27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਛਪਾਰ ਮੇਲੇ ਦੀ ਕਾਨਫ਼ਰੰਸ ਨੂੰ ਸਫ਼ਲ ਬਣਾਉਣ ਲਈ ਵਰਕਰਾਂ ਦਾ ਧੰਨਵਾਦ- ਡੱਲਾ, ਕਲੇਰ

ਹਠੂਰ, 27 ਸਤੰਬਰ (ਜਸਵਿੰਦਰ ਸਿੰਘ ਛਿੰਦਾ)- ਬੀਤੀ ਕੱਲ੍ਹ ਛਪਾਰ ਵਿਖੇ ਸਫ਼ਲਤਾਪੂਰਵਕ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿਚ ਲੁਧਿਆਣਾ ਜ਼ਿਲ੍ਹਾ ਦੇ ਚਾਰੋਂ ਦਿਹਾਤੀ ਹਲਕਿਆਂ, ਜਗਰਾਉਂ, ਗਿੱਲ, ਰਾਏਕੋਟ ਅਤੇ ਦੇ ਵਰਕਰਾਂ ਆਗੂਆਂ ਵਲੋਂ ਪੂਰੇ ਉਤਸ਼ਾਹ ਨਾਲ ਸਮੂਲੀਅਤ ਕਰਕੇ ਇਸ ਨੂੰ ਸ਼ਫਲ ਬਣਾਉਣ ਲਈ ਜੋ ਵਡਮੁੱਲਾ ਯੋਗਦਾਨ ਪਾਇਆ, ਉਸ ਲਈ ਉਹ ਸਮੂਹ ਆਗੂਆਂ, ਵਰਕਰਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਐੱਸ.

Ad Position 21
No active advertisement
ਡਾਕਟਰ ਸੁਰਿੰਦਰ ਸਿੰਘ ਸ਼ਾਹਪੁਰ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਸਾਬਕਾ ਵਿਧਾਇਕ, ਚੰਦ ਸਿੰਘ ਡੱਲਾ ਜ਼ਿਲ੍ਹਾ ਪ੍ਰਧਾਨ 28-09-2026
ਹਠੂਰ, 27 ਸਤੰਬਰ (ਜਸਵਿੰਦਰ ਸਿੰਘ ਛਿੰਦਾ)- ਬੀਤੀ ਕੱਲ੍ਹ ਛਪਾਰ ਵਿਖੇ ਸਫ਼ਲਤਾਪੂਰਵਕ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿਚ ਲੁਧਿਆਣਾ ਜ਼ਿਲ੍ਹਾ ਦੇ ਚਾਰੋਂ ਦਿਹਾਤੀ ਹਲਕਿਆਂ, ਜਗਰਾਉਂ, ਗਿੱਲ, ਰਾਏਕੋਟ ਅਤੇ ਦੇ ਵਰਕਰਾਂ ਆਗੂਆਂ ਵਲੋਂ ਪੂਰੇ ਉਤਸ਼ਾਹ ਨਾਲ ਸਮੂਲੀਅਤ ਕਰਕੇ ਇਸ ਨੂੰ ਸ਼ਫਲ ਬਣਾਉਣ ਲਈ ਜੋ ਵਡਮੁੱਲਾ ਯੋਗਦਾਨ ਪਾਇਆ, ਉਸ ਲਈ ਉਹ ਸਮੂਹ ਆਗੂਆਂ, ਵਰਕਰਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਤੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਨੇ ‘ਅਜੀਤ’ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਇਹ ਕਾਨਫਰੰਸ ਨੇ ਨਵਾਂ ਇਤਿਹਾਸ ਸਿਰਜ ਦਿੱਤਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਵੱਡੀ ਜਿੱਤ ’ਤੇ ਮੋਹਰ ਵੀ ਲਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਦੇ ਬੋਲਾਂ ਨੇ ਲੋਕਾਂ ਵਿਚ ਜ਼ੋਸ਼ ਭਰ ਦਿੱਤਾ। ਉਨ੍ਹਾਂ ਨੇ ਇਸ ਮੌਕੇ ਦਾਖਾ ਹਲਕੇ ਦੇ ਇੰਚਾਰਜ ਜਸਕਰਨ ਸਿੰਘ ਦਿਉਲ, ਹਰਪ੍ਰੀਤ ਸਿੰਘ ਹਲਕਾ ਇੰਚਾਰਜ਼ ਗਿੱਲ, ਬਲਵਿੰਦਰ ਸਿੰਘ ਸੰਧੂ ਹਲਕਾ ਇੰਚਾਰਜ ਰਾਏਕੋਟ ਅਤੇ ਜਗਜੀਤ ਸਿੰਘ ਤਲਵੰਡੀ ਦਾ ਵੀ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦਹੇੜੂ ਨਗਰ ਦੀਆਂ ਫਿਰਨੀਆਂ ਵਾਲੀਆਂ ਸੜਕਾਂ ਉੱਤੇ ਪ੍ਰੀਮਿਕਸ ਪਾਉਣ ’ਤੇ ਮੰਤਰੀ ਸੌਂਦ ਦਾ ਪੰਚਾਇਤ ਨੇ ਕੀਤਾ ਧੰਨਵਾਦ ਅਗਲੀ ਖ਼ਬਰ 10 ਬੋਤਲਾਂ ਸ਼ਰਾਬ ਸਮੇਤ ਕਾਬੂ
Ad Position 24