29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪੰਜਾਬ ਗਤਕਾ ਐਸੋਸੀਏਸ਼ਨ ਦੇ ਬਲਜਿੰਦਰ ਸਿੰਘ ਤੂਰ ਜਨਰਲ ਸਕੱਤਰ ਬਣੇ

ਮਾਛੀਵਾੜਾ ਸਾਹਿਬ, 29 ਸਤੰਬਰ (ਰਾਜਦੀਪ ਸਿੰਘ ਅਲਬੇਲਾ)- ਪੰਜਾਬ ਗਤਕਾ ਐਸੋਸੀਏਸ਼ਨ ਦੀ ਸਲਾਨਾ ਜਨਰਲ ਬਾਡੀ ਮੀਟਿੰਗ ਮੋਹਾਲੀ ਵਿਖੇ ਕਰਵਾਈ ਗਈ ਜਿਸ ਦਾ ਮੁੱਖ ਏਜੰਡਾ ਪੰਜਾਬ ਗਤਕਾ ਐਸੋਸੀਏਸ਼ਨ ਦੀ ਗਵਰਨਿੰਗ ਬਾਡੀ ਦੀ ਚੋਣ ਕਰਨਾ ਸੀ। ਇਸ ਸਬੰਧੀ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਪੰਜਾਬ ਗਤਕਾ ਐਸੋਸੀਏਸ਼ਨ ਜੋ ਕਿ ਪੰਜਾਬ ਸਟੇਟ ਸਪੋਰਟਸ ਕੌਂਸਲ, ਪੰਜਾਬ ਉਲੰਪਿਕ ਐਸੋਸੀਏਸ਼ਨ ਅਤੇ ਗਤਕਾ ਫੈਡਰੇਸ਼ਨ ਆਫ਼ ਇੰਡੀਆ ਤੋਂ ਮਾਨਤਾ ਪ੍ਰਾਪਤ ਸੰਸਥਾ ਹੈ ਅਤੇ ਸੂਬੇ ‘ਚ ਗਤਕਾ ਖੇਡ ਨੂੰ ਪ੍ਰਫੁੱਲਿਤ ਕਰਨ ਲਈ ਕੰਮ ਕਰ ਰਹੀ ਹੈ, ਦਾ ਚਾਰ ਸਾਲਾਂ ਦਾ ਕਾਰਜਕਾਲ ਪੂਰਾ ਹੋਣ ਤੋ ਬਾਅਦ ਨਵੀਂ ਗਵਰਨਿੰਗ ਬਾਡੀ ਦੀ ਚੋਣ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 30-09-2026
ਮਾਛੀਵਾੜਾ ਸਾਹਿਬ, 29 ਸਤੰਬਰ (ਰਾਜਦੀਪ ਸਿੰਘ ਅਲਬੇਲਾ)- ਪੰਜਾਬ ਗਤਕਾ ਐਸੋਸੀਏਸ਼ਨ ਦੀ ਸਲਾਨਾ ਜਨਰਲ ਬਾਡੀ ਮੀਟਿੰਗ ਮੋਹਾਲੀ ਵਿਖੇ ਕਰਵਾਈ ਗਈ ਜਿਸ ਦਾ ਮੁੱਖ ਏਜੰਡਾ ਪੰਜਾਬ ਗਤਕਾ ਐਸੋਸੀਏਸ਼ਨ ਦੀ ਗਵਰਨਿੰਗ ਬਾਡੀ ਦੀ ਚੋਣ ਕਰਨਾ ਸੀ। ਇਸ ਸਬੰਧੀ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਪੰਜਾਬ ਗਤਕਾ ਐਸੋਸੀਏਸ਼ਨ ਜੋ ਕਿ ਪੰਜਾਬ ਸਟੇਟ ਸਪੋਰਟਸ ਕੌਂਸਲ, ਪੰਜਾਬ ਉਲੰਪਿਕ ਐਸੋਸੀਏਸ਼ਨ ਅਤੇ ਗਤਕਾ ਫੈਡਰੇਸ਼ਨ ਆਫ਼ ਇੰਡੀਆ ਤੋਂ ਮਾਨਤਾ ਪ੍ਰਾਪਤ ਸੰਸਥਾ ਹੈ ਅਤੇ ਸੂਬੇ ‘ਚ ਗਤਕਾ ਖੇਡ ਨੂੰ ਪ੍ਰਫੁੱਲਿਤ ਕਰਨ ਲਈ ਕੰਮ ਕਰ ਰਹੀ ਹੈ, ਦਾ ਚਾਰ ਸਾਲਾਂ ਦਾ ਕਾਰਜਕਾਲ ਪੂਰਾ ਹੋਣ ਤੋ ਬਾਅਦ ਨਵੀਂ ਗਵਰਨਿੰਗ ਬਾਡੀ ਦੀ ਚੋਣ ਕੀਤੀ ਗਈ। ਮੀਟਿੰਗ ‘ਚ ਪੰਜਾਬ ਉਲੰਪਿਕ ਐਸੋਸੀਏਸ਼ਨ ਦੇ ਐਗਜ਼ੀਕਿਊਟਿਵ ਮੈਂਬਰ ਐਡਵੋਕੇਟ ਅੰਕੁਰ ਗੁਪਤਾ ਅਤੇ ਗਤਕਾ ਫੈਡਰੇਸ਼ਨ ਆਫ਼ ਇੰਡੀਆ ਤੋਂ ਰਾਜਵੀਰ ਸਿੰਘ ਨੇ ਆਬਜ਼ਰਵਰ ਦੇ ਤੌਰ ‘ਤੇ ਡਿਊਟੀ ਨਿਭਾਈ। ਮੀਟਿੰਗ ‘ਚ ਸਰਬ ਸੰਮਤੀ ਨਾਲ ਡਾ. ਰਜਿੰਦਰ ਸਿੰਘ ਸੋਹਲ ਨੂੰ ਮੁੜ ਪੰਜਾਬ ਗਤਕਾ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਅਤੇ ਬਲਜਿੰਦਰ ਸਿੰਘ ਤੂਰ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ। ਸਮੁੱਚੇ ਮੈਂਬਰਾਂ ਵਲੋਂ ਪ੍ਰਧਾਨ ਅਤੇ ਸਕੱਤਰ ਨੂੰ ਬਾਕੀ ਐਗਜ਼ੈਕਟਿਵ ਕਮੇਟੀ ਦੀ ਚੋਣ ਕਰਨ ਦੇ ਅਧਿਕਾਰ ਦਿੱਤੇ ਗਏ, ਜਿਸ ਤਹਿਤ ਦਵਿੰਦਰ ਸਿੰਘ ਜੁਗਨੀ ਵਾਈਸ ਪ੍ਰਧਾਨ, ਅਰਸ਼ਦ ਡਾਲੀ ਵਾਈਸ ਪ੍ਰਧਾਨ, ਰਘਵੀਰ ਸਿੰਘ ਸਕੱਤਰ, ਕੁਲਦੀਪ ਸਿੰਘ ਫਾਈਨਾਂਸ ਸਕੱਤਰ, ਜਗਕਿਰਨ ਕੌਰ ਸਹਾਇਕ ਸਕੱਤਰ, ਇੰਦਰਜੀਤ ਸਿੰਘ ਮੱਲ੍ਹੀ ਮੈਂਬਰ, ਪਲਵਿੰਦਰ ਸਿੰਘ ਕੰਡਾ ਮੈਂਬਰ ਅਤੇ ਕੁਲਦੀਪ ਸਿੰਘ ਧਾਲੀਵਾਲ ਨੂੰ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ। ਇਸ ਮੌਕੇ ਕੁਲਤਾਰ ਸਿੰਘ ਬਰਾੜ, ਮੱਘਰ ਸਿੰਘ, ਹਰਦੇਵ ਸਿੰਘ ਬਰਨਾਲਾ, ਹਰਦੀਪ ਸਿੰਘ ਮੋਗਾ, ਅਮਰੀਕ ਸਿੰਘ ਮੋਗਾ, ਰੁਪਿੰਦਰ ਕੌਰ ਲੁਧਿਆਣਾ, ਨਵਜੋਤ ਕੌਰ ਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿਖੇ ਸ਼ਹੀਦ ਭਗਤ ਸਿੰਘ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਰੇਬੀਜ਼ ਤੋਂ ਬਚਾਅ ਸੰਭਵ ਹੈ, ਸਮੇਂ ਸਿਰ ਇਲਾਜ ਕਰਵਾਓ-ਡਾ. ਹਰਵਿੰਦਰ ਸਿੰਘ
Ad Position 24