ਹਲਕਾ ਗਿੱਲ ਦੇ ਲੋਕ ਅੱਜ ਵੀ ਸੁਖਬੀਰ ਸਿੰਘ ਬਾਦਲ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹਨ-ਸਿਮਕ
ਡੇਹਲੋਂ, 29 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਪ੍ਰਸਿੱਧ ਮੇਲਾ ਛਪਾਰ ਵਿਖੇ ਪਾਰਟੀ ਦੀ ਕਾਨਫਰੰਸ ਦੌਰਾਨ ਹੋਈ ਵਿਸ਼ਾਲ ਇਕੱਤਰਤਾ ਨੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਹੋਣ ਵਾਲੀ ਇਤਿਹਾਸਕ ਜਿੱਤ ਦੀ ਨੀਂਹ ਰੱਖ ਦਿੱਤੀ ਹੈ। ਹਲਕਾ ਇੰਚਰਾਜ ਸਿਮਕ ਨੇ ਦਾਅਵਾ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਗਿੱਲ ਤੋਂ ਕਾਫਲਿਆਂ ਦੇ ਰੂਪ ਵਿੱਚ ਵਰਕਰਾਂ ਤੇ ਆਗੂਆਂ ਨੇ ਮੇਲਾ ਛਪਾਰ ਕਾਨਫਰੰਸ ਵਿੱਚ ਸ਼ਾਮਿਲ ਹੋ ਕੇ ਦਰਸਾ ਦਿੱਤਾ ਹੈ, ਕਿ ਸਮੂਹ ਵਰਗਾਂ ਦੇ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਨਾਲ ਡੱਟਕੇ ਖੜੇ ਹਨ।
ਡੇਹਲੋਂ, 29 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਪ੍ਰਸਿੱਧ ਮੇਲਾ ਛਪਾਰ ਵਿਖੇ ਪਾਰਟੀ ਦੀ ਕਾਨਫਰੰਸ ਦੌਰਾਨ ਹੋਈ ਵਿਸ਼ਾਲ ਇਕੱਤਰਤਾ ਨੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਹੋਣ ਵਾਲੀ ਇਤਿਹਾਸਕ ਜਿੱਤ ਦੀ ਨੀਂਹ ਰੱਖ ਦਿੱਤੀ ਹੈ। ਹਲਕਾ ਇੰਚਰਾਜ ਸਿਮਕ ਨੇ ਦਾਅਵਾ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਗਿੱਲ ਤੋਂ ਕਾਫਲਿਆਂ ਦੇ ਰੂਪ ਵਿੱਚ ਵਰਕਰਾਂ ਤੇ ਆਗੂਆਂ ਨੇ ਮੇਲਾ ਛਪਾਰ ਕਾਨਫਰੰਸ ਵਿੱਚ ਸ਼ਾਮਿਲ ਹੋ ਕੇ ਦਰਸਾ ਦਿੱਤਾ ਹੈ, ਕਿ ਸਮੂਹ ਵਰਗਾਂ ਦੇ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਨਾਲ ਡੱਟਕੇ ਖੜੇ ਹਨ। ਹਲਕਾ ਇੰਚਾਰਜ਼ ਸਿਮਕ ਨੇ ਕਿਹਾ ਕਿ ਹਲਕਾ ਗਿੱਲ ਦੇ ਹਰ ਪਿੰਡ ਅੰਦਰੋਂ ਵੱਡੀ ਗਿਣਤੀ ਵਿੱਚ ਅਕਾਲੀ ਦਲ ਬਾਦਲ ਨਾਲ ਸੰਬੰਧਿਤ ਵਰਕਰਾਂ ਤੇ ਆਗੂਆਂ ਵਲੋਂ ਕਾਨਫਰੰਸ਼ ਵਿੱਚ ਸ਼ਾਮਿਲ ਹੋਣ ਲਈ ਜਾਣਾ ਸਾਬਤ ਕਰਦਾ ਹੈ ਕਿ ਹਲਕੇ ਦੇ ਲੋਕ ਅੱਜ ਵੀ ਸੁਖਬੀਰ ਸਿੰਘ ਬਾਦਲ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹਨ ਅਤੇ ਪਾਰਟੀ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਸੂਬੇ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਿੱਤਾਂ ਅਤੇ ਸੂਬੇ ਦੀ ਤਰੱਕੀ ਲਈ ਲੰਮੇ ਸਮੇਂ ਤੋਂ ਆਪਣੀ ਭੂਮਿਕਾ ਨਿਭਾਉਂਦਾ ਆ ਰਿਹਾ ਹੈ। ਇਸ ਸਮੇਂ ਸਾਬਕਾ ਚੇਅਰਮੈਨ ਹਰਬੰਸ ਸਿੰਘ ਗੋਪਾਲਪੁਰ, ਸਾਬਕਾ ਸੰਮਤੀ ਮੈਂਬਰ ਕੈਪਟਨ ਅਜਾਇਬ ਸਿੰਘ ਕਿਲਾ ਰਾਏਪੁਰ, ਸੂਬੇਦਾਰ ਗੁਰਮੇਲ ਸਿੰਘ, ਮੇਜਰ ਸਿੰਘ, ਤਰਸੇਮ ਸਿੰਘ, ਪੰਚ ਹਰਪਾਲ ਸਿੰਘ, ਗੁਰਪਿੰਦਰ ਸਿੰਘ ਢਿੱਲੂ, ਚਰਨ ਸਿੰਘ, ਰੇਸ਼ਮ ਸਿੰਘ, ਹਾਕਮ ਸਿੰਘ, ਪ੍ਰਿਤਪਾਲ ਸਿੰਘ, ਨੀਟਾ ਸਿੰਘ, ਅਮਰ ਸਿੰਘ, ਪਾਲ ਸਿੰਘ, ਸ਼ਮੀ ਗਰੇਵਾਲ, ਰਣਧੀਰ ਸਿੰਘ ਧੀਰਾ ਗਰੇਵਾਲ, ਅਮਨ ਗਰੇਵਾਲ, ਜੋਗੀ ਗਰੇਵਾਲ, ਜਤਿੰਦਰ ਸਿੰਘ, ਬੀਸ਼ੂ, ਓਕਾਂਰ ਸਿੰਘ, ਗਗਨਦੀਪ ਸਿੰਘ ਗਰੇਵਾਲ, ਗੋਪਾਲ, ਚਰਨ ਸਿੰਘ ਸਮੇਤ ਹੋਰ ਹਾਜ਼ਰ ਸਨ।