ਚੋਣ ਕਮਿਸ਼ਨ ਬਾਰੇ ਮਨਘੜਤ ਕਹਾਣੀਆਂ ਕਾਂਗਰਸ ਦੀ ਹਤਾਸ਼ਾ ਦਾ ਨਤੀਜਾ-ਐਡਵੋਕੇਟ ਚਿਰਾਸ਼ੂ ਰਤਨ
ਖੰਨਾ, 28 ਸਤੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਚਿਰਾਸ਼ੂ ਰਤਨ ਨੇ ਕਿਹਾ ਹੈ ਕਿ ਕੇਂਦਰੀ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਣਾ, ਕਾਂਗਰਸ ਤੇ ਇੰਡੀ ਗਠਜੋੜ ਦੀ ਹਤਾਸ਼ਾ ਦਾ ਨਤੀਜਾ ਹੈ। ਹੁਣ ਤਿੰਨੇ ਚੋਣ ਕਮਿਸ਼ਨਾਂ ਵਲੋਂ ਬੈਠਕ ਤੋਂ ਬਾਅਦ ਸਾਂਝਾ ਬਿਆਨ ਜਾਰੀ ਕੀਤੇ ਜਾਣ ਤੋਂ ਬਾਅਦ ਇਨ੍ਹਾਂ ਨੂੰ ਮੂੰਹ ਲੁਕਾਉਣ ਲ਼ਈ ਥਾਂ ਨਹੀਂ ਮਿਲ ਰਹੀ।
ਖੰਨਾ, 28 ਸਤੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਚਿਰਾਸ਼ੂ ਰਤਨ ਨੇ ਕਿਹਾ ਹੈ ਕਿ ਕੇਂਦਰੀ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਣਾ, ਕਾਂਗਰਸ ਤੇ ਇੰਡੀ ਗਠਜੋੜ ਦੀ ਹਤਾਸ਼ਾ ਦਾ ਨਤੀਜਾ ਹੈ। ਹੁਣ ਤਿੰਨੇ ਚੋਣ ਕਮਿਸ਼ਨਾਂ ਵਲੋਂ ਬੈਠਕ ਤੋਂ ਬਾਅਦ ਸਾਂਝਾ ਬਿਆਨ ਜਾਰੀ ਕੀਤੇ ਜਾਣ ਤੋਂ ਬਾਅਦ ਇਨ੍ਹਾਂ ਨੂੰ ਮੂੰਹ ਲੁਕਾਉਣ ਲ਼ਈ ਥਾਂ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਕਦੇ ਵੋਟਿੰਗ ਮਸ਼ੀਨਾਂ ਤੇ ਕਦੇ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ’ਤੇ ਸਵਾਲ ਚੁੱਕਣਾ ਕਾਂਗਰਸ ਦੀ ਆਦਤ ਬਣ ਚੁੱਕੀ ਹੈ। ਇਕ ਤੋਂ ਬਾਅਦ ਇਕ ਚੋਣਾਂ ਦੀ ਹਾਰ ਤੋਂ ਬਾਅਦ ਲਾਚਾਰ ਇੰਡੀ ਗਠਜੋੜ ਨੇ ਹੁਣ ਕੇਂਦਰੀ ਚੋਣ ਕਮਿਸ਼ਨ ਨੂੰ ਨਿਸ਼ਾਨਾ ਬਣਾਉਣ ਦੀ ਚਾਲ ਚੱਲੀ ਸੀ, ਜੋ ਹੁਣ ਪੂਰੀ ਤਰ੍ਹਾਂ ਨਾਕਾਮ ਹੋ ਗਈ ਤੇ ਇਨ੍ਹਾਂ ਦਾ ਭਾਂਡਾ ਫੁੱਟ ਗਿਆ। ਉਨ੍ਹਾਂ ਦੱਸਿਆ ਕਿ 26 ਸਤੰਬਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰਾਂ ਡਾ. ਐੱਸ. ਐੱਸ. ਸੰਧੂ ਤੇ ਡਾ. ਵਿਵੇਕ ਜੋਸ਼ੀ ਦੀ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਸਾਂਝੇ ਬਿਆਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਦੇਸ਼ ਭਰ ਵਿਚ ਜਾਰੀ ਸਪੈਸ਼ਲ ਇੰਟੈਂਸਿਵ ਰਿਵਿਜ਼ਨ ਸਮੇਤ ਕਮਿਸ਼ਨ ਦੇ ਸਾਰੇ ਅਹਿਮ ਫੈਸਲੇ ਸਰਬਸੰਮਤੀ ਨਾਲ ਲਏ ਗਏ ਹਨ। ਇਨ੍ਹਾਂ ਵਿਚ 24 ਜੂਨ 2025 ਨੂੰ ਜਾਰੀ ਕੀਤਾ ਮੂਲ ਆਦੇਸ਼ ਅਤੇ ਇਸ ਤੋਂ ਬਾਅਦ ਵੱਖ-ਵੱਖ ਪੜਾਵਾਂ ਲਈ ਤੈਅ ਕੀਤੀ ਗਈ ਸਮਾਂ-ਸਾਰਣੀ ਵੀ ਸ਼ਾਮਲ ਹੈ, ਜੋ ਪੂਰੇ ਚੋਣ ਕਮਿਸ਼ਨ ਦੀ ਸਹਿਮਤੀ ਨਾਲ ਤੈਅ ਕੀਤੀ ਗਈ।ਉਨ੍ਹਾਂ ਨੇ ਕਿਹਾ ਕਿ ਕੈਬਨਿਟ ਸਕੱਤਰ ਨੂੰ ਭੇਜੇ ਗਏ ਪੱਤਰ ਨੂੰ ਵੀ ਵਿਰੋਧੀ ਧਿਰ ਵਲੋਂ ਐੱਸ. ਆਈ. ਆਰ. ਨਾਲ ਜੋੜ ਕੇ ਸਿਆਸੀ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਪੱਤਰ ਨਾ ਕਿਸੇ ਨੀਤੀਗਤ ਮਾਮਲੇ ਨਾਲ ਸੰਬੰਧਤ ਸੀ ਅਤੇ ਨਾ ਹੀ ਐੱਸ. ਆਈ. ਆਰ. ਨਾਲ, ਸਗੋਂ ਡੈਪੂਟੇਸ਼ਨ ਤੇ ਆਏ ਇਕ ਅਧਿਕਾਰੀ ਦੀ ਪ੍ਰਬੰਧਕ ਕਾਰਜਸ਼ੈਲੀ ਨਾਲ ਜੁੜਿਆ ਅੰਦਰੂਨੀ ਮਾਮਲਾ ਸੀ। ਉਨ੍ਹਾਂ ਕਿਹਾ ਕਿ ਇਕ ਰੋਜ਼ਾਨਾ ਅੰਗਰੇਜ਼ੀ ਅਖ਼ਬਾਰ ਵਿਚ ਪ੍ਰਕਾਸ਼ਿਤ ਰਿਪੋਰਟ ਨੂੰ ਆਧਾਰ ਬਣਾ ਕੇ ਵਿਰੋਧੀ ਧਿਰ ਨੇ ਚੋਣ ਕਮਿਸ਼ਨ ਤੇ ਦੇਸ਼ ਦੀ ਜਮਹੂਰੀ ਪ੍ਰਕਿਰਿਆ ’ਤੇ ਸਵਾਲ ਚੁੱਕਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਹੁਣ ਚੋਣ ਕਮਿਸ਼ਨ ਵਲੋਂ ਦਿੱਤੇ ਸਪੱਸ਼ਟੀਕਰਨ ਤੋਂ ਬਾਅਦ ਕਾਂਗਰਸ ਤੇ ‘ਆਪ’ ਨੂੰ ਆਪਣੀ ਸਥਿਤੀ ਲੋਕਾਂ ਸਾਹਮਣੇ ਸਪੱਸ਼ਟ ਕਰਨੀ ਚਾਹੀਦੀ ਹੈ। ਫਾਰਮ-6 ਦੇ ਮੁੱਦੇ ’ਤੇ ਐਡਵੋਕੇਟ ਚਿਰਾਸ਼ੂ ਰਤਨ ਨੇ ਕਿਹਾ ਕਿ ਇਸ ਮਾਮਲੇ ਵਿਚ ਵੀ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਖੰਨਾ ਨਿਵਾਸੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਖੁਸ਼ ਹਨ ਤੇ ਇਸ ਵਾਰ ਪੂਰੇ ਪੰਜਾਬ ਦੇ ਨਾਲ ਨਾਲ ਖੰਨਾ ਸੀਟ ਵੀ ਭਾਜਪਾ ਦੀ ਝੋਲੀ ਵਿਚ ਪਾਉਣਗੇ।