ਕੋਟਾਂ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦੇ ਜੀਵਨ ’ਤੇ ਆਧਾਰਿਤ ਲਘੂ ਫ਼ਿਲਮ ਦਾ ਪ੍ਰਦਰਸ਼ਨ
ਪ੍ਰੋਗਰਾਮ ਦਾ ਸੰਚਾਲਨ ਪ੍ਰੋ. ਅਗਮਜੋਤ ਕੌਰ ਟਿਵਾਣਾ, ਮੁਖੀ, ਪੋਸਟ ਗ੍ਰੈਜੂਏਟ ਵਿਭਾਗ ਇਤਿਹਾਸ ਵਲੋਂ ਕੀਤਾ ਗਿਆ
ਬੀਜਾ, 29 ਸਤੰਬਰ (ਕਸ਼ਮੀਰਾ ਸਿੰਘ ਬਗਲੀ/ਅਵਤਾਰ ਸਿੰਘ ਜੰਟੀ ਮਾਨ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ, ਲੁਧਿਆਣਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਪੋਸਟ ਗ੍ਰੈਜੂਏਟ ਵਿਭਾਗ ਇਤਿਹਾਸ ਵਲੋਂ ਉਨ੍ਹਾਂ ਦੇ ਜੀਵਨ, ਵਿਚਾਰਧਾਰਾ ਅਤੇ ਦੇਸ਼ ਦੀ ਆਜ਼ਾਦੀ ਲਈ ਪਾਏ ਅਮਿੱਟ ਯੋਗਦਾਨ ’ਤੇ ਆਧਾਰਿਤ ਲਘੂ ਫ਼ਿਲਮ ਦਾ ਵਿਸ਼ੇਸ਼ ਪ੍ਰਦਰਸ਼ਨ ਕਰਵਾਇਆ ਗਿਆ।
ਕ
ਕਲੱਬ ਵਲੋਂ ਕੀਤਾ ਧੰਨਵਾਦ ਤੇ ਸਨਮਾਨਿਤ
30-09-2026
ਬੀਜਾ, 29 ਸਤੰਬਰ (ਕਸ਼ਮੀਰਾ ਸਿੰਘ ਬਗਲੀ/ਅਵਤਾਰ ਸਿੰਘ ਜੰਟੀ ਮਾਨ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ, ਲੁਧਿਆਣਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਪੋਸਟ ਗ੍ਰੈਜੂਏਟ ਵਿਭਾਗ ਇਤਿਹਾਸ ਵਲੋਂ ਉਨ੍ਹਾਂ ਦੇ ਜੀਵਨ, ਵਿਚਾਰਧਾਰਾ ਅਤੇ ਦੇਸ਼ ਦੀ ਆਜ਼ਾਦੀ ਲਈ ਪਾਏ ਅਮਿੱਟ ਯੋਗਦਾਨ ’ਤੇ ਆਧਾਰਿਤ ਲਘੂ ਫ਼ਿਲਮ ਦਾ ਵਿਸ਼ੇਸ਼ ਪ੍ਰਦਰਸ਼ਨ ਕਰਵਾਇਆ ਗਿਆ। ਲਘੂ ਫ਼ਿਲਮ ਰਾਹੀਂ ਸ਼ਹੀਦ ਭਗਤ ਸਿੰਘ ਦੇ ਸੰਘਰਸ਼ਮਈ ਜੀਵਨ, ਕ੍ਰਾਂਤੀਕਾਰੀ ਵਿਚਾਰਾਂ, ਨੌਜਵਾਨਾਂ ਪ੍ਰਤੀ ਉਨ੍ਹਾਂ ਦੀ ਸੋਚ ਅਤੇ ਦੇਸ਼ ਦੀ ਆਜ਼ਾਦੀ ਲਈ ਕੀਤੀ ਮਹਾਨ ਕੁਰਬਾਨੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਫ਼ਿਲਮ ਨੇ ਵਿਦਿਆਰਥੀਆਂ ਨੂੰ ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਇਤਿਹਾਸ ਅਤੇ ਉਸ ਦੌਰ ਦੀਆਂ ਸਮਾਜਿਕ - ਰਾਜਨੀਤਿਕ ਪਰਿਸਥਿਤੀਆਂ ਨਾਲ ਜੋੜਦਿਆਂ ਸ਼ਹੀਦ ਭਗਤ ਸਿੰਘ ਦੀ ਭੂਮਿਕਾ ਨੂੰ ਸਮਝਣ ਦਾ ਮੌਕਾ ਪ੍ਰਦਾਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਬੜੀ ਰੁਚੀ ਅਤੇ ਉਤਸ਼ਾਹ ਨਾਲ ਫ਼ਿਲਮ ਦੇਖੀ। ਪ੍ਰਦਰਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਇਤਿਹਾਸਕ ਚੇਤਨਾ, ਦੇਸ਼ ਪ੍ਰਤੀ ਜ਼ਿੰਮੇਵਾਰੀ, ਹਿੰਮਤ, ਸਮਾਜਿਕ ਸਰੋਕਾਰ ਅਤੇ ਕੁਰਬਾਨੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਇਸ ਉਪਰਾਲੇ ਰਾਹੀਂ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਅਤੇ ਵਿਚਾਰਾਂ ਤੋਂ ਪ੍ਰੇਰਣਾ ਲੈ ਕੇ ਦੇਸ਼ ਅਤੇ ਸਮਾਜ ਦੀ ਬਿਹਤਰੀ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ ਗਿਆ। ਪ੍ਰੋਗਰਾਮ ਦਾ ਸੰਚਾਲਨ ਪ੍ਰੋ. ਅਗਮਜੋਤ ਕੌਰ ਟਿਵਾਣਾ, ਮੁਖੀ, ਪੋਸਟ ਗ੍ਰੈਜੂਏਟ ਵਿਭਾਗ ਇਤਿਹਾਸ ਵਲੋਂ ਕੀਤਾ ਗਿਆ, ਜਦਕਿ ਲਘੂ ਫ਼ਿਲਮ ਦੇ ਪ੍ਰਦਰਸ਼ਨ ਲਈ ਤਕਨੀਕੀ ਸਹਾਇਤਾ ਪ੍ਰੋ. ਗੁਰਪ੍ਰੀਤ ਕੌਰ ਵਲੋਂ ਪ੍ਰਦਾਨ ਕੀਤੀ ਗਈ। ਇਸ ਮੌਕੇ ਪ੍ਰੋ. ਮਨਜੀਤ ਕੌਰ, ਪ੍ਰੋ. ਵਰਿੰਦਰਜੀਤ ਕੌਰ, ਡਾ. ਕਮਲ ਰਾਏ, ਡਾ. ਰੂਪਾ ਕੌਰ ਅਤੇ ਪ੍ਰੋ. ਸੁਰਿੰਦਰ ਕੌਰ ਸਮੇਤ ਕਾਲਜ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਇਤਿਹਾਸ ਵਿਭਾਗ ਵਲੋਂ ਕਰਵਾਏ ਗਏ ਇਸ ਸਾਰਥਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ, ਸੰਘਰਸ਼ ਅਤੇ ਆਦਰਸ਼ਾਂ ਤੋਂ ਪ੍ਰੇਰਣਾ ਲੈ ਕੇ ਸੂਝਵਾਨ, ਜ਼ਿੰਮੇਵਾਰ ਅਤੇ ਸਮਾਜ ਪ੍ਰਤੀ ਸੰਵੇਦਨਸ਼ੀਲ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।