ਨਸ਼ਾ ਮੁਕਤ ਪੰਜਾਬ ਯਾਤਰਾ ’ਚ ਸੋਹਣ ਸਿੰਘ ਢੋਲਣਵਾਲ ਵਲੋਂ ਸਾਥੀਆਂ ਸਮੇਤ ਸ਼ਮੂਲੀਅਤ
ਕੁਹਾੜਾ, 30 ਸਤੰਬਰ (ਸੰਦੀਪ ਸਿੰਘ ਕੁਹਾੜਾ)- ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਭੈਰੋਮੁੰਨਾ ਵਿਖੇ ਪੁੱਜਣ ਮੌਕੇ ਭਾਜਪਾ ਪੰਜਾਬ ਕਿਸਾਨ ਮੋਰਚਾ ਦੇ ਮੀਤ ਪ੍ਰਧਾਨ ਸੋਹਣ ਸਿੰਘ ਢੋਲਣਵਾਲ ਆਪਣੇ ਸਾਥੀਆਂ ਸਮੇਤ ਯਾਤਰਾ ਵਿਚ ਸ਼ਾਮਲ ਹੋਏ ਅਤੇ ਨਸ਼ਿਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਸੋਹਣ ਸਿੰਘ ਢੋਲਣਵਾਲ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਹੈ ਤੇ ਇਸ ਦੇ ਖ਼ਾਤਮੇ ਲਈ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਕੁਹਾੜਾ, 30 ਸਤੰਬਰ (ਸੰਦੀਪ ਸਿੰਘ ਕੁਹਾੜਾ)- ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਭੈਰੋਮੁੰਨਾ ਵਿਖੇ ਪੁੱਜਣ ਮੌਕੇ ਭਾਜਪਾ ਪੰਜਾਬ ਕਿਸਾਨ ਮੋਰਚਾ ਦੇ ਮੀਤ ਪ੍ਰਧਾਨ ਸੋਹਣ ਸਿੰਘ ਢੋਲਣਵਾਲ ਆਪਣੇ ਸਾਥੀਆਂ ਸਮੇਤ ਯਾਤਰਾ ਵਿਚ ਸ਼ਾਮਲ ਹੋਏ ਅਤੇ ਨਸ਼ਿਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਸੋਹਣ ਸਿੰਘ ਢੋਲਣਵਾਲ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਹੈ ਤੇ ਇਸ ਦੇ ਖ਼ਾਤਮੇ ਲਈ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਨਸ਼ਾ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕਰਨਾ ਹੀ ਕਾਫ਼ੀ ਨਹੀਂ, ਸਗੋਂ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਖ਼ਾਤਮੇ ਲਈ ਰਾਜਨੀਤੀ ਤੋਂ ਉੱਪਰ ਉੱਠ ਕੇ ਸਾਂਝੀ ਰਣਨੀਤੀ ਬਣਾਉਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਨੌਜਵਾਨਾਂ ਨੂੰ ਜਾਗਰੂਕ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਆਪਣਾ ਯੋਗਦਾਨ ਪਾਉਣ।