ਕਾਲੀ ਤੇ ਦੀਨੂੰ ਦੀ ਅਗਵਾਈ ’ਚ ਨੌਜਵਾਨਾਂ ਦਾ ਵੱਡਾ ਕਾਫ਼ਲਾ ਜਸ਼ਨ-ਏ-ਇਨਕਲਾਬ ਸਮਾਗਮ ’ਚ ਹੋਇਆ ਸ਼ਾਮਲ
ਸਾਹਨੇਵਾਲ, 28 ਸਤੰਬਰ (ਹਨੀ ਚਾਠਲੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਗਰਾਊਂਡ ਲੁਧਿਆਣਾ ਵਿਖੇ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਜਸ਼ਨ-ਏ-ਇਨਕਲਾਬ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਆਮ ਲੋਕਾਂ ‘ਚ ਵੀ ਪੂਰਾ ਉਤਸ਼ਾਹ ਹੈ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਹਿਨੁਮਾਈ ਹੇਠ ਸਾਹਨੇਵਾਲ ਦੇ ਵੱਖ ਵੱਖ ਵਾਰਡਾਂ ਚੋਂ ਭਾਰੀ ਗਿਣਤੀ ‘ਚ ਨੌਜਵਾਨਾਂ ਦਾ ਵੱਡਾ ਕਾਫ਼ਲਾ ਪਹੁੰਚੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਾਰਡ ਨੰ.
ਸਾਹਨੇਵਾਲ, 28 ਸਤੰਬਰ (ਹਨੀ ਚਾਠਲੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਗਰਾਊਂਡ ਲੁਧਿਆਣਾ ਵਿਖੇ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਜਸ਼ਨ-ਏ-ਇਨਕਲਾਬ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਆਮ ਲੋਕਾਂ ‘ਚ ਵੀ ਪੂਰਾ ਉਤਸ਼ਾਹ ਹੈ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਹਿਨੁਮਾਈ ਹੇਠ ਸਾਹਨੇਵਾਲ ਦੇ ਵੱਖ ਵੱਖ ਵਾਰਡਾਂ ਚੋਂ ਭਾਰੀ ਗਿਣਤੀ ‘ਚ ਨੌਜਵਾਨਾਂ ਦਾ ਵੱਡਾ ਕਾਫ਼ਲਾ ਪਹੁੰਚੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਾਰਡ ਨੰ. 5 ਤੋਂ ਆਪ ਦੇ ਇੰਚਾਰਜ ਧਰਮਿੰਦਰ ਕੁਮਾਰ ਕਾਲੀ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰ ਦੀਪਕ ਦੀਨੂੰ ਨੇ ਜਸ਼ਨ-ਏ-ਇਨਕਲਾਬ ਸਮਾਗਮ ‘ਚ ਪਹੁੰਚਣ ਤੋਂ ਪਹਿਲਾਂ ਸਾਹਨੇਵਾਲ ਵਿਖੇ ਨੌਜਵਾਨਾਂ ਦੇ ਭਾਰੀ ਇਕੱਠ ਦੌਰਾਨ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਕਾਲੀ ਤੇ ਦੀਨੂੰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਤੇ ਦੇਸ਼ ਪ੍ਰਤੀ ਉਨ੍ਹਾਂ ਦੇ ਅਟੁੱਟ ਸਮਰਪਣ ਨੂੰ ਯਾਦ ਕਰਨ ਲਈ ਕਰਵਾਏ ਜਾ ਰਹੇ ਇਸ ਸਮਾਗਮ ਵਿਚ ਲੋਕਾਂ ਨੂੰ ਵੱਧ ਤੋਂ ਵੱਧ ਪਹੁੰਚਣਾ ਚਾਹੀਦਾ ਹੈ। ਇਸ ਮੌਕੇ ਨੌਜਵਾਨਾਂ ਵਲੋਂ ਮੇਰਾ ਰੰਗਦੇ ਬਸੰਤੀ ਚੋਲਾ’ ਗੀਤ ਪੇਸ਼ ਕੀਤਾ ਗਿਆ, ਜਿਸ ਨਾਲ ਨੌਜਵਾਨਾਂ ਵਿਚ ਇਕ ਜੋਸ਼ ਦੀ ਲਹਿਰ ਦੌੜ ਗਈ। ਇਸ ਮੌਕੇ ਇਨ੍ਹਾਂ ਨੌਜਵਾਨਾਂ ਨੇ ਪ੍ਰਣ ਕੀਤਾ ਕਿ ਉਹ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਦਰਸਾਏ ਮਾਰਗ ‘ਤੇ ਚੱਲਣਗੇ ਅਤੇ ਦੇਸ਼ ਦੀ ਆਣ ਬਾਨ ਸ਼ਾਨ ਲਈ ਹਰ ਸਮੇਂ ਤਿਆਰ ਰਹਿਣਗੇ। ਇਸ ਮੌਕੇ ਲਕਸ਼ੇਜੀਤ ਸ਼ਰਮਾ, ਵਿਸ਼ਾਲ ਕੁਮਾਰ, ਮਨਦੀਪ ਸਿੰਘ, ਅਮਨਦੀਪ ਸਿੰਘ, ਲਵੀ, ਸਾਹਿਲ ਤੇ ਕਮਲਜੀਤ ਸਿੰਘ ਆਦਿ ਹਾਜ਼ਰ ਸਨ।