜਿਕ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਸਮੇਂ ਸੋਹਲ ਵੈਲਫੇਅਰ ਕਲੱਬ ਪਿੰਡ ਘੁਡਾਣੀ ਕਲਾਂ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮਨਜੀਤ ਸਿੰਘ, ਸਕੱਤਰ ਸਰਬਜੀਤ ਸਿੰਘ, ਖਜਾਨਚੀ ਪਰਮਜੀਤ ਸਿੰਘ, ਹਰਦੀਪ ਸਿੰਘ, ਬਲਵੀਰ ਸਿੰਘ, ਜਗਤਾਰ ਸਿੰਘ, ਸਤਵਿੰਦਰ ਸਿੰਘ, ਜਸਵੰਤ ਸਿੰਘ, ਕੁਲਵੰਤ ਸਿੰਘ, ਗੁਰਬਖਸ ਸਿੰਘ, ਯਾਦਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਸੋਹਣ ਸਿੰਘ (ਸਾਰੇ ਕਮੇਟੀ ਮੈਂਬਰ) ਤੋਂ ਇਲਾਵਾ ਬੰਤ ਸਿੰਘ ਘੁਡਾਣੀ, ਬੇਅੰਤ ਸਿੰਘ ਪੰਧੇਰਖੇੜੀ ਆਦਿ ਸਨ।