ਆਮ ਆਦਮੀ ਪਾਰਟੀ ਦੀ ਨੀਅਤ ਤੇ ਨੀਤੀ ’ਚ ਫ਼ਰਕ- ਹੈਪੀ ਗਿੱਲ
ਕੁਹਾੜਾ, 28 ਸਤੰਬਰ (ਸੰਦੀਪ ਸਿੰਘ ਕੁਹਾੜਾ)- ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਹੈਪੀ ਗਿੱਲ ਨੇ ਦਿੱਲੀ ਵਿਚ ਭਾਜਪਾ ਦੇ ਇਕ ਮੰਤਰੀ ਵਲੋਂ ਨੌਜਵਾਨ ਨੂੰ ਥੱਪੜ ਮਾਰੇ ਜਾਣ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੇ ਜਾਣ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ‘ਆਪ’ ਦੀ ਨੀਅਤ ਅਤੇ ਨੀਤੀ ਦਿੱਲੀ ਤੇ ਪੰਜਾਬ ਲਈ ਫ਼ਰਕ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਅੰਦਰ ਭਾਜਪਾ ਦੇ ਮੰਤਰੀ ਵਲੋਂ ਨੌਜਵਾਨ ਨੂੰ ਥੱਪੜ ਮਾਰਨ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਵਲੋਂ ਭਾਜਪਾ ਮੰਤਰੀ ਦੇ ਅਸਤੀਫ਼ੇ ਅਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਕੁਹਾੜਾ, 28 ਸਤੰਬਰ (ਸੰਦੀਪ ਸਿੰਘ ਕੁਹਾੜਾ)- ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਹੈਪੀ ਗਿੱਲ ਨੇ ਦਿੱਲੀ ਵਿਚ ਭਾਜਪਾ ਦੇ ਇਕ ਮੰਤਰੀ ਵਲੋਂ ਨੌਜਵਾਨ ਨੂੰ ਥੱਪੜ ਮਾਰੇ ਜਾਣ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੇ ਜਾਣ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ‘ਆਪ’ ਦੀ ਨੀਅਤ ਅਤੇ ਨੀਤੀ ਦਿੱਲੀ ਤੇ ਪੰਜਾਬ ਲਈ ਫ਼ਰਕ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਅੰਦਰ ਭਾਜਪਾ ਦੇ ਮੰਤਰੀ ਵਲੋਂ ਨੌਜਵਾਨ ਨੂੰ ਥੱਪੜ ਮਾਰਨ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਵਲੋਂ ਭਾਜਪਾ ਮੰਤਰੀ ਦੇ ਅਸਤੀਫ਼ੇ ਅਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਪਰ ਦੂਜੇ ਪਾਸੇ ਪੰਜਾਬ ਅੰਦਰ ਵਿਧਾਨ ਸਭਾ ਹਲਕਾ ਦੱਖਣੀ ਤੋਂ ‘ਆਪ’ ਦੇ ਵਿਧਾਇਕ ਵਲੋਂ ਇਕ ਡਰਾਈਵਰ ਦੇ ਮਾਰੇ ਥੱਪੜ ਤੇ ਆਮ ਆਦਮੀ ਦੀ ਲੀਡਰਸ਼ਿਪ ਵਲੋਂ ਕੋਈ ਸਪਸ਼ਟੀਕਰਨ ਨਹੀਂ ਦਿੱਤਾ ਜਾ ਰਿਹਾ, ਜਿਸ ਤੋਂ ਸਾਫ਼ ਸਿੱਧ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਵਿਚ ਹੋਰ ਅਤੇ ਪੰਜਾਬ ਵਿਚ ਹੋਰ ਦੋਹਰੀ ਨੀਤੀ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਭਾਜਪਾ ਮੰਤਰੀ ਵਲੋਂ ਨੌਜਵਾਨ ਦੇ ਥੱਪੜ ਮਾਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਆਪ ਪਾਰਟੀ ਦੀ ਲੀਡਰਸ਼ਿਪ ਵਲੋਂ ਟਰੱਕ ਡਰਾਈਵਰ ਸਮੇਤ ਮੋਹਨਜੀਤ ਸਿੰਘ ਅਤੇ ਗੁਲਜ਼ਾਰ ਸਿੰਘ ਦੇ ਮਾਮਲਿਆਂ ਵਿਚ ਕੋਈ ਕਾਰਵਾਈ ਨਾ ਕਰਨ ਨਾਲ ਆਪ ਸਰਕਾਰ ਦਾ ਦੋਗਲਾ ਚਿਹਰਾ ਲੋਕਾਂ ਸਾਹਮਣੇ ਜੱਗ ਜ਼ਾਹਿਰ ਹੋ ਚੁੱਕਾ ਹੈ। ਹੈਪੀ ਗਿੱਲ ਨੇ ਕਿਹਾ ਕਿ ਦਿੱਲੀ ਵਿਚ ਸੜਕਾਂ ਦੀ ਗੁਣਵੱਤਾ ਨੂੰ ਲੈ ਕੇ ‘ਆਪ’ ਆਗੂਆਂ ਵਲੋਂ ਜਾਂਚ ਅਤੇ ਜਵਾਬਦੇਹੀ ਦੀ ਮੰਗ ਕੀਤੀ ਜਾ ਰਹੀ ਹੈ। ਜਦਕਿ ਪੰਜਾਬ ਵਿਚ ਕਈ ਥਾਵਾਂ ‘ਤੇ ਲੋਕਾਂ ਵਲੋਂ ਖਸਤਾ ਹਾਲਤ ਸੜਕਾਂ ਦੀਆਂ ਤਸਵੀਰਾਂ ਸਾਹਮਣੇ ਲਿਆਉਣ ਦੇ ਬਾਵਜੂਦ ਸੁਣਵਾਈ ਨਹੀਂ ਕੀਤੀ ਜਾ ਰਹੀ। ਹੈਪੀ ਗਿੱਲ ਨੇ ਕਿਹਾ ਕਿ ਸਰਕਾਰ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕਾਂ ਨਾਲ ਜੁੜੇ ਹਰ ਮਾਮਲੇ ਵਿਚ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ।