28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਖ਼ਾਨਪੁਰ ਵਿਖੇ ਸ਼ਿਵਾਲਿਕ ਦੇ ਹੱਕ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਮੀਟਿੰਗ

ਡੇਹਲੋਂ, 28 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਖ਼ਾਨਪੁਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਅਹਿਮ ਇਕੱਤਰਤਾ ਹੋਈ, ਜਿਸ ਦੌਰਾਨ ਪਿੰਡ ਵਾਸੀਆਂ ਨੇ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਦੇ ਹੱਕ ਵਿਚ ਭਰੋਸਾ ਪ੍ਰਗਟਾਇਆ। ਇਸ ਸਮੇਂ ਨੌਜਵਾਨਾਂ ਸਮੇਤ ਪਿੰਡ ਵਾਸੀਆਂ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨਾਲ ਚੱਲਣ ਦਾ ਫ਼ੈਸਲਾ ਕੀਤਾ।

Ad Position 21
No active advertisement
ਪਿੰਡ ਖ਼ਾਨਪੁਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਇਕੱਤਰਤਾ ਸਮੇਂ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਦੇ ਸਨਮਾਨ ਸਮੇਂ ਪਿੰਡ ਵਾਸੀ। ਅਜੀਤ ਤਸਵੀਰ 29-09-2026
ਡੇਹਲੋਂ, 28 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਖ਼ਾਨਪੁਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਅਹਿਮ ਇਕੱਤਰਤਾ ਹੋਈ, ਜਿਸ ਦੌਰਾਨ ਪਿੰਡ ਵਾਸੀਆਂ ਨੇ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਦੇ ਹੱਕ ਵਿਚ ਭਰੋਸਾ ਪ੍ਰਗਟਾਇਆ। ਇਸ ਸਮੇਂ ਨੌਜਵਾਨਾਂ ਸਮੇਤ ਪਿੰਡ ਵਾਸੀਆਂ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨਾਲ ਚੱਲਣ ਦਾ ਫ਼ੈਸਲਾ ਕੀਤਾ। ਇਸ ਸਮੇਂ ਸ਼ਿਵਾਲਿਕ ਨੇ ਕਿਹਾ ਕਿ ਪਿੰਡ ਵਾਸੀਆਂ ਦਾ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਪ੍ਰਤੀਕ ਹੈ ਕਿ ਲੋਕ ਪੰਜਾਬ ਦੇ ਹਿਤਾਂ ਅਤੇ ਪੰਜਾਬ ਦੀ ਆਪਣੀ ਸਿਆਸੀ ਆਵਾਜ਼ ਨੂੰ ਮਜ਼ਬੂਤ ਕਰਨ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਪਿੰਡ ਪੱਧਰ ‘ਤੇ ਲੋਕਾਂ ਨਾਲ ਸੰਪਰਕ ਵਧਾਉਂਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਸ਼ਿਵਾਲਿਕ ਨੇ ਕਿਹਾ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਭਲਾਈ ਲਈ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ ਹੈ, ਜਿਸ ਨਾਲ ਸੂਬੇ ਦੀ ਨੌਜਵਾਨ ਪੀੜੀ ਸਮੇਤ ਸਮੂਹ ਵਰਗਾਂ ਦਾ ਭਲਾ ਹੋ ਸਕਦਾ ਹੈ। ਇਸ ਸਮੇਂ ਆਗੂਆਂ ਅਤੇ ਵਰਕਰਾਂ ਵਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਸਮੇਂ ਕਮਲਜੀਤ ਸਿੰਘ ਥਰੀਕੇ, ਕੁਲਵੰਤ ਸਿੰਘ ਮੱਟੀ, ਜਸਵੀਰ ਸਿੰਘ, ਬਲਵਿੰਦਰ ਸਿੰਘ, ਮਨਦੀਪ ਸਿੰਘ, ਕੁਲਜਿੰਦਰ ਸਿੰਘ, ਹਰਪ੍ਰੀਤ ਸਿੰਘ, ਬਿੱਕਰ ਸਿੰਘ, ਹਮੀਰ ਸਿੰਘ, ਲਵਪ੍ਰੀਤ ਸਿੰਘ, ਹਰਜਸ ਸਿੰਘ, ਹਰਜੀਤ ਸਿੰਘ, ਤਨਵੀਰ ਸਿੰਘ, ਜਗਦੀਪ ਸਿੰਘ, ਰਾਮਚੰਦਰ ਸਿੰਘ, ਜਤਿੰਦਰ ਸਿੰਘ, ਅਮਨਦੀਪ ਸਿੰਘ, ਗੁਰਬੀਰ ਸਿੰਘ, ਵਿੱਕੀ ਸਿੰਘ, ਬਿੱਲੂ ਸਿੰਘ, ਸ਼ਿੰਗਾਰਾ ਸਿੰਘ, ਸਵਰਨ ਸਿੰਘ, ਮਨਜਿੰਦਰ ਸਿੰਘ, ਹਰਜਿੰਦਰ ਸਿੰਘ ਸਮੇਤ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਤਰੀ ਸੌਂਦ ਨੇ ਚੌਰਾਹਿਆਂ ਦੀ ਸਫਾਈ ਕਰਵਾਈ ਤੇ ਹੁਣ ਕਾਂਗਰਸ ਚਿੱਟੀਆਂ ਚਾਦਰਾਂ ਵਿਛਾ ਕੇ ਧਰਨਾ ਦੇ ਰਹੀ ਹੈ-ਪੁਰੇਵਾਲ ਅਗਲੀ ਖ਼ਬਰ 7 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਸਹੁਰੇ ਘਰ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖ਼ੁਦਕੁਸ਼ੀ
Ad Position 24